Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਆਈ ਏ ਐੱਸ ਅਫਸਰ ਚੰਦਰਕਲਾ ਉੱਤੇ ਸੀ ਬੀ ਆਈ ਦੇ ਛਾਪੇ

January 07, 2019 07:27 AM

ਲਖਨਊ, 6 ਜਨਵਰੀ (ਪੋਸਟ ਬਿਊਰੋ)- ਸਮਾਜਵਾਦੀ ਪਾਰਟੀ ਦੇ ਰਾਜ ਵਿੱਚ ਕਰੋੜਾਂ ਰੁਪਏ ਦੇ ਮਾਈਨਿੰਗ ਘੁਟਾਲੇ ਵਿੱਚ ਸੀ ਬੀ ਆਈ ਨੇ ਸ਼ਨੀਵਾਰ ਵੱਡੀ ਕਾਰਵਾਈ ਕੀਤੀ ਹੈ। ਆਈ ਏ ਐੱਸ ਅਧਿਕਾਰੀ ਬੀ ਚੰਦਰਕਲਾ ਦੇ ਲਖਨਊ ਦੇ ਫਲੈਟ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਮਾਈਨਿੰਗ ਵਿਭਾਗ ਦੇ ਮੁਲਾਜ਼ਮਾਂ ਤੇ ਠੇਕੇਦਾਰਾਂ ਦੇ 14 ਅੱਡਿਆਂ 'ਤੇ ਛਾਪੇਮਾਰੀ ਕੀਤੀ ਦੌਰਾਨ ਸੀ ਬੀ ਆਈ ਨੂੰ ਮਾਈਨਿੰਗ ਘੁਟਾਲੇ ਨਾਲ ਜੁੜੇ ਅਹਿਮ ਦਸਤਾਵੇਜ਼ ਮਿਲੇ ਹਨ।
ਮਿਲੀ ਜਾਣਕਾਰੀ ਅਨੁਸਾਰ ਸੀ ਬੀ ਆਈ ਨੇ 2008 ਬੈਚ ਦੀ ਆਈ ਏ ਐੱਸ ਅਫਸਰ ਚੰਦਰਕਲਾ ਅਤੇ ਐੱਮ ਐੱਲ ਸੀ ਰਮੇਸ਼ ਮਿਸ਼ਰਾ ਸਮੇਤ 11 ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਹੈ। ਚੰਦਰਕਲਾ ਇਸ ਵੇਲੇ ਸਟੱਡੀ ਲੀਵ ਉੱਤੇ ਹਨ। ਸਮਾਜਵਾਦੀ ਪਾਰਟੀ ਵਿੱਚ ਮਾਈਨਿੰਗ ਮੰਤਰੀ ਰਹੇ ਗਾਇਤਰੀ ਪ੍ਰਸਾਦ ਪਰਜਾਪਤੀ ਉੱਤੇ ਕਾਨੂੰਨੀ ਸ਼ਿਕੰਜਾ ਕੱਸਿਆ ਜਾਣ ਤੋਂ ਬਾਅਦ ਸੀ ਬੀ ਆਈ ਦਾ ਨਿਸ਼ਾਨਾ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਵੀ ਹੋ ਸਕਦਾ ਹੈ। ਅਖਿਲੇਸ਼ ਯਾਦਵ ਸਮਾਜਵਾਦੀ ਪਾਰਟੀ ਦੇ ਸ਼ੁਰੂ ਦੇ ਰਾਜ ਵਿੱਚ ਮਾਈਨਿੰਗ ਵਿਭਾਗ ਦੇ ਮੰਤਰੀ ਸਨ। ਚੰਦਰਕਲਾ ਉਸ ਵੇਲੇ ਹਮੀਰਪੁਰ ਦੀ ਜਿ਼ਲਾ ਮੈਜਿਸਟਰੇਟ ਹੋਇਆ ਕਰਦੀ ਸੀ। ਮੁੱਢਲੀ ਜਾਂਚ ਵਿੱਚ ਸੀ ਬੀ ਆਈ ਨੇ ਓਦੋਂ ਦੇ ਮਾਈਨਿੰਗ ਮੰਤਰੀ ਵੱਲ ਇਸ਼ਾਰਾ ਕੀਤਾ ਹੈ। ਇਸ ਆਧਾਰ 'ਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਪਤਾ ਲੱਗਾ ਹੈ ਕਿ ਸੀ ਬੀ ਆਈ ਨੇ ਚੰਦਰਕਲਾ ਦਾ ਇੱਕ ਬੈਂਕ ਲਾਕਰ ਅਤੇ ਦੋ ਖਾਤੇ ਸੀਜ਼ ਕੀਤੇ ਹਨ। ਦੱਸਿਆ ਗਿਆ ਹੈ ਕਿ ਲਾਕਰ ਵਿੱਚ ਲੱਖਾਂ ਰੁਪਏ ਦੇ ਗਹਿਣੇ ਹਨ ਤੇ ਬੈਂਕ ਖਾਤਿਆਂ 'ਚ ਮੋਟੀ ਰਕਮ ਹੈ। ਇਸ ਤੋਂ ਇਲਾਵਾ ਸੀ ਬੀ ਆਈ ਟੀਮਾਂ ਨੇ ਹਮੀਰਪੁਰ ਵਿੱਚ ਓਦੋਂ ਦੇ ਮਾਈਨਿੰਗ ਅਫਸਰ ਮੁਈਨਉਦੀਨ, ਮਾਈਨਿੰਗ ਠੇਕੇਦਾਰ ਬਸਪਾ ਆਗੂ ਸੰਜੇ ਦੀਕਸ਼ਿਤ ਦੀ ਕੋਠੀ ਤੋਂ ਇਲਾਵਾ ਕਾਨਪੁਰ, ਨੋਇਡਾ, ਜਾਲੌਨ, ਉਰਈ ਅਤੇ ਦਿੱਲੀ ਸਥਿਤ ਮੁਲਜ਼ਮਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਅਤੇ ਕਈ ਦਸਤਾਵੇਜ਼ ਕਬਜ਼ੇ ਵਿੱਚ ਲਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ