Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਭਾਰਤ

ਪੋਸਟ ਆਫਿਸ ਵਿੱਚ ਜਮ੍ਹਾ 9395 ਕਰੋੜ ਰੁਪਏ ਦਾ ਦਾਅਵੇਦਾਰ ਹੀ ਕੋਈ ਨਹੀਂ

January 09, 2019 08:07 AM

ਨਵੀਂ ਦਿੱਲੀ, 8 ਜਨਵਰੀ (ਪੋਸਟ ਬਿਊਰੋ)- ਭਾਰਤ ਦੇ ਵੱਖ ਵੱਖ ਡਾਕਘਰਾਂ ਦੇ ਬੱਚਤ ਖਾਤੇ ਵਿੱਚ 9395 ਕਰੋੜ ਰੁਪਏ ਦੀ ਰਕਮ ਲਾਵਾਰਸ ਪਈ ਹੈ। ਸਭ ਤੋਂ ਜ਼ਿਆਦਾ 2429 ਕਰੋੜ ਰੁਪਏ ਦੀ ਰਾਸ਼ੀ ਕਿਸਾਨ ਵਿਕਾਸ ਪੱਤਰ ਵਿੱਚ ਲਾਵਾਰਸ ਪਈ ਹੈ। ਇਸ ਪਿੱਛੋਂ ਮੰਥਲੀ ਇਨਕਮ ਸਕੀਮ ਵਿੱਚ 2056 ਕਰੋੜ ਰੁਪਏ ਲਾਵਾਰਸ ਪਏ ਹਨ। ਇਸੇ ਤਰ੍ਹਾਂ ਐੱਨ ਐੱਸ ਸੀ 'ਚ ਵੀ 1888 ਕਰੋੜ ਰੁਪਏ ਦਾ ਦਾਅਵਾ ਕਰਨ ਵਾਲਾ ਕੋਈ ਨਹੀਂ ਹੈ।
ਸਭ ਤੋਂ ਵੱਡੀ ਗੱਲ ਇਹ ਕਿ ਲਾਵਾਰਸ ਪਈ ਲਗਭਗ ਅੱਧੀ ਰਕਮ ਪੱਛਮੀ ਬੰਗਾਲ, ਦਿੱਲੀ, ਪੰਜਾਬ ਅਤੇ ਉਤਰ ਪ੍ਰਦੇਸ਼ ਦੇ ਡਾਕਘਰਾਂ ਵਿੱਚ ਹੈ। ਇਸ ਤੋਂ ਪਹਿਲਾਂ ਭਾਰਤੀ ਜੀਵਨ ਬੀਮਾ ਨਿਗਮ (ਐੱਲ ਆਈ ਸੀ) ਦੇ ਖਾਤੇ ਵਿੱਚ ਭਾਰੀ ਮਾਤਰਾ ਵਿੱਚ ਰਕਮ ਲਾਵਾਰਸ ਹੋਣ ਦੀ ਗੱਲ ਸਾਹਮਣੇ ਆਈ ਸੀ। ਸਰਕਾਰੀ ਅੰਕੜਿਆਂ ਮੁਤਾਬਕ 31 ਮਾਰਚ 2018 ਨੂੰ ਲਾਵਾਰਸ ਕੁੱਲ ਰਕਮ 15,166.47 ਕਰੋੜ ਰੁਪਏ ਸੀ। ਅਜਿਹੀਆਂ ਕੰਪਨੀਆਂ ਦੀ ਸੂਚੀ 'ਚ ਜਨਤਕ ਖੇਤਰ ਦੀ ਕੰਪਨੀ ਜੀਵਨ ਬੀਮਾ ਨਿਗਮ ਸਿਖਰ 'ਤੇ ਹੈ, ਜਿਸ ਕੋਲ ਕੁੱਲ 10,509 ਕਰੋੜ ਰੁਪਏ ਦਾ ਕੋਈ ਦਾਅਵੇਦਾਰ ਨਹੀਂ ਹੈ, ਜਦ ਕਿ ਨਿੱਜੀ ਕੰਪਨੀਆਂ ਕੋਲ ਅਜਿਹੀ ਰਕਮ 4,657.45 ਕਰੋੜ ਰੁਪਏ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ