Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਮੋਦੀ ਤੇ ਪੁਤਿਨ ਨੇ ਫੌਜੀ ਸਹਿਯੋਗ ਬਾਰੇ ਵਿਚਾਰ ਕੀਤੀ

January 09, 2019 08:22 AM

ਨਵੀਂ ਦਿੱਲੀ, 8 ਜਨਵਰੀ (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕੱਲ੍ਹ ਟੈਲੀਫੋਨ ਉਤੇ ਗੱਲ ਕਰਦੇ ਵਕਤ ਪ੍ਰਮੁੱਖ ਦੁਵੱਲੇ ਸਹਿਯੋਗ ਦੇ ਮੁੱਦਿਆਂ ਉੱਤੇ ਚਰਚਾ ਕੀਤੀ ਹੈ, ਜਿਨ੍ਹਾਂ ਵਿੱਚ ਰੱਖਿਆ ਤੇ ਅੱਤਵਾਦ ਦੇ ਵਿਸ਼ੇ ਸ਼ਾਮਲ ਰਹੇ। ਦੋਵਾਂ ਨੇ ਸਹਿਮਤੀ ਪ੍ਰਗਟਾਈ ਕਿ ਭਾਰਤ-ਰੂਸ ਸਹਿਯੋਗ ਕੌਮਾਂਤਰੀ ਮਾਇਨੇ 'ਚ ਅਹਿਮ ਹੈ। ਆਗੂਆਂ ਨੇ ਇਕ ਦੂਜੇ ਨੂੰ ਨਵੇਂ ਸਾਲ ਦੀ ਵਧਾਈ ਵੀ ਦਿੱਤੀ।
ਪ੍ਰਧਾਨ ਮੰਤਰੀ ਦਫਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ, ‘ਦੋਵੇਂ ਦੇਸ਼ ਯੂ ਐਨ, ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਤੇ ਦੱਖਣੀ ਅਫਰੀਕਾ), ਸ਼ੰਘਾਈ ਸਹਿਯੋਗ ਸੰਗਠਨ (ਐਸ ਸੀ ਓ) ਤੇ ਕਈ ਹੋਰ ਬਹੁਪੱਖੀ ਸੰਗਠਨਾਂ 'ਚ ਨਜ਼ਦੀਕੀ ਸਲਾਹ ਮਸ਼ਵਰਾ ਜਾਰੀ ਰੱਖਣਗੇ।' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਤਿਨ ਤੇ ਰੂਸੀ ਨਾਗਰਿਕਾਂ ਨੂੰ ਕ੍ਰਿਸਮਸ ਦੀ ਵਧਾਈ ਵੀ ਦਿੱਤੀ, ਜੋ ਉਥੇ ਕੱਲ੍ਹ ਮਨਾਇਆ ਗਿਆ ਹੈ। ਜੂਲੀਅਨ ਕੈਲੰਡਰ ਮੁਤਾਬਕ ਚਰਚ 25 ਦਸੰਬਰ ਨੂੰ ਯਿਸ਼ੂ ਮਸੀਹ ਦਾ ਜਨਮ ਦਿਨ ਮਨਾਉਂਦੇ ਹਨ, ਪਰ ਰੋਮ 'ਚ ਗ੍ਰਿਗੋਰੀਅਨ ਕੈਲੰਡਰ ਨੂੰ ਮੰਨਿਆ ਜਾਂਦਾ ਹੈ। ਇਸ ਦੇ ਮੁਤਾਬਕ ਕ੍ਰਿਸਮਸ ਸੱਤ ਜਨਵਰੀ ਨੂੰ ਹੁੰਦਾ ਹੈ। ਸੋਚੀ ਸ਼ਹਿਰ ਵਿੱਚ ਹੋਈ ਵਾਰਤਾ ਤੇ ਅਕਤੂਬਰ 'ਚ ਸਾਲਾਨਾ ਸੰਮੇਲਨ ਲਈ ਪੁਤਿਨ ਨੇ ਨਵੀਂ ਦਿੱਲੀ ਦੇ ਦੌਰੇ ਨੂੰ ਯਾਦ ਕਰਦਿਆਂ ਦੋਵਾਂ ਦੇਸ਼ਾਂ ਦੇ ਆਗੂਆਂ ਨੇ ਦੁਵੱਲੇ ਸਬੰਧਾਂ ਦੀ ਗਰਮਾਹਟ ਨੂੰ ਬਰਕਰਾਰ ਰੱਖਣ 'ਤੇ ਸਹਿਮਤੀ ਪ੍ਰਗਟਾਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ