Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਮੁਸਲਿਮ ਮੁੰਡੇ ਨਾਲ ਵਿਆਹ ਕਰਨ ਆਈ ਮਹਿਲਾ ਪੁਲਸ ਨੇ ਫੜ ਲਈ

January 07, 2019 07:40 AM

* ਪੁਜਾਰੀ ਨੇ ਹਿੰਦੂ ਸੰਗਠਨਾਂ ਨੂੰ ਸੱਦ ਕੇ ਮਹਿਲਾ ਨੂੰ ਫੜਵਾਇਆ

ਦੇਵਬੰਦ (ਸਹਾਰਨਪੁਰ), 6 ਜਨਵਰੀ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਵਿੱਚ ਸਹਾਰਨਪੁਰ ਦੇ ਦੇਵਬੰਦ ਦੇ ਮੰਦਰ ਵਿੱਚ ਕੱਲ੍ਹ ਮੁਸਲਿਮ ਨੌਜਵਾਨ ਨਾਲ ਵਿਆਹ ਕਰਨ ਗਈ ਮਹਿਲਾ ਨੂੰ ਹਿੰਦੂ ਸੰਗਠਨਾਂ ਦੇ ਵਿਰੋਧ ਕਾਰਨ ਪੁਲਸ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਅਗਲੀ ਕਾਰਵਾਈ ਜਾਰੀ ਹੈ।
ਪੁਲਸ ਨੇ ਦੱਸਿਆ ਕਿ ਬਾਲਾ ਸੁੰਦਰੀ ਮੰਦਰ ਵਿੱਚ ਇੱਕ ਹਿੰਦੂ ਮਹਿਲਾ ਆਪਣੇ ਪ੍ਰੇਮੀ ਨਾਲ ਵਿਆਹ ਕਰਨ ਲਈ ਪਹੁੰਚੀ ਸੀ। ਇਸ ਵਿਆਹ ਦੇ ਵਿਰੁੱਧ ਹਿੰਦੂ ਸੰਗਠਨਾਂ ਦੇ ਸੈਂਕੜੇ ਕਾਰਕੁਨ ਇਕੱਠੇ ਹੋ ਗਏ। ਪੁਲਸ ਨੇ ਸਥਿਤੀ ਵਿਗੜਨ ਤੋਂ ਪਹਿਲਾਂ ਹੀ ਪਹੁੰਚ ਕੇ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਅਤੇ ਸੁਰੱਖਿਅਤ ਸਥਾਨ 'ਤੇ ਲੈ ਗਈ। ਉਨ੍ਹਾਂ ਦੱਸਿਆ ਕਿ ਪਿੰਡ ਪਿਰੜ ਦੀ ਇਸ ਮਹਿਲਾ ਦਾ ਵਿਆਹ ਕੁਝ ਸਾਲ ਪਹਿਲਾਂ ਪਿੰਡ ਕਰਨਜਾਲੀ ਵਿੱਚ ਹੋਇਆ ਸੀ ਤੇ ਕੁਝ ਮਹੀਨੇ ਬਾਅਦ ਹੀ ਉਸ ਦੇ ਪਤੀ ਦੀ ਮੌਤ ਹੋ ਗਈ ਸੀ, ਜਿਸ ਪਿੱਛੋਂ ਵੀਹ ਲੱਖ ਰੁਪਏ ਅਤੇ 21 ਵੀਘਾ ਜ਼ਮੀਨ ਇਸ ਮਹਿਲਾ ਨੂੰ ਮਿਲ ਗਈ। ਦੇਵਬੰਦ ਨਗਰ ਦੇ ਮੁਹੱਲਾ ਸਰਾਏ ਕਾਹਰਾਂ ਦੇ ਮੁਸਲਿਮ ਨੌਜਵਾਨ ਨੇ ਇਸ ਮਹਿਲਾ ਨੂੰ ਆਪਣੇ ਪ੍ਰੇਮ ਵਿੱਚ ਫਸਾ ਲਿਆ ਤਾਂ ਕਿ ਉਹ ਉਸ ਦੀ ਜਾਇਦਾਦ ਹੜੱਪ ਕੇ ਬਾਅਦ ਵਿੱਚ ਇਸ ਤੋਂ ਪਿੱਛਾ ਛੁਡਾ ਲਵੇ। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਨੇਤਾ ਵਿਕਾਸ ਤਿਆਗੀ ਨੇ ਇਸ ਬਾਰੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਸਿੱਧੇ-ਸਿੱਧੇ ਲਵ ਜੇਹਾਦ ਦਾ ਕੇਸ ਹੈ ਅਤੇ ਇਸ ਮਾਮਲੇ ਵਿੱਚ ਹਿੰਦੂ ਸੰਗਠਨ ਪੁਲਸ ਤੋਂ ਕਾਰਵਾਈ ਦੀ ਮੰਗ ਕਰ ਰਹੇ ਹਨ। ਪੁਲਸ ਮੁਤਾਬਕ ਮੰਦਰ ਦੇ ਪੁਜਾਰੀ ਨੇ ਮੁੰਡੇ ਨੂੰ ਪਛਾਣਨ ਦੇ ਬਾਅਦ ਉਸ ਦਾ ਹਿੰਦੂ ਮਹਿਲਾ ਨਾਲ ਵਿਆਹ ਕਰਨ'ਤੇ ਇਤਰਾਜ਼ ਕੀਤਾ ਸੀ। ਪੁਜਾਰੀ ਦੀ ਪਹਿਲ 'ਤੇ ਹੀ ਹਿੰਦੂ ਸੰਗਠਨਾਂ ਦੀ ਸਰਗਰਮੀ ਸਾਹਮਣੇ ਆਈ ਅਤੇ ਪੁਲਸ ਨੂੰ ਦਖਲ ਦੇਣਾ ਪਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼