Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਅਦਾਲਤ ਨੇ ਪੱਤਰਕਾਰ ਕਤਲ ਕੇਸ ਵਿੱਚ ਰਾਮ ਰਹੀਮ ਦੀ ਪੇਸ਼ੀ ਦੇ ਢੰਗ ਦਾ ਫੈਸਲਾ ਕੀਤਾ

January 09, 2019 08:58 AM

ਪੰਚਕੂਲਾ, 8 ਜਨਵਰੀ, (ਪੋਸਟ ਬਿਊਰੋ)- ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਚਕੂਲਾ ਅਦਾਲਤ ਵਿੱਚ 11 ਜਨਵਰੀ ਨੂੰ ਪੇਸ਼ ਕੀਤਾ ਜਾਵੇਗਾ। ਪੰਚਕੂਲਾ ਵਿੱਚ ਸੀ ਬੀ ਆਈ ਅਦਾਲਤ ਨੇ ਹਰਿਆਣਾ ਸਰਕਾਰ ਵੱਲੋਂ ਦਿੱਤੀ ਅਰਜ਼ੀ, ਜਿਸ ਵਿੱਚ ਡੇਰਾ ਮੁਖੀ ਰਾਮ ਰਹੀਮ ਸਿੰਘ ਨੂੰ ਅਦਾਲਤ `ਚ ਸਿੱਧਾ ਪੇਸ਼ ਕਰਨ ਦੀ ਥਾਂ ਵੀਡੀਓ ਕਾਨਫ੍ਰੰਸਿੰਗ ਰਾਹੀਂ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ, ਦੇ ਬਾਰੇ ਫੈਸਲਾ ਸੁਣਾਇਆ ਹੈ।
ਇਸ ਫੈਸਲੇ ਨਾਲ ਹਰਿਆਣਾ ਸਰਕਾਰ ਨੂੰ ਰਾਹਤ ਮਿਲੀ ਹੈ, ਕਿਉਂਕਿ ਅਦਾਲਤ ਨੇ ਛੱਤਰਪਤੀ ਕਤਲ ਕੇਸ ਵਿੱਚ 11 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਉੱਤੇ ਰਾਮ ਰਹੀਮ ਨੂੰ ਵੀਡੀਓ ਕਾਨਫ੍ਰੰਸਿੰਗ ਰਾਹੀਂ ਪੇਸ਼ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਬਿਨਾ ਦੂਜੇ ਦੋਸ਼ੀਆਂ ਦੀ ਸਿੱਧੀ ਪੇਸ਼ੀ ਹੋਵੇਗੀ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਡੇਰਾ ਮੁਖੀ ਦੇ ਕੇਸ ਵਿੱਚ ਅਸੀਂ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਸਿੱਧਾ ਕੋਰਟ ਵਿੱਚ ਪੇਸ਼ ਕਰਨ ਦੀ ਥਾਂ ਵੀਡੀਓ ਕਾਨਫ੍ਰੰਸਿੰਗ ਰਾਹੀਂ ਹੁਕਮ ਸੁਣਾਇਆ ਜਾਵੇ, ਤਾਂ ਕਿ ਕਿਸੇ ਤਰ੍ਹਾਂ ਅਮਨ-ਕਾਨੂੰਨ ਦੀ ਸਥਿਤੀ ਖਰਾਬ ਨਾ ਹੋਵੇ, ਅਸੀਂ ਸੁਰੱਖਿਆ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।
ਇਸ ਤੋਂ ਪਹਿਲਾਂ 25 ਅਗਸਤ 2017 ਨੂੰ ਡੇਰਾ ਮੁਖੀ ਨੂੰ ਸਾਧਵੀ ਬਲਾਤਕਾਰ ਕੇਸ ਵਿੱਚ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੂਲਾ ਅਤੇ ਸਿਰਸਾ ਵਿੱਚ ਡੇਰਾ ਸਮਰੱਥਕਾਂ ਦੀ ਹਿੰਸਾ ਕਾਰਨ 38 ਲੋਕਾਂ ਦੀ ਮੌਤ ਹੋ ਗਈ ਅਤੇ 250 ਲੋਕ ਜ਼ਖਮੀ ਹੋਏ ਸਨ ਤੇ 300 ਤੋਂ ਵੱਧ ਵਾਹਨਾਂ ਨੂੰ ਅੱਗ ਲਾਈ ਗਈ ਸੀ। ਇਸ ਵਾਰ 11 ਜਨਵਰੀ ਨੂੰ ਓਦੋਂ ਵਾਲੀ ਸਥਿਤੀ ਨਾ ਬਣੇ, ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰੀਆਂ ਕਰ ਚੁੱਕੇ ਹਨ।
11 ਜਨਵਰੀ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਅਦਾਲਤ ਫੈਸਲਾ ਸੁਣਾ ਸਕਦੀ ਹੈ। ਇਸ ਕੇਸ ਵਿੱਚ ਗੁਰਮੀਤ ਰਾਮ ਰਹੀਮ ਦੇ ਨਾਲ ਕਿਸ਼ਨ ਲਾਲ, ਨਿਰਮਲ ਕੁਲਦੀਪ ਵੀ ਦੋਸ਼ੀ ਹਨ, ਜਿਨ੍ਹਾਂ ਉੱਤੇ ਕਤਲ ਕਰਨ ਦੀ ਸਾਜਿਸ਼ ਦਾ ਦੋਸ਼ ਹੈ। ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ 2002 ਦਾ ਹੈ। ਬਾਈਕ `ਤੇ ਸਵਾਰ ਹੋ ਕੇ ਦੋਸ਼ੀ ਕੁਲਦੀਪ ਨੇ ਦਿਨ-ਦਿਹਾੜੇ ਸਿਰਸਾ ਵਿੱਚ ਸੜਕ `ਤੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਸੀ। ਕੁਲਦੀਪ ਦੇ ਨਾਲ ਦੋਸ਼ੀ ਨਿਰਮਲ ਵੀ ਸੀ। ਇਸ ਕੇਸ ਬਾਰੇ 2003 ਵਿੱਚ ਸਿ਼ਕਾਇਤ ਦਰਜ ਹੋਈ ਅਤੇ ਸਾਲ 2006 ਵਿੱਚ ਮਾਮਲਾ ਸੀ ਬੀ ਆਈ ਕੋਲ ਚਲਾ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼