Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਫਰੀਡਮ ਕੌਨਵੌਏ ਦੇ ਮੁਜ਼ਾਹਰਿਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਜਾਰੀ ਕੀਤੀਆਂ ਜਾ ਰਹੀਆਂ ਹਨ ਚੇਤਾਵਨੀਆਂ

February 10, 2022 08:07 AM

ਓਟਵਾ, 9 ਫਰਵਰੀ (ਪੋਸਟ ਬਿਊਰੋ) : ਫਰੀਡਮ ਕੌਨਵੌਏ ਵੱਲੋਂ ਕੀਤੇ ਜਾ ਰਹੇ ਮੁਜ਼ਾਹਰਿਆਂ ਦੇ ਦੂਜੇ ਹਫਤੇ ਜਾਰੀ ਰਹਿਣ ਦੇ ਮੱਦੇਨਜ਼ਰ ਓਟਵਾ ਪੁਲਿਸ ਸਰਵਿਸ ਵੱਲੋਂ ਮੁਜ਼ਾਹਰਾਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਆਖਿਆ ਗਿਆ ਹੈ ਕਿ ਡਾਊਨਟਾਊਨ ਵਿੱਚ ਸੜਕਾਂ ਰੋਕੀ ਬੈਠੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਟਰੱਕਾਂ ਨੂੰ ਜ਼ਬਤ ਕਰ ਲਿਆ ਜਾਵੇਗਾ।
ਵੈਕਸੀਨ ਨੂੰ ਲਾਜ਼ਮੀ ਕੀਤੇ ਜਾਣ ਤੇ ਮਹਾਂਮਾਰੀ ਸਬੰਧੀ ਪਾਬੰਦੀਆਂ ਦਾ ਵਿਰੋਧ ਕਰਨ ਲਈ ਦੋ ਹਫਤਿਆਂ ਤੋਂ ਮੁਜ਼ਾਹਰਾਕਾਰੀ ਸਿਟੀ ਦੇ ਡਾਊਨਟਾਊਨ ਵਿੱਚ ਡੇਰਾ ਲਾਈ ਬੈਠੇ ਹਨ। ਕੂਟਸ, ਅਲਬਰਟਾ ਵਿੱਚ ਵੀ ਸਰਹੱਦ ਉੱਤੇ ਟਰੱਕ ਡਰਾਈਵਰ ਤੇ ਹੋਰ ਲੋਕ ਓਟਵਾ ਵਿੱਚ ਜਾਰੀ ਮੁਜ਼ਾਹਰਿਆਂ ਦਾ ਸਮਰਥਨ ਕਰਨ ਲਈ ਰਾਹ ਰੋਕੀ ਬੈਠੇ ਹਨ। ਆਰਸੀਐਮਪੀ ਵੱਲੋਂ ਇਨ੍ਹਾਂ ਲੋਕਾਂ ਨੂੰ ਕਿਤੇ ਹੋਰ ਜਾ ਕੇ ਰੋਸ ਪ੍ਰਗਟਾਉਣ ਲਈ ਆਖਣ ਦੀ ਕੀਤੀ ਜਾ ਰਹੀ ਕੋਸਿ਼ਸ਼ ਦਾ ਵੀ ਉਨ੍ਹਾਂ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਆਖਿਆ ਕਿ ਉਹ ਕਿਤੇ ਨਹੀਂ ਜਾਣਗੇ।ਇਸ ਉੱਤੇ ਪੁਲਿਸ ਅਧਿਕਾਰੀਆਂ ਵੱਲੋਂ ਟਿਕਟਾਂ ਜਾਰੀ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।
ਇੱਕ ਹੋਰ ਮੁਜ਼ਾਹਰਾ ਵਿੰਡਸਰ, ਓਨਟਾਰੀਓ ਵਿੱਚ ਅੰਬੈਸਡਰ ਬਿੱ੍ਰਜ ਉੱਤੇ ਕੈਨੇਡਾ ਵਾਲੇ ਪਾਸੇ ਕੀਤਾ ਜਾ ਰਿਹਾ ਹੈ। ਇਹ ਮੁਜ਼ਾਹਰਾ ਸੋਮਵਾਰ ਤੋਂ ਸ਼ੁਰੂ ਹੋਇਆ। ਇੱਥੇ ਲਾਏ ਗਏ ਜਾਮ ਤੋਂ ਪਰੇਸ਼ਾਨ ਸਿਟੀ ਆਫ ਵਿੰਡਸਰ ਤੇ ਲੋਕਲ ਪੁਲਿਸ ਸਰਵਿਸ ਵੱਲੋਂ ਪ੍ਰੋਵਿੰਸ਼ੀਅਲ ਤੇ ਫੈਡਰਲ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਜਾ ਰਹੀ ਹੈ। ਵਿੰਡਸਰ ਦੇ ਮੇਅਰ ਡਰਿਊ ਡਿਲਕਨਜ਼ ਨੇ ਆਖਿਆ ਕਿ ਅਸੀਂ ਸ਼ਾਂਤਮਈ ਤੇ ਸੁਰੱਖਿਅਤ ਢੰਗ ਨਾਲ ਇਹ ਮੁੱਦਾ ਸੁਲਝਾਉਣ ਦੀ ਕੋਸਿ਼ਸ਼ ਕਰ ਰਹੇ ਹਾਂ। ਇਸ ਨਾਲ ਸਾਡੇ ਅਰਥਚਾਰੇ ਨੂੰ ਨੁਕਸਾਨ ਪਹੁੰਚ ਰਿਹਾ ਹੈ, ਲੋਕਾਂ ਦੀਆਂ ਨੌਕਰੀਆਂ ਉੱਤੇ ਬਣੀ ਹੋਈ ਹੈ ਤੇ ਇਸ ਨੂੰ ਸਵੀਕਾਰਿਆ ਨਹੀਂ ਜਾ ਸਕਦਾ।ਅਸੀਂ ਇਸ ਨੂੰ ਜਾਰੀ ਨਹੀਂ ਰੱਖਣ ਦੇ ਸਕਦੇ।
ਹੋਰਨਾਂ ਕਮਿਊਨਿਟੀਜ਼ ਵਿੱਚ ਵੀ ਪੁਲਿਸ ਤੇ ਸਰਕਾਰਾਂ ਨੂੰ ਇਸ ਤਰ੍ਹਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਮੁਜ਼ਾਹਰੇ ਦੀ ਮਿਲੀ ਅਪਡੇਟ ਤੋਂ ਬਾਅਦ ਉਨ੍ਹਾਂ ਵੱਲੋਂ ਕੁਈਨਜ਼ ਪਾਰਕ ਸਰਕਲ ਨੂੰ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ