Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਆਰ ਐਸ ਐਸ ਆਗੂ ਕਹਿੰਦੈ: ਭਾਜਪਾ ਵਿੱਚ ਮੋਦੀ-ਸ਼ਾਹ ਤੋਂ ਬਿਨਾਂ ਕਿਸੇ ਦੀ ਪੁੱਛ ਨਹੀਂ

January 09, 2019 08:16 AM

ਮੇਰਠ, 8 ਜਨਵਰੀ (ਪੋਸਟ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਬਾਨੀ ਮੈਂਬਰ ਸੰਘਪ੍ਰਿਯ ਗੌਤਮ ਨੇ ਇੱਕ ਵਾਰ ਫਿਰ ਭਾਜਪਾ ਹਾਈ ਕਮਾਨ 'ਤੇ ਹਮਲਾ ਬੋਲਿਆ ਅਤੇ ਕਿਹਾ ਹੈ ਕਿ ਪਾਰਟੀ ਵਿੱਚ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਤੋਂ ਇਲਾਵਾ ਕਿਸੇ ਹੋਰ ਨੇਤਾ ਦੀ ਕੋਈ ਪੁੱਛ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਵਿੱਚ ਅੱਜ ਉਨ੍ਹਾਂ ਤੋਂ ਇਲਾਵਾ ਕਿਸੇ ਵੀ ਹੋਰ ਨੇਤਾ ਅੰਦਰ ਸੱਚੀ ਅਤੇ ਸਹੀ ਗੱਲ ਕਹਿਣ ਦੀ ਹਿੰਮਤ ਨਹੀਂ।
ਇਸ ਸੰਬੰਧ ਵਿੱਚ ਸੰਘਪ੍ਰਿਯ ਗੌਤਮ ਨੇ ਕਿਹਾ ਕਿ ਅੱਜ ਦੀ ਤਰੀਕ ਵਿੱਚ ਭਾਜਪਾ ਵਿੱਚ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਤੋਂ ਇਲਾਵਾ ਕਿਸੇ ਮੰਤਰੀ, ਪਾਰਲੀਮੈਂਟ ਮੈਂਬਰ ਜਾਂ ਵਿਧਾਇਕ ਦੀ ਕੋਈ ਕੀਮਤ ਨਹੀਂ ਹੈ। ਭਾਜਪਾ ਦੇ ਇਸ ਸਾਬਕਾ ਸੀਨੀਅਰ ਆਗੂ ਨੇ ਕਿਹਾ ਕਿ ਉਨ੍ਹਾਂ ਪਾਰਟੀ ਅਤੇ ਸਰਕਾਰ ਅੰਦਰ ਬਦਲਾਅ ਦੀ ਗੱਲ ਕਹਿ ਕੇ ਨਵਾਂ ਮੁੱਦਾ ਦੇ ਦਿੱਤਾ ਹੈ। ਵੇਖਣਾ ਹੈ ਕਿ 10-11 ਜਨਵਰੀ ਦੀ ਪਾਰਟੀ ਕਾਰਜਕਾਰਨੀ ਦੀ ਬੈਠਕ ਵਿੱਚ ਇਸ ਦੀ ਚਰਚਾ ਹੁੰਦੀ ਹੈ ਜਾਂ ਨਹੀਂ। ਉਨ੍ਹਾਂ ਕਿਹਾ, ਮੇਰੇ ਇਸ ਸੁਝਾਅ 'ਤੇ ਭਾਜਪਾ ਆਗੂ ਕੁਝ ਵੀ ਕਹਿਣ, ਪਰ ਮੇਰੇ ਕੋਲ ਦੇਸ਼ ਭਰ ਦੇ ਪਾਰਟੀ ਆਗੂਆਂ ਤੇ ਕਾਰਕੁਨਾਂ ਦੇ ਫੋਨ ਆ ਰਹੇ ਹਨ ਤੇ ਉਹ ਸਾਰੇ ਮੇਰੇ ਸੁਝਾਅ ਦੀ ਪ੍ਰਸ਼ੰਸਾ ਕਰ ਰਹੇ ਹਨ। ਉਨ੍ਹਾਂ ਕਿਹਾ, ਮੈਨੂੰ ਬੁੱਢਾ ਸਮਝ ਕੇ ਚੱਲਿਆ ਕਾਰਤੂਸ ਕਹਿਣ ਵਾਲੇ ਪਾਰਟੀ ਦੇ ਜਵਾਨ ਆਗੂਆਂ ਦੇ ਮੁਕਾਬਲੇ ਸੰਘਪ੍ਰਿਯ ਗੌਤਮ ਅੱਜ ਵੀ ਸਰਗਰਮ ਹੈ। ਸਰੀਰ ਜ਼ਰੂਰ ਬੁੱਢਾ ਹੋ ਗਿਆ ਹੈ, ਪਰ ਦਿਮਾਗ ਨਹੀਂ। ਅਜਿਹਾ ਕਹਿਣ ਵਾਲੇ ਉਹ ਲੋਕ ਹਨ, ਜਿਨ੍ਹਾਂ ਦੇ ਆਪਣੇ ਇਲਾਕੇ ਵਿੱਚ ਦੋ ਵੋਟਾਂ ਵੀ ਨਹੀਂ। ਆਮ ਜਨਤਾ ਨਾਲ ਉਨ੍ਹਾਂ ਦਾ ਕੋਈ ਸੰਪਰਕ ਨਹੀਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ