Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਖਹਿਰਾ ਦਾ ਐਲਾਨ: ਪੰਜਾਬੀ ਏਕਤਾ ਪਾਰਟੀ ਬਣਾਵਾਂਗਾ, ਪਰ ਵਿਧਾਇਕੀ ਛੱਡਣ ਬਾਰੇ ਚੁੱਪ ਰੱਖੀ

January 08, 2019 08:54 AM

ਚੰਡੀਗੜ੍ਹ, 7 ਜਨਵਰੀ, (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਪਿੱਛੋਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਹ ਵਿਧਾਇਕ ਦੇ ਅਹੁਦੇ ਤੋਂ ਹਾਲ ਦੀ ਘੜੀ ਅਸਤੀਫਾ ਨਹੀਂ ਦੇਣਗੇ।
ਅੱਜ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਪ੍ਰੈਸ ਕਾਨਫਰੰਸ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਵਿਧਾਇਕ ਵਜੋਂ ਅਸਤੀਫਾ ਦੇਣ ਬਾਰੇ ਇੱਕ ਸਵਾਲ ਉੱਤੇ ਕਿਹਾ ਕਿ ਕਿਸੇ ਨੂੰ ਬਹੁਤੀ ਤਕਲੀਫ਼ ਹੈ ਤਾਂ ਮੇਰੇ ਵਿਰੁੱਧ ਵਿਧਾਨ ਸਭਾ ਸਪੀਕਰ ਨੂੰ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਦਲ-ਬਦਲੀ ਕਾਨੂੰਨ ਦੀਆਂ ਕਈ ਧਾਰਾਵਾਂ ਦੀ ਬਹੁਤੇ ਲੀਡਰ ਪਰਵਾਹ ਨਹੀਂ ਕਰਦੇ। ਇਹ ਕਾਨੂੰਨ ਵਿਧਾਇਕੀ ਅਹੁਦਾ ਰੱਖਣ ਜਾਂ ਨਾ ਰੱਖਣ ਬਾਰੇ ਉਨ੍ਹਾਂ ਉੱਤੇ ਬਿਲਕੁਲ ਲਾਗੂ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦਾ ਐਲਾਨ ਕਰਨ ਲਈ ਉਨ੍ਹਾਂ ਨਾਲ ਛੇ ਵਿਧਾਇਕ ਡਟ ਕੇ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਸਟਰ ਬਲਦੇਵ ਸਿੰਘ ਛੇਤੀ ਹੀ ਪਾਰਟੀ ਤੋਂ ਅਸਤੀਫ਼ਾ ਦੇਣਗੇ। ਖਹਿਰਾ ਨੇ ਕਿਹਾ ਕਿ ਜੇ ਆਮ ਆਦਮੀ ਪਾਰਟੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਅਹੁਦਾ ਛੱਡਣਾ ਚਾਹੁੰਦੀ ਹੈ ਤਾਂ ਉਸ ਦੇ ਸਾਥੀ ਵਿਧਾਇਕ ਅਸਤੀਫ਼ਾ ਦੇਣ ਨੂੰ ਤਿਆਰ ਹਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕ ਸਭਾ ਉਮੀਦਵਾਰ ਖੜ੍ਹੇ ਕਰਨ ਬਾਰੇ ਫੈਸਲਾ ਗਿਆਰਾਂ ਅਤੇ ਬਾਰਾਂ ਜਨਵਰੀ ਨੂੰ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀ ਮੀਟਿੰਗ ਵਿਚ ਲੁਧਿਆਣਾ ਵਿਖੇ ਲਵਾਂਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਉਸ ਦੀ ਪਾਰਟੀ ਆਪਣਾ ਘਰ ਫੂਕ ਕੇ ਦੂਸਰਿਆਂ ਦਾ ਸਾਥ ਲੱਭਣ ਚੱਲ ਪਈ ਹੈ ਜਿਸ ਕਾਰਨ ਮਾਨ ਨੇ ਅੱਜ ਟਕਸਾਲੀ ਆਗੂਆਂ ਨਾਲ ਵੀ ਬੈਠਕ ਕੀਤੀ ਹੈ। ਖਹਿਰਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਹੁਦੇ ਦਾ ਭੁੱਖਾ ਹੈ, ਛੇ ਸਾਲ ਤੋਂ ਪਾਰਟੀ ਪ੍ਰਧਾਨ ਬਣਿਆ ਹੈ ਅਤੇ ਮੁੱਖ ਮੰਤਰੀ ਵੀ ਹੈ, ਪਰ ਦੂਸਰਿਆਂ ਉੱਤੇ ਅਹੁਦਿਆਂ ਦੇ ਭੁੱਖੇ ਹੋਣ ਦਾ ਦੋਸ਼ ਲਾ ਰਿਹਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਮਾਸਟਰ ਬਲਦੇਵ ਸਿੰਘ ਬਾਰੇ ਵਿਧਾਇਕ ਖਹਿਰਾ ਨੇ ਕਿਹਾ ਕਿ ਉਹ ਇੱਥੋਂ ਅਸਤੀਫ਼ਾ ਦੇ ਕੇ ਉਨ੍ਹਾਂ ਦੀ ਨਵੀਂ ਪਾਰਟੀ ਵੱਲੋਂ ਫਰੀਦਕੋਟ ਤੋਂ ਲੋਕ ਸਭਾ ਲਈ ਉਮੀਦਵਾਰ ਹੋਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ