Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਇਮੇਜ ਵਿੱਚ ਨਹੀਂ ਬੱਝਣਾ ਚਾਹੁੰਦਾ ਇਮਰਾਨ ਹਾਸ਼ਮੀ

January 07, 2019 07:53 AM

ਇੱਕੋ ਤਰ੍ਹਾਂ ਦੀ ਇਮੇਜ ਵਿੱਚ ਬੱਝਣਾ ਠੀਕ ਨਹੀਂ, ਸ਼ਾਇਦ ਇਸ ਲਈ ਇਮਰਾਨ ਖਾਨ ਵੱਖ-ਵੱਖ ਤਰ੍ਹਾਂ ਦੀਆਂ ਕਹਾਣੀਆਂ ਵਾਲੀਆਂ ਫਿਲਮਾਂ ਕਰ ਰਿਹਾ ਹੈ। ਜ਼ਿਕਰ ਯੋਗ ਹੈ ਕਿ ਲਗਾਤਾਰ ਰੋਮਾਂਟਿਕ ਫਿਲਮਾਂ ਕਰਨ ਅਤੇ ਕਿਸਿੰਗ ਸੀਨ ਦੇਣ ਕਾਰਨ ਉਸ ਦੇ ਕਰੀਅਰ ਨੂੰ ਕਾਫੀ ਨੁਕਸਾਨ ਪਹੁੰਚਿਆ ਸੀ, ਕਿਉਂਕਿ ਉਸ ਨੂੰ ਨਿਰਮਾਤਾ-ਨਿਰਦੇਸ਼ਕਾਂ ਵੱਲੋਂ ਕਈ ਤਰ੍ਹਾਂ ਦੀਆਂ ਚੰਗੀਆਂ ਫਿਲਮਾਂ ਦੇ ਆਫਰ ਆਉਣੇ ਬੰਦ ਜਿਹੇ ਹੋ ਗਏ ਸਨ। ਕੁਝ ਸਮੇਂ ਤੋਂ ਉਸ ਨੇ ਆਪਣਾ ਰਾਹ ਬਦਲ ਲਿਆ ਹੈ ਤੇ ਅੱਜ ਕੱਲ੍ਹ ਬਹੁਤੀਆਂ ਫਿਲਮਾਂ ਕਰਨ ਦੀ ਥਾਂ ਉਹ ਘੱਟ, ਪਰ ਪਸੰਦ ਆਉਣ ਵਾਲੀਆਂ ਵੱਖ ਵੱਖ ਤਰ੍ਹਾਂ ਦੀਆਂ ਕਹਾਣੀਆਂ ਵਾਲੀਆਂ ਫਿਲਮਾਂ ਨੂੰ ਪਹਿਲ ਦੇ ਰਿਹਾ ਹੈ। ਉਸ ਦੀ ਅਗਲੀ ਫਿਲਮ ‘ਚੀਟ ਇੰਡੀਆ’ ਵੀ ਅਜਿਹੀ ਹੀ ਫਿਲਮ ਹੈ ਜਿਸ ਵਿੱਚ ਮੁੱਖ ਭੂਮਿਕਾ ਨਿਭਾਅ ਰਹੇ ਇਮਰਾਨ ਹਾਸ਼ਮੀ ਨੇ ਮੌਜੂਦਾ ਸਿਖਿਆ ਪ੍ਰਬੰਧਾਂ 'ਤੇ ਚੋਟ ਕੀਤੀ ਹੈ।
ਇਮਰਾਨ ਦਾ ਕਹਿਣਾ ਹੈ ਕਿ ਰਸਮੀ ਸਿਖਿਆ ਪ੍ਰਣਾਲੀ ਛੋਟੇ ਬੱਚਿਆਂ ਦੇ ਦਿਮਾਗੀ ਵਿਕਾਸ ਲਈ ਪੂਰਨ ਤੌਰ 'ਤੇ ਸਹੀ ਨਹੀਂ ਤੇ ਉਸ ਦਾ ਮੰਨਣਾ ਹੈ ਕਿ ਇਹੋ ਜਿਹੀ ਸਿਖਿਆ ਸਫਲਤਾ ਦਾ ਆਧਾਰ ਨਹੀਂ ਹੋ ਸਕਦੀ। ਰਸਮੀ ਸਿਖਿਆ ਦੀ ਕੁਆਲਿਟੀ ਬਾਰੇ ਪੁੱਛੇ ਜਾਣ 'ਤੇ ਉਸ ਨੇ ਕਿਹਾ, ‘‘ਮੈਂ ਕੁਝ ਅਜਿਹੇ ਬੇਵਕੂਫਾਂ ਨੂੰ ਜਾਣਦਾ ਹਾਂ ਜਿਨ੍ਹਾਂ ਕੋਲ ਵਧੀਆ ਰਸਮੀ ਸਿਖਿਆ ਹੈ। ਮੈਂ ਕੁਝ ਅਜਿਹੇ ਬੁੱਧੀਮਾਨ ਤੇ ਬਹੁਤ ਸਮਝਦਾਰ ਲੋਕਾਂ ਨੂੰ ਵੀ ਮਿਲਿਆ ਹਾਂ ਜਿਸ ਕੋਲ ਬਿਹਤਰੀਨ ਰਸਮੀ ਸਿਖਿਆ ਜਾਂ ਡਿਗਰੀ ਨਹੀਂ ਹੈ। ਰਸਮੀ ਸਿਖਿਆ ਜ਼ਿੰਦਗੀ 'ਚ ਤੁਹਾਨੂੰ ਸਫਲਤਾ ਦਿਵਾਉਣ ਦਾ ਮਾਪਦੰਡ ਨਹੀਂ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ