Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਵਿਸ਼ਵ ਭਰ 'ਚੋਂ ਭਾਰਤ 'ਚ ਔਰਤਾਂ ਦੀ ਖੁਦਕੁਸ਼ੀ ਦਰ ਸਭ ਤੋਂ ਵੱਧ

January 10, 2019 07:32 AM

ਕੈਲੀਫੋਰਨੀਆ, 9 ਜਨਵਰੀ (ਪੋਸਟ ਬਿਊਰੋ)- ਵਿਸ਼ਵ ਭਰ 'ਚ ਔਰਤਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੇ ਮਾਮਲੇ 'ਚ ਭਾਰਤ ਪਹਿਲੇ ਸਥਾਨ 'ਤੇ ਹੈ। ਹਰ ਤਿੰਨ ਔਰਤਾਂ ਪਿੱਛੇ ਇਕ ਭਾਰਤੀ ਔਰਤ ਖੁਦਕੁਸ਼ੀ ਕਰਦੀ ਹੈ।
ਇਹ ਖੁਲਾਸਾ ‘ਲਾਂਸੈਟ ਪਬਲਿਕ ਹੈਲਥ' ਦੁਆਰਾ ਛਾਪੇ ਨਵੇਂ ਅਧਿਐਨ 'ਚ ਕੀਤਾ ਗਿਆ ਹੈ, ਜਿਸ ਦੀ ਸਮੀਖਿਆ ‘ਸਾਇੰਸਟਫਿਕ ਅਮੈਰੀਨਕ' ਵੱਲੋਂ ਆਪਣੇ ਦਸੰਬਰ ਅੰਕ 'ਚ ਕੀਤੀ ਗਈ ਹੈ। ‘ਲਾਂਸੈਟ ਪਬਲਿਕ ਹੈਲਥ' ਦਾ ਅਧਿਐਨ ਭਾਰਤੀ ਮੂਲ ਦੇ ਕਲੀਨੀਕਲ ਪ੍ਰੋਫੈਸਰ ਰਾਖੀ ਡੋਡਨਾ ਦੁਆਰਾ ਕੀਤਾ ਗਿਆ ਹੈ। ਰਾਖੀ ਡੋਡਨਾ ਯੂਨੀਵਰਸਿਟੀ ਆਫ ਵਾਸ਼ਿੰਗਟਨ ਦੇ ਵਿਸ਼ਵ ਸਿਹਤ ਵਿਭਾਗ 'ਚ ਕੰਮ ਕਰ ਰਹੇ ਹਨ। ਪ੍ਰਕਾਸ਼ਿਤ ਰਿਪੋਰਟ ਵਿੱਚ ਸਾਲ 1990 ਤੋਂ 2016 ਤੱਕ ਭਾਰਤ 'ਚ ਔਰਤਾਂ ਦੁਆਰਾ ਖੁਦਕੁਸ਼ੀ ਦਰ ਦੀ ਪੁਸ਼ਟੀ ਕਰਨ ਲਈ ਪ੍ਰੋ. ਡੋਡਨਾ ਤੇ ਉਸ ਦੇ ਸਾਥੀਆਂ ਨੇ ‘ਗਲੋਬਲ ਬਰਡਨ ਆਫ ਡਸੀਜ਼ ਸਟੱਡੀ' ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਹੈ। ਸਿੱਟਾ ਕੱਢਿਆ ਗਿਆ ਹੈ ਕਿ ਭਾਰਤ 'ਚ ਹਰ ਸਾਲ ਦੋ ਲੱਖ 30 ਹਜ਼ਾਰ ਔਰਤਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਜਾਂਦੀਆਂ ਹਨ। ਭਾਰਤ ਦੀ ਕੌਮੀ ਅਪਰਾਧ ਰਿਕਾਰਡ ਬਿਊਰੋ ਦੇ ਮੁਕਾਬਲੇ 'ਚ ਇਹ ਦਰ ਬਹੁਤ ਜ਼ਿਆਦਾ ਹੈ। ਕੌਮੀ ਰਿਕਾਰਡ ਬਿਊਰੋ ਅਨੁਸਾਰ ਸਾਲ 2015 'ਚ 1,33,623 ਔਰਤਾਂ ਨੇ ਖੁਦਕੁਸ਼ੀ ਕੀਤੀ, ਪਰ ਖੋਜੀਆਂ ਦਾ ਕਹਿਣਾ ਹੈ ਕਿ ਭਾਰਤ 'ਚ ਖੁਦਕੁਸ਼ੀ ਦੇ ਮਾਮਲਿਆਂ ਨੂੰ ਰਫਾ ਦਫਾ ਕਰਨਾ ਆਮ ਵਰਤਾਰਾ ਹੈ। ਪ੍ਰੋ. ਡੋਡਨਾ ਅਨੁਸਾਰ ਭਾਰਤ 'ਚ ਔਰਤਾਂ ਵੱਲੋਂ ਖੁਦਕੁਸ਼ੀਆਂ ਦਾ ਕਾਰਨ ਔਰਤਾਂ ਦੀਆਂ ਖਾਹਿਸ਼ਾਂ ਤੇ ਸਮਾਜਿਕ ਕੱਟੜਤਾ ਵਿਚਾਲੇ ਟਕਰਾਅ ਹੈ। ਭਾਰਤ 'ਚ ਪਹਿਲਾਂ ਦੀ ਤੁਲਨਾ 'ਚ ਔਰਤਾਂ ਵਧੇਰੇ ਪੜ੍ਹ ਲਿਖ ਗਈਆਂ ਹਨ। ਪ੍ਰੋ. ਡੋਡਨਾ ਨੇ ਆਪਣੀ ਰਿਪੋਰਟ 'ਚ ਇਹ ਵੀ ਖੁਲਾਸਾ ਕੀਤਾ ਹੈ ਕਿ ਭਾਰਤ ਦੇ ਉਤਰੀ ਰਾਜਾਂ ਦੇ ਮੁਕਾਬਲੇ ਦੱਖਣੀ ਰਾਜਾਂ 'ਚ ਔਰਤਾਂ ਵਧ ਖੁਦਕੁਸ਼ੀਆਂ ਕਰਦੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ