Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਰਾਮ ਰਹੀਮ ਦੀ ਅਗਲੀ ਪੇਸ਼ੀ ਤੋਂ ਪਹਿਲਾਂ ਡੇਰੇ ਦੁਆਲੇ ਸੁਰੱਖਿਆ ਦਾ ਘੇਰਾ ਸਖ਼ਤ

January 07, 2019 08:49 AM

* ‘ਨਾਮ ਚਰਚਾ’ ਵੀ ਕੁਝ ਦਿਨ ਬੰਦ ਰੱਖਣ ਦੇ ਸੰਕੇਤ

ਸਿਰਸਾ, 6 ਜਨਵਰੀ, (ਪੋਸਟ ਬਿਊਰੋ)- ਹਰਿਆਣਾ ਦੇ ਇਸ ਜਿ਼ਲਾ ਕੇਂਦਰ ਵਾਲੇ ਸ਼ਹਿਰ ਵਿੱਚ ਅੱਜ ਦੁਪਹਿਰ ਬਾਅਦ ਡੇਰਾ ਸੱਚਾ ਸੌਦਾ ਦੇ ਮੁੱਖ ਕੇਂਦਰ ਦੇ ਦੁਆਲੇ ਵੱਡੀ ਗਿਣਤੀ ਵਿਚ ਪੁਲਿਸ ਤੇ ਅਰਧ ਫੌਜੀ ਦਸਤੇ ਲਾ ਦਿਤੇ ਗਏ ਤੇ ਡੇਰੇ ਦੇ ਅੰਦਰ ਜਾਂ ਬਾਹਰ ਜਾਣ ਵਾਲੇ ਹਰ ਵਿਅਕਤੀ ਉੱਤੇ ਨਜ਼ਰ ਰੱਖੀ ਜਾਣ ਲੱਗ ਪਈ ਹੈ। ਪਤਾ ਲੱਗਾ ਹੈ ਕਿ ਡੇਰਾ ਪ੍ਰਬੰਧਕਾਂ ਨੂੰ ਕਿਹਾ ਗਿਆ ਹੈ ਕਿ ਅਗਲੇ ਦਿਨਾਂ ਵਿਚ ਕੋਈ ਵੀ ਮੀਟਿੰਗ ਜਾਂ ਪ੍ਰੋਗਰਾਮ ਨਾ ਕੀਤਾ ਜਾਵੇ।
ਇਸ ਚਰਚਿਤ ਤੇ ਵਿਵਾਦਤ ਡੇਰੇ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਡੇਰਾ ਪ੍ਰਬੰਧਕਾਂ ਨੇ ਹੇਠਾਂ ਹਰ ਪੱਧਰ ਦੇ ਆਪਣੇ ਕਾਰਕੁਨਾਂ ਨੂੰ ਕੋਈ ਸਮਾਜੀ ਜਾਂ ਧਾਰਮਿਕ ਇਕੱਠ ਕਰਨੋਂ ਰੋਕ ਦਿਤਾ ਹੈ। ਪਤਾ ਲੱਗਾ ਕਿ ਸਿਰਸਾ ਸ਼ਹਿਰ ਦੇ ਨਾਲ ਹੀ ਹਰਿਆਣਾ ਤੇ ਪੰਜਾਬ ਦੇ ਹੋਰ ਸ਼ਹਿਰਾਂ ਅਤੇ ਕਸਬਿਆਂ ਵਿਚ ਬਣੇ ਹੋਏ ਡੇਰਿਆਂ ਵਿਚ ਸਵੇਰੇ ਸ਼ਾਮ ਦੀ ‘ਨਾਮ ਚਰਚਾ’ ਦੇ ਪ੍ਰੋਗਰਾਮ ਵੀ ਕੁਝ ਦਿਨਾਂ ਲਈ ਰੋਕ ਦਿਤੇ ਗਏ ਹਨ। ਡੇਰੇ ਦੇ ਅੰਦਰੂਨੀ ਸੂਤਰਾਂ ਨੂੰ ਇਹ ਪੁੱਛਣ ਉੱਤੇ ਕਿ ਇਸ ਤਰ੍ਹਾਂ ਨਾਮ-ਚਰਚਾ ਕਿਉਂ ਬੰਦ ਕੀਤੀ ਗਈ ਹੈ, ਉਹ ਕੁਝ ਵੀ ਦੱਸਣ ਤੋਂ ਇਨਕਾਰ ਕਰਦੇ ਹਨ।
ਵਰਨਣ ਯੋਗ ਹੈ ਕਿ ਰੋਹਤਕ ਦੀ ਸੋਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਉੱਤੇ ਚੱਲ ਰਹੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਕੇਸ ਬਾਰੇ ਪੰਚਕੂਲਾ ਵਾਲੀ ਸੀ ਬੀ ਆਈ ਕੋਰਟ ਨੇ 11 ਜਨਵਰੀ ਨੂੰ ਫੈਸਲਾ ਦੇਣਾ ਹੈ। ਪਿਛਲੇ ਬੁਧਵਾਰ ਇਸ ਕੇਸ ਦੀ ਬਹਿਸ ਖਤਮ ਹੋ ਗਈ ਸੀ ਅਤੇ ਇਸ ਕੇਸ ਦਾ ਫੈਸਲਾ ਵੀ ਡੇਰਾ ਮੁਖੀ ਰਾਮ ਰਹੀਮ ਨੂੰ ਪਹਿਲੇ ਕੇਸ ਵਿਚ ਸਜ਼ਾ ਦੇਣ ਵਾਲੇ ਜੱਜ ਵਲੋਂ ਹੀ ਸੁਣਾਇਆ ਜਾਣਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ