Welcome to Canadian Punjabi Post
Follow us on

25

March 2019
ਭਾਰਤ

ਮੋਦੀ ਸਰਕਾਰ ਦਾ ਵੱਡਾ ਚੋਣ ਪੈਂਤੜਾ, ਉੱਚ ਜਾਤਾਂ ਨੂੰ 10 ਫੀਸਦੀ ਰਾਖਵਾਂਕਰਨ ਮਨਜ਼ੂਰ

January 08, 2019 08:59 AM

ਨਵੀਂ ਦਿੱਲੀ, 7 ਜਨਵਰੀ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਕਦਮ ਚੁੱਕਦੇ ਹੋਏ ਉੱਚ ਜਾਤਾਂ ਦੇ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਕਰ ਦਿੱਤਾ ਹੈ।
ਮੰਤਰੀ ਮੰਡਲ ਦੀ ਬੈਠਕ ਮਗਰੋਂ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਦੱਸਿਆ ਕਿ ਸਰਕਾਰ ਨੇ ਉੱਚ ਜਾਤਾਂ ਦੇ ਲੋਕਾਂ ਨੂੰ 10 ਫੀਸਦੀ ਰਿਜ਼ਰਵੇਸ਼ਨ ਦੇਣ ਦਾ ਫੈਸਲਾ ਮਨਜ਼ੂਰ ਕਰ ਲਿਆ ਹੈ। ਐੱਸ ਸੀ-ਐੱਸ ਟੀ ਐਕਟ ਉੱਤੇ ਨਰਿੰਦਰ ਮੋਦੀ ਸਰਕਾਰ ਦੇ ਫੈਸਲੇ ਨਾਲ ਉੱਚ ਜਾਤਾਂ ਵਿੱਚ ਨਾਰਾਜ਼ਗੀ ਤੇ ਤਾਜ਼ਾ ਵਿਧਾਨ ਸਭਾ ਚੋਣਾਂ ਮੌਕੇ ਤਿੰਨ ਰਾਜਾਂ ਦੀ ਹਾਰ ਦੇ ਬਾਅਦ ਇਸ ਫੈਸਲੇ ਨੂੰ ਉੱਚ ਜਾਤਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਵਜੋਂ ਦੇਖਿਆ ਗਿਆ ਹੈ। ਸਮਝਿਆ ਜਾਂਦਾ ਹੈ ਕਿ ਇਸ ਬਾਰੇ ਪਾਰਲੀਮੈਂਟ ਵਿੱਚ ਨਰਿੰਦਰ ਮੋਦੀ ਸਰਕਾਰ ਸੰਵਿਧਾਨ ਸੋਧ ਬਿੱਲ ਪੇਸ਼ ਕਰ ਸਕਦੀ ਹੈ।
ਵਰਨਣ ਯੋਗ ਹੈ ਕਿ ਉੱਚ ਜਾਤਾਂ ਵਿਚਲੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਨਵੇਂ ਫੈਸਲੇ ਨਾਲ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਉੱਚ ਜਾਤਾਂ ਦੇ ਕਈ ਸੰਗਠਨ ਰਾਖਵਾਂਕਰਨ ਮੰਗ ਰਹੇ ਸਨ। ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਵਿੱਚ ਭਾਜਪਾ ਦੀ ਹਾਰ ਪਿੱਛੋਂ ਇਸ ਦਾ ਮਹੱਤਵ ਵਧ ਜਾਂਦਾ ਹੈ। ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਨੇ ਇਸ ਨੂੰ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ ਦੱਸ ਕੇ ਕਿਹਾ ਕਿ ਉੱਚ ਜਾਤਾਂ ਦੇ ਗਰੀਬ ਲੰਬੇ ਸਮੇਂ ਤੋਂ ਇਹੋ ਮੰਗ ਕਰ ਰਹੇ ਸਨ।
ਇਸ ਤੋਂ ਪਹਿਲਾਂ ਕੇਂਦਰ ਅਤੇ ਰਾਜਾਂ ਵਿੱਚ ‘ਹੋਰ ਪੱਛੜਿਆ ਵਰਗਾਂ’ ਲਈ 27 ਫੀਸਦੀ ਅਤੇ ਸੂਚੀ ਦਰਜ ਜਾਤਾਂ ਤੇ ਕਬੀਲਿਆਂ ਲਈ 22 ਫੀਸਦੀ ਰਾਖਵਾਂਕਰਨ ਦਾ ਪ੍ਰਬੰਧ ਹੈ। ਇਹ ਆਮ ਧਾਰਨਾ ਹੈ ਕਿ ਉੱਚ ਜਾਤੀ ਦਾ ਭਾਵ ਸਭ ਕਾਸੇ ਦੇ ਸਮਰੱਥ ਹੋਣਾ ਹੈ, ਪਰ ਇਹ ਸਹੀ ਨਹੀਂ। ਉੱਚ ਜਾਤਾਂ ਵਿੱਚ ਵੀ ਆਰਥਿਕ ਪੱਖੋਂ ਕਮਜ਼ੋਰ ਲੋਕ ਹਨ। ਗਿਣਤੀ ਤੋਂ ਇਹ ਸਾਬਤ ਹੋ ਚੁੱਕਾ ਹੈ। ਪਿਛਲੇ ਕੁਝ ਸਾਲਾਂ ਤੋਂ ਖੇਤੀ ਅਤੇ ਕਿਸਾਨਾਂ ਦੀ ਹਾਲਤ ਵੀ ਖਰਾਬ ਹੈ। ਫਸਲ ਲਈ ਪਹਿਲਾਂ ਤੋਂ ਵੱਧ ਖਰਚ ਕਰਨਾ ਪੈਂਦਾ ਹੈ ਤੇ ਚੰਗਾ ਭਾਅ ਵੀ ਨਹੀਂ ਮਿਲਦਾ। ਕਈ ਜਾਤਾਂ ਦੇ ਬੁਰੀ ਤਰ੍ਹਾਂ ਪ੍ਰਭਾਵਤ ਲੋਕਾਂ ਨੂੰ ਰਾਖਵਾਂਕਰਨ ਨੇ ਮਾਰ ਤੋਂ ਬਚਣ ਵਿੱਚ ਮਦਦ ਦਿੱਤੀ ਸੀ, ਪਰ ਆਰਥਿਕ ਪੱਖੋਂ ਮਾੜੇ ਹੋਣ ਦੇ ਬਾਵਜੂਦ ਉੱਚ ਜਾਤੀ ਲੋਕਾਂ ਕੋਲ ਕੋਈ ਚਾਰਾ ਨਹੀਂ ਸੀ ਤੇ ਸ਼ਹਿਰੀ ਇਲਾਕਿਆਂ ਵਿੱਚ ਰੁਜ਼ਗਾਰ ਲਈ ਘਟਦੇ ਮੌਕਿਆਂ ਕਾਰਨ ਵੀ ਲੋਕਾਂ ਵਿੱਚ ਨਾਰਾਜ਼ਗੀ ਹੈ।

Have something to say? Post your comment
ਹੋਰ ਭਾਰਤ ਖ਼ਬਰਾਂ
‘ਚੱਡੀ’ ਅਤੇ ‘ਫੰਟੂਸ਼’ ਵਰਗੇ ਸ਼ਬਦ ਆਕਸਫੋਰਡ ਡਿਕਸ਼ਨਰੀ 'ਚ ਸ਼ਾਮਲ
ਸਲਮਾਨ ਖਾਨ ਕਹਿੰਦੈ: ਨਾ ਮੈਂ ਚੋਣ ਲੜਾਂਗਾ ਤੇ ਨਾ ਪ੍ਰਚਾਰ ਕਰਾਂਗਾ
ਮੰਦਰ-ਗੁਰਦੁਆਰੇ ਦੇ ਕੰਪਲੈਕਸ ਦੀ ਕੰਧ ਤੋਂ ਦੋ ਧਿਰਾਂ ਲੜੀਆਂ, ਇਕ ਜਣੇ ਦੀ ਮੌਤ
ਕਾਂਗਰਸ ਵੱਲੋਂ ਗੰਭੀਰ ਦੋਸ਼: ਯੇਦੀਯੁਰੱਪਾ ਨੇ ਭਾਜਪਾ ਆਗੂਆਂ ਨੂੰ 1800 ਕਰੋੜਦਿੱਤੇ
ਕ੍ਰਿਕਟ ਖਿਡਾਰੀ ਗੌਤਮ ਗੰਭੀਰ ਭਾਜਪਾ ਵਿੱਚ ਸ਼ਾਮਲ
ਭਾਜਪਾ ਨੇ ਅਡਵਾਨੀ ਦੀ ਟਿਕਟ ਖੋਹ ਕੇ ਅਮਿਤ ਸ਼ਾਹ ਦੀ ਝੋਲੀ ਪਾ ਦਿੱਤੀ
ਪ੍ਰਿਅੰਕਾ ਗਾਂਧੀ ਦੇ ਖਿਲਾਫ ਯੂ ਪੀ ਵਿੱਚ ਤਿਰੰਗੇ ਦੇ ਅਪਮਾਨ ਕਰਨ ਦੀ ਸਿ਼ਕਾਇਤ
ਮੋਦੀ ਫਿਰ ਵਾਰਾਣਸੀ ਤੋਂ ਚੋਣ ਲੜਨਗੇ, ਅਮਿਤ ਸ਼ਾਹ ਗਾਂਧੀਨਗਰ ਤੋਂਦਿੱਲੀ ਦਾ ਰਾਹ ਕੱਢਣਗੇ
ਭਾਰਤ ਦੀ ਸੌ ਕਰੋੜ ਆਬਾਦੀ ਜਲ ਸੰਕਟ ਦੇ ਖੇਤਰ ਵਿੱਚ
ਜੰਮੂ-ਕਸ਼ਮੀਰ ਰਾਜਨੀਤੀ: ਦੋ ਸੀਟਾਂ ਕਾਂਗਰਸ, ਇੱਕ ਨੈਸ਼ਨਲ ਕਾਨਫਰੰਸ, ਤਿੰਨ ਤੋਂ ਦੋਸਤਾਨਾ ਮੁਕਾਬਲਾ ਹੋਵੇਗਾ