Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਟੋਰਾਂਟੋ ਦੀ ਕੁਈਨ ਸਟਰੀਟ ਉੱਤੇ ਚੱਲੀ ਗੋਲੀ, ਦੋ ਜ਼ਖ਼ਮੀ

January 07, 2019 07:59 AM

ਟੋਰਾਂਟੋ, 6 ਜਨਵਰੀ (ਪੋਸਟ ਬਿਊਰੋ) : ਟੋਰਾਂਟੋ ਬੀਚਿਜ਼ ਇਲਾਕੇ ਵਿੱਚ ਐਤਵਾਰ ਦੁਪਹਿਰ ਨੂੰ ਚੱਲੀ ਗੋਲੀ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਸ ਮਗਰੋਂ ਇਲਾਕਾ ਵਾਸੀਆਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ ਤੇ ਟੋਰਾਂਟੋ ਦੇ ਇਸ ਪੂਰਬੀ ਹਿੱਸੇ ਵਿੱਚ ਮੌਕੇ ਦੀ ਨਜ਼ਾਕਤ ਨੂੰ ਵੇਖਦਿਆਂ ਹੋਇਆਂ ਹਥਿਆਰਬੰਦ ਅਧਿਕਾਰੀ ਘਟਨਾ ਵਾਲੀ ਥਾਂ ਉੱਤੇ ਪਹੁੰਚੇ।
ਟੋਰਾਂਟੋ ਪੁਲਿਸ ਨੇ ਆਖਿਆ ਕਿ ਇਸ ਗੋਲੀਕਾਂਡ ਦੇ ਸਬੰਧ ਵਿੱਚ ਉਨ੍ਹਾਂ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਗੋਲੀ ਵੁੱਡਬਾਈਨ ਐਵਨਿਊ ਦੇ ਪੱਛਮ ਵੱਲ ਕੁਈਨ ਸਟਰੀਟ ਈਸਟ ਉੱਤੇ ਦੁਪਹਿਰੇ 2:40 ਉੱਤੇ ਚੱਲੀ। ਟੋਰਾਂਟੋ ਪੁਲਿਸ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਜਾਂਚਕਾਰਾਂ ਨੂੰ ਮੌਕੇ ਤੋਂ ਤਿੰਨ ਹਥਿਆਰ ਵੀ ਬਰਾਮਦ ਹੋਏ। ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਦੋਵੇਂ ਜ਼ਖ਼ਮੀ ਵਿਅਕਤੀ ਹੋਸ਼ ਵਿੱਚ ਸਨ। ਚਸ਼ਮਦੀਦਾਂ ਅਨੁਸਾਰ ਦੋਵਾਂ ਜ਼ਖ਼ਮੀਆਂ ਨੂੰ ਵਾਈਨ ਰੈਕ ਨਾਂ ਦੇ ਸਟੋਰ ਵਿੱਚੋਂ ਪੈਰਾਮੈਡਿਕਸ ਵੱਲੋਂ ਸਟਰੇਚਰ ਉੱਤੇ ਪਾ ਕੇ ਬਾਹਰ ਲਿਆਂਦਾ ਗਿਆ। ਇੱਕ ਨੇੜਲੇ ਸਟੋਰ ਲਿਵਿੰਗ ਲਾਈਟਿੰਗ ਵਿੱਚ ਕੰਮ ਕਰਨ ਵਾਲੀ ਗਲੋਰੀਆ ਫਲੇਮਿੰਗ ਨੇ ਦੱਸਿਆ ਕਿ ਇੱਕ ਜ਼ਖ਼ਮੀ ਵਿਅਕਤੀ ਦੇ ਸਿਰ ਉੱਤੇ ਕਾਫੀ ਪੱਟੀਆਂ ਕੀਤੀਆਂ ਹੋਈਆਂ ਸਨ ਜਦੋਂ ਉਸ ਨੂੰ ਸਟੋਰ ਤੋਂ ਬਾਹਰ ਕੱਢਿਆ ਗਿਆ।
ਪੁਲਿਸ ਦਾ ਮੰਨਣਾ ਹੈ ਕਿ ਗੋਲੀ ਉਦੋਂ ਚੱਲੀ ਜਦੋਂ ਘਟਨਾ ਦੇ ਸਿ਼ਕਾਰ ਦੋਵੇਂ ਵਿਅਕਤੀ ਇੱਕ ਗੱਡੀ ਵਿੱਚ ਸਨ ਪਰ ਜਦੋਂ ਪੈਰਾਮੈਡਿਕਸ ਪਹੁੰਚੇ ਉਸ ਸਮੇਂ ਉਹ ਕਾਰ ਤੋਂ ਬਾਹਰ ਸਨ। ਫਲੇਮਿੰਗ ਨੇ ਦੱਸਿਆ ਕਿ ਪਹਿਲਾਂ ਮੌਕੇ ਉੱਤੇ ਇੱਕ ਐਂਬੂਲੈਂਸ ਪਹੁੰਚੀ ਤੇ ਉਸ ਤੋਂ ਕੁੱਝ ਦੇਰ ਬਾਅਦ ਹੀ ਆਟੋਮੈਟਿਕ ਹਥਿਆਰਾਂ ਨਾਲ ਲੈਸ ਘੱਟੋ ਘੱਟ ਸੱਤ ਟੈਕਟੀਕਲ ਅਧਿਕਾਰੀ ਉੱਥੇ ਪਹੁੰਚੇ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਪਹਿਲਾਂ ਤਾਂ ਦੋਵੇਂ ਮਸ਼ਕੂਕ ਉੱਥੋਂ ਭੱਜ ਨਿਕਲੇ ਪਰ ਬਾਅਦ ਵਿੱਚ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ