Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਚੋਣਾਂ ਵਿੱਚ ਹਮਦਰਦੀ ਲੈਣ ਲਈ ਸਾਬਕਾ ਸਰਪੰਚ ਨੇ ਖੁਦ ਕੀਤੀ ਸੀ ਜੀਜੇ ਦੀ ਹੱਤਿਆ

January 09, 2019 08:12 AM

ਅੰਮ੍ਰਿਤਸਰ, 8 ਜਨਵਰੀ (ਪੋਸਟ ਬਿਊਰੋ)- ਬੀਤੀ 29 ਦਸੰਬਰ ਨੂੰ ਜੰਡਿਆਲਾ ਗੁਰੂ ਦੇ ਖਲਹਿਰਾ ਪਿੰਡ ਵਿੱਚ ਸਾਬਕਾ ਕਾਂਗਰਸੀ ਸਰਪੰਚ ਦੇ ਜੀਜੇ ਦੀ ਹੱਤਿਆ ਚੋਣ ਦੀ ਰੰਜਿਸ਼ ਵਿੱਚ ਨਹੀਂ ਹੋਈ ਸੀ, ਸਗੋਂ ਸਾਬਕਾ ਕਾਂਗਰਸੀ ਸਰਪੰਚ ਨੇ ਹੀ ਚੋਣਾਂ ਵਿੱਚ ਹਮਦਰਦੀ ਲੈਣ ਲਈ ਜੀਜੇ ਦੀ ਹੱਤਿਆ ਕਰਵਾਈ ਸੀ।
ਇਸ ਕੇਸ ਦੀ ਜਾਂਚ ਤੋਂ ਇਹ ਭੇਦ ਖੁੱਲ੍ਹਾ ਕਿ ਸਾਬਕਾ ਸਰਪੰਚ ਜਸਮੇਰ ਸਿੰਘ ਦਾ ਵੱਡਾ ਭਰਾ ਸੋਨਾ ਸਿੰਘ ਸਾਬਕਾ ਖਾੜਕੂ ਸੀ। ਤਰਸੇਮ ਸਿੰਘ ਨੇ ਸਾਲ 1991 ਵਿੱਚ ਪੁਲਸ ਨੂੰ ਸੂਚਨਾ ਦੇ ਕੇ ਉਸ ਨੂੰ ਗ੍ਰਿਫਤਾਰ ਕਰਾਇਆ ਸੀ। ਇਸ ਗੁੱਸੇ ਵਿੱਚ ਸਾਬਕਾ ਸਰਪੰਚ ਨੇ ਆਪਣੇ ਜੀਜੇ ਦੀ ਹੱਤਿਆ ਦੀ ਸਾਜ਼ਿਸ਼ ਰਚੀ। ਤਰਸੇਮ ਸਿੰਘ ਦਾ ਕਤਲ ਕਰ ਕੇ ਜਸਮੇਰ ਸਿੰਘ ਨੇ ਭਰਾ ਦਾ ਬਦਲਾ ਵੀ ਲੈ ਲਿਆ ਅਤੇ ਚੋਣਾਂ ਵਿੱਚ ਲੋਕਾਂ ਦੀ ਹਮਦਰਦੀ ਵੀ ਲੈਂਦਾ ਰਿਹਾ, ਪਰ ਪੁਲਸ ਦੇ ਸਾਹਮਣੇੇ ਝੂਠੀ ਕਹਾਣੀ ਜ਼ਿਆਦਾ ਦੇਰ ਨਹੀਂ ਟਿਕੀ। ਪੁਲਸ ਨੇ ਜਸਮੇਰ ਸਿੰਘ, ਟੀਟੂ ਸਿੰਘ ਤੇ ਜਗੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੰਮ੍ਰਿਤਸਰ ਦਿਹਾਤੀ ਪੁਲਸ ਦੇ ਮੁਖੀ ਪਰਮਪਾਲ ਸਿੰਘ ਅਤੇ ਐੱਸ ਪੀ (ਡੀ) ਹਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ 29 ਦਸੰਬਰ ਨੂੰ ਤਰਸੇਮ ਸਿੰਘ ਦੇ ਕਤਲ ਕੇਸ ਵਿੱਚ ਅਕਾਲੀ ਵਰਕਰ ਹਰਜਿੰਦਰ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ ਸਣੇ ਤਿੰਨ ਅਣਪਛਾਤੇ ਲੋਕਾਂ ਦੇ ਖਿਲਾਫ ਜੰਡਿਆਲਾ ਗੁਰੂ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੀੜਤ ਧਿਰ ਦੀ ਕਹਾਣੀ ਮਿਲ ਨਹੀਂ ਰਹੀ ਸੀ। ਜਾਂਚ ਸ਼ੁਰੂ ਕੀਤੀ ਤਾਂ ਭੇਦ ਖੁੱਲ੍ਹ ਗਿਆ। ਕਤਲ ਕਰਨ ਤੋਂ ਪਹਿਲਾਂ ਇਹ ਸਾਜ਼ਿਸ਼ ਰਚੀ ਗਈ ਸੀ ਕਿ ਤਰਸੇਮ ਸਿੰਘ ਦੇ ਕਤਲ ਦਾ ਦੋਸ਼ ਅਕਾਲੀ ਵਰਕਰਾਂ 'ਤੇ ਲੱਗੇਗਾ ਤਾਂ ਲੋਕਾਂ ਦੀ ਹਮਦਰਦੀ ਜਸਮੇਰ ਅਤੇ ਉਸ ਦੇ ਪਰਵਾਰ ਨਾਲ ਜੁੜੇਗੀ, ਪਰ ਪੁਲਸ ਨੇ ਪੰਜ ਦਿਨ ਦੀ ਜਾਂਚ ਦੇ ਬਾਅਦ ਦੋਸ਼ੀਆਂ ਦੀ ਕਹਾਣੀ ਸਾਫ ਕਰ ਦਿੱਤੀ ਅਤੇ ਪਹਿਲਾਂ ਨਾਮਜ਼ਦ ਅਕਾਲੀ ਵਰਕਰਾਂ ਨੂੰ ਕਲੀਨ ਚਿਟ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ