Welcome to Canadian Punjabi Post
Follow us on

28

March 2024
 
ਪੰਜਾਬ

ਸਿੱਧੂ ਮੂਸੇਵਾਲਾ ਨੂੰ ਝਟਕਾ: ਚੋਣਾਂ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਨੂੰ ਕੋਰਟ ਦਾ ਜਵਾਬ ਤਲਬੀ ਨੋਟਿਸ ਜਾਰੀ

February 17, 2022 09:18 AM

ਚੰਡੀਗੜ੍ਹ, 16 ਫਰਵਰੀ, (ਪੋਸਟ ਬਿਊਰੋ)- ਆਪਣੇ ਕੁਝ ਵਿਵਾਦਤ ਗੀਤਾਂ ਨਾਲ ਚਰਚਾ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਤੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮੁਸ਼ਕਲ ਵਧ ਸਕਦੀ ਹੈ। ਚੰਡੀਗੜ੍ਹ ਜਿ਼ਲਾ ਅਦਾਲਤ ਨੇ ਕੱਲ੍ਹ ਮੰਗਲਵਾਰ ਇੱਕ ਸਿਵਲ ਕੇਸ ਵਿੱਚ ਨੋਟਿਸ ਜਾਰੀ ਕਰਕੇ ਸਿੱਧੂ ਮੂਸੇਵਾਲਾ ਤੋਂ 2 ਮਾਰਚ ਤੱਕ ਉਸ ਦੇ ਗੀਤ ਬਾਰੇ ਜਵਾਬ ਮੰਗਿਆ ਹੈ।
ਜਿ਼ਲਾ ਅਦਾਲਤ ਦੇ ਵਕੀਲ ਸੁਨੀਲ ਮੱਲ੍ਹਣ ਵੱਲੋਂ ਦਾਇਰ ਕੀਤੀ ਪਟੀਸ਼ਨ ਮੁਤਾਬਕ ਸਿੱਧੂਮੂਸੇਵਾਲਾ ਦੇ ਗੀਤ ‘ਸੰਜੂ’ਵਿੱਚ ਵਕੀਲਾਂ ਬਾਰੇ ਇਤਰਾਜ਼ਯੋਗ ਸ਼ਬਦ ਵਰਤੇ ਗਏ ਤੇ ਜਾਣਬੁੱਝ ਕੇ ਵਕੀਲ ਭਾਈਚਾਰੇ ਦਾ ਅਕਸ ਖ਼ਰਾਬ ਕਰਨ ਦਾ ਕੰਮ ਕੀਤਾ ਗਿਆ ਹੈ। ਪਟੀਸ਼ਨਰ ਨੇ ਕਿਹਾ ਕਿਮੂਸੇਵਾਲਾ ਨੇ ਜਾਣਬੁੱਝ ਕੇ ਗਲਤ ਨੀਤ ਨਾਲ ਇਹ ਗੀਤ ਜਾਰੀ ਕੀਤਾ ਤੇ ਨਿਆਂ ਪ੍ਰਣਾਲੀ ਦਾ ਅਕਸ ਖਰਾਬ ਕਰਨ ਦਾ ਕੰਮ ਕੀਤਾ ਹੈ।ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਮੂਸੇਵਾਲਾ ਨੂੰ ਆਦੇਸ਼ ਜਾਰੀ ਕੀਤਾ ਜਾਵੇ ਕਿ ‘ਸੰਜੂ’ ਗੀਤ ਤੋਂ ਕਮਾਏ ਹੋਏ ਪੈਸੇ ਵਕੀਲਾਂ ਨੂੰ ਮੁਆਵਜ਼ੇ ਵਜੋਂ ਬਾਰ ਕੌਂਸਲ ਆਫ਼ ਪੰਜਾਬ ਤੇ ਹਰਿਆਣਾ ਦੇ ਐਡਵੋਕੇਟ ਵੈਲਫ਼ੇਅਰ ਫੰਡ ਵਿੱਚ ਜਮ੍ਹਾਂ ਕਰਾਏ ਜਾਣ। ਇਸ ਦੇ ਨਾਲ ਦੋਸ਼ ਹੈ ਕਿ ਉਹ ਗੀਤਾਂ ਰਾਹੀਂ ਬਾਰਡਰ ਸਟੇਟ (ਪੰਜਾਬ) ਦੇ ਨੌਜਵਾਨਾਂ ਨੂੰ ਹਿੰਸਾ ਅਤੇ ਦੰਗਿਆਂ ਲਈ ਭੜਕਾਉਂਦਾ ਹੈ।ਸਿੱਧੂ ਮੂਸੇਵਾਲਾ ਉੱਤੇ ਬੰਦੂਕ ਕਲਚਰ ਨੂੰ ਉਤਸ਼ਾਹਿਤ ਕਰਨ ਦਾ ਵੀ ਦੋਸ਼ ਹੈ ਤੇ ‘ਸੰਜੂ’ ਗੀਤ ਵਿੱਚਉਹ ਗੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਨਜ਼ਰ ਆ ਰਹੇ ਹਨ। ਇਸ ਪਟੀਸ਼ਨ ਵਿੱਚ ਮੂਸੇਵਾਲਾਦੀ ਇਸ ਹਰਕਤ ਨੂੰ ਇੰਡੀਅਨ ਪੀਨਲ ਕੋਡ, ਆਰਮਜ਼ ਐਕਟ ਅਤੇ ਸੂਚਨਾ ਟੈਕਨਾਲੋਜੀ ਐਕਟ ਦੀਆਂ ਧਾਰਾਵਾਂ ਹੇਠ ਅਪਰਾਧ ਦੱਸਿਆ ਗਿਆਤੇ ਇਨ੍ਹਾਂ ਵਿੱਚਦੇਸ਼ ਵਿਰੋਧੀ ਕਾਰਵਾਈਆਂ, ਅਪਰਾਧਿਕ ਸਾਜਿ਼ਸ਼, ਧਾਰਮਿਕ ਭਾਵਨਾਵਾਂ ਭੜਕਾਉਣਾ, ਅਕਸ ਨੂੰ ਠੇਸ ਲਾਉਣਾ, ਡਰਾਉਣਾ ਆਦਿ ਸ਼ਾਮਲ ਹਨ।ਮੂਸੇਵਾਲਾਵਿਰੁੱਧਇਸ ਕੇਸਵਿੱਚ ਉਸ ਦੇ ਨਾਲ‘ਸੰਜੂ’ ਗੀਤ ਦੇ ਮਿਊਜਿ਼ਕ ਡਾਇਰੈਕਟਰ ਗਗਨਦੀਪ ਸਿੰਘ, ਵੀਡੀਓ ਡਾਇਰੈਕਟਰ ਨਵਕਿਰਨ ਬਰਾੜ ਅਤੇ ਹੋਰਨਾਂ ਨੂੰ ਵੀ ਧਿਰ ਬਣਾਇਆ ਗਿਆ ਹੈ।
ਪਟੀਸ਼ਨਰ ਦੇ ਦੱਸਣ ਅਨੁਸਾਰ ਮੂਸੇਵਾਲਾ ਨੂੰ ਬਰਨਾਲਾ ਜਿ਼ਲੇ ਵਿੱਚ ਏਕੇ-47 ਰਾਈਫਲ ਚਲਾਉਂਦੇ ਵੇਖਿਆ ਗਿਆ ਸੀ। ਉਸ ਦੀ ਵੀਡੀਓ ਵਾਇਰਲ ਹੋਣ ਪਿੱਛੋਂ ਪੰਜਾਬ ਪੁਲਿਸ ਨੇ ਉਸ ਉੱਤੇ ਕੇਸ ਦਰਜ ਕੀਤਾ ਸੀ ਤੇਮੂਸੇਵਾਲਾ ਵਿਰੁੱਧ ਫ਼ਰਵਰੀ 2020 ਵਿੱਚ ਮਾਨਸਾ ਵਿੱਚ ਗੀਤਾਂ ਰਾਹੀਂ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਸੰਗਰੂਰ ਜਿ਼ਲੇ ਵਿੱਚ ਵੀ ਕੇਸ ਦਰਜ ਹੋਇਆ ਸੀ।ਇੱਕ ਅਪਰਾਧਿਕ ਕੇਸ ਵਿੱਚ ਜ਼ਮਾਨਤ ਮਿਲਣ ਉੱਤੇਮੂਸੇਵਾਲਾ ਨੇ ਵਾਅਦਾ ਕੀਤਾ ਸੀ ਕਿ ਉਹ ਅਜਿਹੇ ਭੱਦੇ ਗੀਤ ਨਹੀਂ ਗਾਉਣਗੇ, ਪਰ ਜ਼ਮਾਨਤ ਮਿਲਣ ਮਗਰੋਂ ਉਨ੍ਹਾਂ ਨੇ ਮੁੜ ਅਜਿਹੇ ਗੀਤ ਗਾਏ ਹਨ, ਇਸ ਲਈ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ