Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਦੋ ਧਿਰਾਂ ਦੇ ਸਮਝੌਤੇ ਨਾਲ ਇਰਾਦਾ ਕਤਲ ਦਾ ਕੇਸ ਰੱਦ ਨਹੀਂ ਹੋ ਸਕਦਾ: ਸੁਪਰੀਮ ਕੋਰਟ

January 09, 2019 08:26 AM

ਨਵੀਂ ਦਿੱਲੀ, 8 ਜਨਵਰੀ (ਪੋਸਟ ਬਿਊਰੋ)- ਕਤਲ ਦੀ ਕੋਸ਼ਿਸ਼ ਵਰਗੇ ਅਪਰਾਧ ਵਿੱਚ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਦੇ ਬਾਅਦ ਵੀ ਕੇਸ ਰੱਦ ਨਹੀਂ ਕੀਤਾ ਜਾ ਸਕਦਾ। ਇਸ ਸੰਬੰਧ ਵਿੱਚ ਮੱਧ ਪ੍ਰਦੇਸ਼ ਹਾਈ ਕੋਰਟ ਦਾ ਇੱਕ ਫੈਸਲਾ ਪਲਟਦੇ ਹੋਏ ਸੁਪਰੀਮ ਕੋਰਟ ਨੇ ਕੱਲ੍ਹ ਇਹ ਟਿੱਪਣੀ ਕੀਤੀ ਹੈ।
ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਐੱਮ ਆਰ ਸ਼ਾਹ ਦੀ ਬੈਂਚ ਨੇ ਗਵਾਲੀਅਰ ਜ਼ਿਲ੍ਹਾ ਅਦਾਲਤ ਨੂੰ ਮਾਹਾਰਾਜਪੁਰ ਥਾਣੇ ਵਿੱਚ ਕਲਿਆਣ ਸਿੰਘ ਦੇ ਖਿਲਾਫ ਦਰਜ ਕਤਲ ਦੀ ਕੋਸ਼ਿਸ਼ ਵਿੱਚ ਸੈਸ਼ਨ ਕੋਰਟ ਵਿੱਚ ਟਰਾਇਲ ਸ਼ੁਰੂ ਕਰਵਾਉਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਆਈ ਪੀ ਸੀ ਦੀ ਧਾਰਾ 307 ਹੇਠ ਦਰਜ ਕਤਲ ਦੀ ਕੋਸ਼ਿਸ਼ ਦਾ ਮਾਮਲਾ ਨਾਨ ਕੰਪਾਊਂਡੇਬਲ ਅਪਰਾਧ ਹੈ। ਇਸ ਵਿੱਚ ਸਮਝੌਤਾ ਨਹੀਂ ਕਰ ਸਕਦੇ। ਪੀੜਤ ਜੇ ਦੋਸ਼ੀ ਸਮਝੌਤਾ ਕਰ ਵੀ ਲਵੇ ਤਾਂ ਇਹ ਕੇਸ ਰੱਦ ਕਰਨ ਦਾ ਆਧਾਰ ਨਹੀਂ ਬਣਦਾ। ਸੈਸ਼ਨ ਕੋਰਟ ਵਿੱਚ ਟਰਾਇਲ ਨਹੀਂ ਰੋਕਿਆ ਜਾ ਸਕਦਾ। ਵਰਨਣ ਯੋਗ ਹੈ ਕਿ ਮਹਾਰਾਜਪੁਰ ਪੁਲਸ ਨੇ 2013 ਵਿੱਚ ਬੀਰਬਲ ਸ਼ਰਮਾ ਦੀ ਸ਼ਿਕਾਇਤ 'ਤੇ ਕਲਿਆਣ ਸਿੰਘ ਅਤੇ ਹੋਰਨਾਂ ਖਿਲਾਫ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਸੀ। ਕਲਿਆਣ 'ਤੇ ਦੋਸ਼ ਸੀ ਕਿ ਉਸ ਨੇ ਦੇਸੀ ਪਿਸਤੌਲ ਨਾਲ ਬੀਰਬਲ 'ਤੇ ਦੋ ਗੋਲੀਆਂ ਚਲਾਈਆਂ। ਸੈਸ਼ਨ ਕੋਰਟ ਤੋਂ ਜ਼ਮਾਨਤ ਨਾ ਮਿਲਣ 'ਤੇ ਦੋਸ਼ੀ ਮੱਧ ਪ੍ਰਦੇਸ਼ ਹਾਈ ਕੋਰਟ ਪਹੁੰਚੇ ਸਨ। ਇਥੇ ਉਨ੍ਹਾਂ ਨੇ ਸ਼ਿਕਾਇਤ ਕਰਤਾ ਨਾਲ ਸਮਝੌਤਾ ਹੋਣ ਦੀ ਜਾਣਕਾਰੀ ਦਿੱਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼