Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਸ਼ਿਵ ਸੈਨਾ ਵੱਲੋਂ ਭਾਜਪਾ ਪ੍ਰਧਾਨ ਨੂੰ ਸਿੱਧੇ ਚੋਣ ਭੇੜ ਦੀ ਧਮਕੀ

January 08, 2019 09:00 AM

* ਭਾਜਪਾ ਉੱਤੇ ਵੋਟ ਮਸ਼ੀਨਾਂ ਨਾਲ ਗਠਜੋੜ ਦਾ ਦੋਸ਼ ਲਾਇਆ

ਨਵੀਂ ਦਿੱਲੀ, 7 ਜਨਵਰੀ, (ਪੋਸਟ ਬਿਊਰੋ)- ਅਗਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ਿਵ ਸੈਨਾ ਤੇ ਭਾਜਪਾ ਦਾ ਵਿਵਾਦ ਹੋਰ ਅੱਗੇ ਵਧ ਗਿਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਬਿਆਨ ਉੱਤੇ ਪਲਟਵਾਰ ਕਰਦੇ ਹੋਏ ਸ਼ਿਵ ਸੈਨਾ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਇਸ ਗਠਜੋੜ ਬਾਰੇ ਭਾਜਪਾ ਪ੍ਰਧਾਨ ਦੇ ਬਿਆਨ ਤੋਂ ਸਾਫ ਹੈ ਕਿ ਉਹਨਾਂ ਨੂੰ ਹਿੰਦੂਤਵ ਵਿਚ ਯਕੀਨ ਰੱਖਦੇ ਲੋਕਾਂ ਨਾਲ ਕੰਮ ਕਰਨ ਵਿਚ ਖਾਸ ਦਿਲਚਸਪੀ ਨਹੀਂ, ਭਾਜਪਾ ਨੂੰ ਬਿਜਲੀ ਵੋਟਿੰਗ ਮਸ਼ੀਨਾਂ (ਈ ਵੀ ਐਮ) ਉੱਤੇ ਵੱਧ ਭਰੋਸਾ ਹੈ, ਇਸ ਲਈ ਸ਼ਿਵ ਸੈਨਾ ਇਕੱਲੇ ਚੋਣ ਲੜਨ ਲਈ ਤਿਆਰ ਹੈ।
ਐਨ ਡੀ ਏ ਗੱਠਜੋੜ ਦੀ ਅਕਾਲੀ ਦਲ ਵਾਂਗ ਸਭ ਤੋਂ ਪੁਰਾਣੀ ਸਹਿਯੋਗੀ ਧਿਰ ਸ਼ਿਵ ਸੈਨਾ ਨੇ ਸਾਫ ਕਰ ਦਿਤਾ ਹੈ ਕਿ ਭਾਜਪਾ ਦਾ ਪੱਖ ਸਾਫ ਨਹੀਂ, ਇਸ ਲਈ ਉਹ ਵੀ ਪ੍ਰਵਾਹ ਨਹੀਂ ਕਰੇਗੀ। ਵਰਨਣ ਯੋਗ ਹੈ ਕਿ ਅਮਿਤ ਸ਼ਾਹ ਨੇ ਇੱਕ ਦਿਨ ਪਹਿਲਾਂ ਮਹਾਰਾਸ਼ਟਰ ਦੇ ਲਾਤੂਰ ਵਿਖੇ ਸ਼ਿਵ ਸੈਨਾ ਦਾ ਨਾਂਅ ਲਏ ਬਿਨਾਂ ਚਿਤਾਵਨੀ ਦਿਤੀ ਸੀ ਕਿ ਜੇ ਗਠਜੋੜ ਹੁੰਦਾ ਹੈ ਤਾਂ ਭਾਜਪਾ ਅਪਣੇ ਸਹਿਯੋਗੀ ਦਲਾਂ ਦੀ ਜਿੱਤ ਯਕੀਨੀ ਬਣਾਵੇਗੀ ਤੇ ਜੇ ਨਹੀਂ ਹੁੰਦਾ ਤਾਂ ਪਾਰਟੀ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਅਪਣੇ ਸਾਬਕਾ ਸਹਿਯੋਗੀਆਂ ਨੂੰ ਕਰਾਰੀ ਹਾਰ ਦੇਵੇਗੀ। ਸ਼ਿਵ ਸੈਨਾ ਨੇ ਸ਼ਾਹ ਦੇ ਇਸ ਬਿਆਨ ਉੱਤੇ ਵਾਰ ਕਰਦੇ ਹੋਏ ਕਿਹਾ ਕਿ ਇਸ ਭੜਕਾਊ ਬਿਆਨ ਨਾਲ ਉਸ ਦੀ ਤੇ ਉਸ ਦੀ ਪਾਰਟੀ ਦੀ ਸੋਚ ਬਾਹਰ ਆ ਗਈ ਹੈ। ਸ਼ਿਵ ਸੈਨਾ ਨੇ ਕਿਹਾ ਕਿ ਪੰਜ ਰਾਜਾਂ ਦੇ ਨਤੀਜਿਆਂ ਨੇ ਸਾਫ ਕਰ ਦਿਤਾ ਹੈ ਕਿ ਲੋਕਾਂ ਨੇ ਭਾਜਪਾ ਆਗੂਆਂ ਨੂੰ ਉਹਨਾਂ ਦੀ ਥਾਂ ਦਿਖਾਉਣੀ ਸ਼ੁਰੂ ਕਰ ਦਿਤੀ ਹੈ, ਪਰ ਭਾਜਪਾ ਪ੍ਰਧਾਨ ਦੇ ਘੱਟੋ ਘੱਟ 40 ਸੀਟਾਂ ਉੱਤੇ ਜਿੱਤ ਦੇ ਦਾਅਵੇ ਨੇ ਸਾਫ ਕਰ ਦਿਤਾ ਹੈ ਕਿ ਉਹ ਈ ਵੀ ਐਮ ਮਸ਼ੀਨਾਂ ਨਾਲ ਗਠਜੋੜ ਕਰਨ ਦਾ ਮਨ ਬਣਾਈ ਬੈਠੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼