Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਵਿਜੇ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨ ਕਰ ਦਿੱਤਾ ਗਿਆ

January 07, 2019 07:32 AM

ਮੁੰਬਈ, 6 ਜਨਵਰੀ (ਪੋਸਟ ਬਿਊਰੋ)- ਸ਼ਰਾਬ ਦੇ ਸਾਬਕਾ ਕਾਰੋਬਾਰੀ ਵਿਜੇ ਮਾਲਿਆ, ਜਿਹੜਾ ਬੈਂਕਾਂ ਦਾ 9000 ਕਰੋੜ ਰੁਪਏ ਕਰਜ਼ਾ ਨਾ ਮੋੜਨ ਦਾ ਦੋਸ਼ੀ ਹੈ, ਨੂੰ ਕੱਲ੍ਹ ਮੁੰਬਈ ਦੀ ਅਦਾਲਤ ਵੱਲੋਂ ਭਗੌੜਾ ਆਰਥਿਕ ਅਪਰਾਧੀ ਐਲਾਨੇ ਜਾਣ (ਐੱਫ ਈ ਓ) ਨਾਲ ਇੱਕ ਹੋਰ ਝਟਕਾ ਲੱਗਾ ਹੈ। ਉਸ ਨੂੰ ਪਹਿਲਾ ਝਟਕਾ ਉਸ ਸਮੇਂ ਲੱਗਾ ਸੀ, ਜਦੋਂ ਕੁਝ ਹਫਤੇ ਪਹਿਲਾਂ ਲੰਡਨ ਦੀ ਇੱਕ ਅਦਾਲਤ ਨੇ ਉਸ ਦੀ ਹਵਾਲਗੀ ਦਾ ਹੁਕਮ ਦਿੱਤਾ ਸੀ। ਮਾਲਿਆ ਐੱਫ ਈ ਓ ਐਕਟ ਤਹਿਤ ਭਗੌੜਾ ਆਰਥਿਕ ਅਪਰਾਧੀ ਐਲਾਨੇ ਜਾਣ ਵਾਲਾ ਪਹਿਲਾ ਕਾਰੋਬਾਰੀ ਹੈ। ਇਹ ਕਾਨੂੰਨ ਅਗਸਤ 2018 ਵਿੱਚ ਹੋਂਦ 'ਚ ਆਇਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਇਸ ਮਕਸਦ ਲਈ ਐੱਫ ਈ ਓ ਐਕਟ ਵਾਲੀ ਅਦਾਲਤ ਨੂੰ ਅਰਜ਼ੀ ਦਾਇਰ ਕੀਤੀ ਤੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਮਾਲਿਆ, ਜਿਹੜਾ ਇਸ ਸਮੇਂ ਬ੍ਰਿਟੇਨ ਵਿੱਚ ਹੈ, ਨੂੰ ਭਗੌੜਾ ਐਲਾਨ ਕੀਤਾ ਜਾਵੇ ਅਤੇ ਐਕਟ ਦੀ ਵਿਵਸਥਾ ਮੁਤਾਬਕ ਉਸ ਦੀ ਜਾਇਦਾਦ ਜ਼ਬਤ ਕਰ ਕੇ ਭਾਰਤ ਸਰਕਾਰ ਦੇ ਕਬਜ਼ੇ ਵਿੱਚ ਲਿਆਂਦੀ ਜਾਵੇ। ਈ ਡੀ ਦੀ ਅਰਜ਼ੀ ਨੂੰ ਅੰਸ਼ਿਕ ਰੂਪ ਵਿੱਚ ਸਵੀਕਾਰ ਕਰ ਲਿਆ ਗਿਆ ਹੈ।
ਵਿਸ਼ੇਸ਼ ਅਦਾਲਤ ਦੇ ਜੱਜ ਐੱਮ ਐੱਸ ਆਜ਼ਮੀ ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਇਸ ਐਕਟ ਦੀ ਧਾਰਾ 12 (1) ਦੇ ਤਹਿਤ ਵਿਜੇ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਿਆ ਜਾਂਦਾ ਹੈ। ਜਾਇਦਾਦ ਜ਼ਬਤ ਕਰਨ ਬਾਰੇ ਈ ਡੀ ਦੀ ਅਰਜ਼ੀ ਦੇ ਦੂਸਰੇ ਹਿੱਸੇ ਉੱਤੇ ਸੁਣਵਾਈ ਪੰਜ ਫਰਵਰੀ ਤੋਂ ਸ਼ੁਰੂ ਹੋਵੇਗੀ। ਮਾਲਿਆ ਦੇ ਵਕੀਲਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਹੁਕਮ ਉਤੇ ਚਾਰ ਹਫਤਿਆਂ ਲਈ ਰੋਕ ਲਾਈ ਜਾਵੇ, ਤਾਂ ਜੋ ਉਹ ਇਸ ਦੀ ਮੁਕੰਮਲ ਕਾਪੀ ਹਾਸਲ ਕਰ ਕੇ ਹਾਈ ਕੋਰਟ ਵਿੱਚ ਅਪੀਲ ਕਰ ਸਕਣ, ਪਰ ਜੱਜ ਨੇ ਉਨ੍ਹਾਂ ਦੀ ਬੇਨਤੀ ਰੱਦ ਕਰਦਿਆਂ ਕਿਹਾ ਕਿ ਐੱਫ ਈ ਓ ਐਕਟ ਹੇਠ ਕੋਈ ਅਦਾਲਤ ਆਪਣੇ ਹੁਕਮ 'ਤੇ ਰੋਕ ਨਹੀਂ ਲਾ ਸਕਦੀ। ਈ ਡੀ ਦੇ ਵਕੀਲ ਡੀ ਐੱਨ ਸਿੰਘ ਨੇ ਦਲੀਲ ਦਿੱਤੀ ਕਿ ਬ੍ਰਿਟੇਨ ਦੀ ਅਦਾਲਤ ਵਿੱਚ ਹਵਾਲਗੀ ਪ੍ਰਕਿਰਿਆ ਇਸ ਗੱਲ ਦਾ ਵੱਡਾ ਸਬੂਤ ਹੈ ਕਿ ਉਹ ਵਾਪਸ ਮੁੜਨ ਦੀ ਇੱਛਾ ਨਹੀਂ ਰੱਖਦਾ। ਮਾਲਿਆ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਸ ਨੇ ਆਪਣੀ ਹਵਾਲਗੀ ਕੇਸ ਦੀ ਸੁਣਵਾਈ ਦੌਰਾਨ ਲੰਡਨ ਵਿੱਚ ਮੈਜਿਸਟਰੇਟ ਦੀ ਅਦਾਲਤ ਦੇ ਸਾਹਮਣੇ ਸਮਰਪਣ ਕਰ ਦਿੱਤਾ ਅਤੇ ਜ਼ਮਾਨਤ ਲੈ ਲਈ ਸੀ, ਇਸ ਕਰ ਕੇ ਉਸ ਨੂੰ ਭਗੌੜਾ ਕਰਾਰ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਈ ਡੀ ਦੇ ਇਸ ਦਾਅਵੇ ਉਤੇ ਵੀ ਸਵਾਲ ਉਠਾਇਆ ਕਿ ਉਹ ਸ਼ੱਕੀ ਹਾਲਾਤ ਵਿੱਚ ਭਾਰਤ ਤੋਂ ਗਿਆ ਸੀ ਅਤੇ ਕਿਹਾ ਕਿ ਉਹ ਵਰਲਡ ਮੋਟਰ ਸਪੋਰਟਸ ਦੀ ਮੀਟਿੰਗ ਵਿੱਚ ਐਫ 1 ਟੀਮ (ਫੋਰਸ ਇੰਡੀਆ) ਵਜੋਂ ਸ਼ਾਮਲ ਹੋਣ ਗਿਆ ਸੀ। ਮਾਲਿਆ ਦੋ ਮਾਰਚ, 2016 ਨੂੰ ਭਾਰਤ ਤੋਂ ਗਿਆ ਸੀ। ਲੰਡਨ ਅਦਾਲਤ ਨੇ 10 ਦਸੰਬਰ 2018 ਨੂੰ ਉਸ ਦੀ ਹਵਾਲਗੀ ਦਾ ਹੁਕਮ ਦਿੱਤਾ ਸੀ।
ਜੇ ਕੋਈ ਵਿਅਕਤੀ 100 ਕਰੋੜ ਜਾਂ ਇਸ ਤੋਂ ਵੱਧ ਦੀ ਰਕਮ ਦਾ ਘੋਟਾਲਾ ਕਰ ਕੇ ਦੇਸ਼ ਤੋਂ ਚਲਾ ਜਾਂਦਾ ਹੈ ਅਤੇ ਵਾਪਸ ਆਉਣ ਤੋਂ ਇਨਕਾਰ ਕਰਦਾ ਹੈ ਅਤੇ ਜੇ ਮਾਮਲੇ ਵਿੱਚ ਉਸ ਦੇ ਖਿਲਾਫ ਵਾਰੰਟ ਜਾਰੀ ਹੁੰਦੇ ਹਨ ਤਾਂ ਉਸ ਨੂੰ ਐੱਫ ਈ ਓ ਐਕਟ ਤਹਿਤ ਭਗੌੜਾ ਆਰਥਿਕ ਅਪਰਾਧੀ ਕਰਾਰ ਦਿੱਤਾ ਜਾ ਸਕਦਾ ਹੈ। ਇਹੋ ਅਦਾਲਤ ਹੀਰਾ ਵਪਾਰੀਆਂ ਨੀਰਵ ਮੋਦੀ ਤੇ ਮੇਹੁਲ ਚੋਕਸੀ ਨੂੰ ਪੰਜਾਬ ਨੈਸ਼ਨਲ ਬੈਂਕ ਨਾਲ ਘੋਟਾਲਾ ਕਰਨ ਦੇ ਕੇਸ ਵਿੱਚ ਭਗੌੜਾ ਆਰਥਿਕ ਅਪਰਾਧੀ ਐਲਾਨਣ ਵਾਸਤੇ ਈ ਡੀ ਦੀ ਅਪੀਲ ਉਤੇ ਸੁਣਵਾਈ ਕਰ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ