Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਯੂ ਕੇ ਦੀ ਅਦਾਲਤ ਵੱਲੋਂ ਫਿਕਸਿੰਗ ਸੱਟੇਬਾਜ਼ ਸੰਜੀਵ ਚਾਵਲਾ ਨੂੰ ਭਾਰਤ ਨੂੰ ਸੌਂਪਣ ਦੇ ਹੁਕਮ

January 09, 2019 07:58 AM

ਲੰਡਨ, 8 ਜਨਵਰੀ (ਪੋਸਟ ਬਿਊਰੋ)- ਭਾਰਤ ਦੇ ਸ਼ੱਕੀ ਕ੍ਰਿਕਟ ਸੱਟੇਬਾਜ਼ ਸੰਜੀਵ ਚਾਵਲਾ ਦੀ ਭਾਰਤ ਹਵਾਲਗੀ ਦਾ ਰਾਹ ਪੱਧਰਾ ਹੋ ਗਿਆ ਹੈ। ਮਨੁੱਖੀ ਅਧਿਕਾਰਾਂ ਹੇਠ ਚੱਲ ਰਹੇ ਕੇਸ 'ਚ ਬ੍ਰਿਟੇਨ ਦੀ ਅਦਾਲਤ ਨੇ ਭਾਰਤ ਵੱਲੋਂ ਤਿਹਾੜ ਜੇਲ੍ਹ 'ਚ ਮਨੁੱਖੀ ਅਧਿਕਾਰਾਂ ਨੂੰ ਕੋਈ ਖਤਰਾ ਨਾ ਹੋਣ ਸਬੂਤ ਪੇਸ਼ ਕਰਨ ਤੋਂ ਬਾਅਦ ਇਹ ਹੁਕਮ ਦਿੱਤਾ ਹੈ।
ਸੰਜੀਵ ਚਾਵਲਾ ਭਾਰਤੀ ਕ੍ਰਿਕਟ ਟੀਮ ਦੇ 2000 'ਚ ਦੱਖਣੀ ਅਫਰੀਕਾ ਦੌਰੇ ਦੌਰਾਨ ਮੈਚ ਫਿਕਸ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਵੈਸਟ ਮਨਿਸਟਰ ਮੈਜਿਸਟਰੇਟ ਨੇ ਅਕਤੂਬਰ 2017 ਵਿੱਚ ਤਿਹਾੜ ਜੇਲ੍ਹ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਰਤਾਂ ਹੇਠ ਉਸ ਦੀ ਭਾਰਤ ਹਵਾਲਗੀ 'ਤੇ ਰੋਕ ਲਗਾ ਦਿੱਤੀ ਸੀ। ਬਾਅਦ 'ਚ ਭਾਰਤ ਨੇ ਸੰਜੀਵ ਚਾਵਲਾ ਦੇ ਕੇਸ ਵਿੱਚ ਯੂ ਕੇ ਹਾਈ ਕੋਰਟ 'ਚ ਜੇਲ੍ਹ ਸਹੂਲਤਾਂ ਬਾਰੇ ਸਬੂਤ ਪੇਸ਼ ਕੀਤੇ। ਚਾਵਲਾ 1996 ਵਿੱਚ ਯੂ ਕੇ ਗਿਆ ਅਤੇ ਉਸ ਨੂੰ ਜੂਨ 2016 ਵਿੱਚ ਲੰਡਨ 'ਚ ਗ੍ਰਿਫਤਾਰ ਕੀਤਾ ਗਿਆ। ਅਦਾਲਤ ਨੇ ਸੰਜੀਵ ਚਾਵਲਾ ਨੂੰ ਭਾਰਤ ਹਵਾਲੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਇਹ ਮਾਮਲਾ ਦੇਸ਼ ਦੇ ਗ੍ਰਹਿ ਮੰਤਰੀ ਸਾਜਿਦ ਜਾਵਿਦ ਕੋਲ ਚਲਾ ਗਿਆ ਹੈ, ਜਿਸ ਦੇ ਹੁਕਮਾਂ ਪਿੱਛੋਂ ਚਾਵਲਾ ਨੂੰ ਭਾਰਤ ਨੂੰ ਸੌਂਪਿਆ ਜਾਵੇਗਾ। ਅਦਾਲਤੀ ਦਸਤਾਵੇਜ਼ਾਂ ਅਨੁਸਾਰ ਦਿੱਲੀ ਦਾ ਜੰਮਪਲ ਸੰਜੀਵ ਚਾਵਾਲਾ 1996 'ਚ ਕਾਰੋਬਾਰੀ ਵੀਜ਼ਾ ਲੈ ਕੇ ਏਥੇ ਆਇਆ ਸੀ। 2000 'ਚ ਉਸ ਦਾ ਭਾਰਤੀ ਪਾਸਪੋਰਟ ਰੱਦ ਕਰ ਦਿੱਤਾ ਗਿਆ ਤੇ ਉਸ ਨੇ 2005 'ਚ ਯੂ ਕੇ ਪਾਸਪੋਰਟ ਲੈ ਲਿਆ ਸੀ ਅਤੇ ਅੱਜ ਕੱਲ੍ਹ ਬ੍ਰਿਟਿਸ਼ ਨਾਗਰਿਕ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ