Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਚੀਨ ਦੇ ਪ੍ਰਾਇਮਰੀ ਸਕੂਲ 'ਚ ਹੋਏ ਹਮਲੇ 'ਚ 20 ਬੱਚੇ ਜ਼ਖਮੀ

January 10, 2019 07:34 AM

ਬੀਜਿੰਗ, 9 ਜਨਵਰੀ (ਪੋਸਟ ਬਿਊਰੋ)- ਚੀਨ ਦੇ ਇਕ ਪ੍ਰਾਇਮਰੀ ਸਕੂਲ 'ਚ ਕੱਲ੍ਹ ਸਾਬਕਾ ਮੁਲਾਜ਼ਮ ਨੇ ਹਥੌੜੇ ਜਿਹੇ ਹਥਿਆਰ ਨਾਲ ਹਮਲਾ ਕਰਕੇ 20 ਬੱਚਿਆਂ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀ ਬੱਚਿਆਂ ਨੂੰ ਬੀਜਿੰਗ ਚਿਲਡ੍ਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਤਿੰਨ ਦੀ ਹਾਲਤ ਕਾਫੀ ਗੰਭੀਰ ਹੈ।
ਰਾਜਧਾਨੀ ਬੀਜਿੰਗ ਦੇ ਸ਼ਿਚੇਂਗ ਜ਼ਿਲੇ 'ਚ ਸਥਿਤ ਨੰਬਰ ਵਨ ਪ੍ਰਾਇਮਰੀ ਸਕੂਲ ਦੇ ਬੱਚਿਆਂ 'ਤੇ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਦੌੜਨ ਲਈ ਬਣਾਏ ਗਏ ਟ੍ਰੈਕ 'ਤੇ ਕਸਰਤ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਉਸੇ ਸਕੂਲ 'ਚ ਦਰਬਾਨ ਸੀ। ਆਪਣੀ ਪ੍ਰੋਬੇਸ਼ਨ ਮਿਆਦ ਪਾਸ ਨਾ ਕਰ ਸਕਣ ਕਾਰਨ ਉਹ ਗੁੱਸੇ 'ਚ ਸੀ। ਇਸੇ ਕਾਰਨ ਬੱਚਿਆਂ ਨੂੰ ਵੇਖਦੇ ਹੀ ਉਸ ਨੇ ਹਥੌੜੇ ਜਿਹੇ ਹਥਿਆਰ ਨਾਲ ਉਨ੍ਹਾਂ ਦੇ ਸਿਰ 'ਤੇ ਵਾਰ ਕਰਨਾ ਸ਼ੁਰੂ ਕਰ ਦਿੱਤਾ। ਬਾਅਦ 'ਚ ਇਕ ਅਧਿਆਪਕ ਦੇ ਰੋਕਣ 'ਤੇ ਉਹ ਰੁਕਿਆ। ਜਨਵਰੀ 2017 'ਚ ਵੀ ਇਸੇ ਤਰ੍ਹਾਂ ਦੀ ਘਟਨਾ 'ਚ ਇਕ ਕਿਸਾਨ ਨੇ ਪਿੰਗਜਿਆਂਗ ਸ਼ਹਿਰ ਸਥਿਤ ਸਕੂਲ 'ਚ ਵੜ ਕੇ 12 ਬੱਚਿਆਂ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ ਸੀ। ਉਸ ਨੂੰ ਬੀਤੇ ਸ਼ੁੱਕਰਵਾਰ ਨੂੰ ਫਾਂਸੀ ਦੇ ਦਿੱਤੀ ਗਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ