Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ 'ਚ ਫੋਟੋਗ੍ਰਾਫੀ ਤੇ ਸੈਲਫੀ ਲੈਣ ਉੱਤੇ ਪਾਬੰਦੀ

January 09, 2019 08:08 AM

ਅੰਮ੍ਰਿਤਸਰ, 8 ਜਨਵਰੀ (ਪੋਸਟ ਬਿਊਰੋ)- ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿੱਚ ਸ਼ਰਧਾਲੂਆਂ ਨੇ ਸੈਲਫੀਆਂ ਲੈਣ ਅਤੇ ਮੋਬਾਈਲ ਫੋਨਾਂ ਤੇ ਕੈਮਰਿਆਂ ਨਾਲ ਵੀਡੀਓ ਬਣਾਉਣ ਉੱਤੇ ਸ਼੍ਰੋਮਣੀ ਕਮੇਟੀ ਵੱਲੋਂ ਰੋਕ ਲਾ ਦਿੱਤੀ ਹੈ। ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੇ ਬਕਾਇਦਾ ਸਰੋਵਰ ਦੇ ਜੰਗਲਿਆਂ ਨਾਲ ਸੂਚਨਾ ਬੋਰਡ ਲਗਵਾ ਦਿੱਤੇ ਹਨ।
ਕਈ ਥਾਈਂ ਲਾਏ ਇਨ੍ਹਾਂ ਬੋਰਡਾਂ ਉਤੇ ਪੰਜਾਬੀ, ਅੰਗਰੇਜ਼ੀ ਤੇ ਹਿੰਦੀ 'ਚ ਲਿਖਿਆ ਗਿਆ ਹੈ ਕਿ ‘ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ ਮਨ੍ਹਾ ਹੈ।' ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਕਿਹਾ ਕਿ ਪਰਿਕਰਮਾ 'ਚ ਤਸਵੀਰਾਂ ਖਿੱਚਣ ਤੇ ਸੈਲਫੀਆਂ ਲੈਣ ਵੇਲੇ ਕਈ ਵਾਰ ਇਸ ਪਾਵਨ ਅਸਥਾਨ ਦੀ ਮਰਯਾਦਾ ਦਾ ਖਿਲਾਫ ਨਹੀਂ ਰੱਖਿਆ ਜਾਂਦਾ। ਉਨ੍ਹਾਂ ਕਿਹਾ ਕਿ ਫੋਟੋਗ੍ਰਾਫੀ ਤੇ ਵੀਡੀਓਗ੍ਰਾਫੀ 'ਤੇ ਰੋਕ ਲਾ ਦਿੱਤੀ ਗਈ ਹੈ ਅਤੇ ਏਦਾਂ ਕਰਨ ਵਾਲੇ ਸ਼ਰਧਾਲੂਆਂ ਨੂੰ ਸੇਵਾਦਾਰਾਂ ਵੱਲੋਂ ਰੋਕਿਆ ਜਾਵੇਗਾ। ਮੀਡੀਆ ਕਰਮੀਆਂ ਵੱਲੋਂ ਆਪਣੀਆਂ ਅਖਬਾਰਾਂ ਤੇ ਚੈਨਲਾਂ ਲਈ ਤਸਵੀਰਾਂ ਲੈਣ ਤੇ ਵੀਡੀਓ ਬਣਾਉਣ ਬਾਰੇ ਪੁੱਛੇ ਜਾਣ 'ਤੇ ਉਨ੍ਹਾ ਨੇ ਕਿਹਾ ਕਿ ਫਿਲਹਾਲ ਇਹ ਪਾਬੰਦੀ ਸਭ 'ਤੇ ਲਾਗੂ ਹੈ, ਪਰ ਮੀਡੀਆ ਬਾਰੇ ਬਾਅਦ ਵਿੱਚ ਵਿਚਾਰ ਕੀਤਾ ਜਾਵੇਗਾ।
ਇਸੇ ਦੌਰਾਨ ਮੀਡੀਆ ਕਰਮੀਆਂ ਖਾਸਕਰ ਫੋਟੋ ਪੱਤਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ। ਕੁਝ ਮੀਡੀਆ ਕਰਮੀਆਂ ਨੇ ਕਿਹਾ ਕਿ ਪ੍ਰਬੰਧਕਾਂ ਨੂੰ ਸੈਲਫੀਆਂ ਲੈਣ ਵਾਲਿਆਂ 'ਤੇ ਬੇਸ਼ੱਕ ਰੋਕ ਲਗਾ ਦਿੱਤੀ ਜਾਵੇ, ਪਰ ਯਾਦਗਾਰੀ ਤਸਵੀਰਾਂ ਖਿੱਚਣ ਤੇ ਮੀਡੀਆ ਕਰਮੀਆਂ ਵੱਲੋਂ ਆਪਣੇ ਦੇਸ਼ ਵਿਦੇਸ਼ ਦੇ ਪਾਠਕਾਂ ਤੱਕ ਇਸ ਅਸਥਾਨ ਵਿਖੇ ਹੁੰਦੇ ਗੁਰਮਤਿ ਸਮਾਗਮਾਂ ਤੇ ਇਥੇ ਦਰਸ਼ਨ ਕਰਨ ਆਉਂਦੇ ਵਿਸ਼ੇਸ਼ ਵਿਅਕਤੀਆਂ ਸਬੰਧੀ ਕਵਰੇਜ ਕਰਨ ਤੋਂ ਰੋਕਣਾ ਠੀਕ ਨਹੀਂ ਹੈ, ਇਸ ਲਈ ਮੀਡੀਆ ਕਰਮੀਆਂ ਨੂੰ ਇਸ ਤੋਂ ਬਾਹਰ ਰੱਖਣਾ ਚਾਹੀਦਾ ਹੈ। ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਮੁੱਖ ਭਵਨ ਤੱਕ ਤਸਵੀਰਾਂ ਲੈਣ 'ਤੇ ਪਾਬੰਦੀ ਲੱਗੀ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ