Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਕਰਤਾਰਪੁਰ ਸਾਹਿਬ ਕੰਪਲੈਕਸ ਦੇ ਮੂਲ ਢਾਂਚੇ ਨੂੰ ਕਾਇਮ ਰੱਖਣ ਦੀ ਮੰਗ

January 10, 2019 07:39 AM

ਇਸਲਾਮਾਬਾਦ, 9 ਜਨਵਰੀ (ਪੋਸਟ ਬਿਊਰੋ)- ਅਮਰੀਕੀ ਸਿੱਖਾਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਕੰਪਲੈਕਸ ਦੇ ਮੂਲ ਢਾਂਚੇ ਵਿੱਚ ਤਬਦੀਲੀ ਨਾ ਕੀਤੀ ਜਾਵੇ ਤੇ ਅਸਲੀ ਰੂਪ ਕਾਇਮ ਰੱਖਿਆ ਜਾਵੇ। ਇਹ ਅਪੀਲ ਅਮੈਰੀਕਨ ਸਿੱਖ ਕੌਂਸਲ (ਏ ਐਸ ਸੀ) ਤੇ ਸਿੱਖ ਇਨ ਅਮੈਰੀਕਾ (ਐਸ ਆਈ ਏ) ਵੱਲੋਂ ਕੀਤੀ ਗਈ ਹੈ।
ਇਨ੍ਹਾਂ ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਲਾਂਘਾ ਖੁੱਲ੍ਹਣ ਮੌਕੇ ਸੰਸਾਰ ਭਰ ਤੋਂ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਜਾਣ ਵਾਲੀਆਂ ਨਵੀਆਂ ਉਸਾਰੀਆਂ ਕਰਤਾਰਪੁਰ ਸਾਹਿਬ ਕੰਪਲੈਕਸ ਤੋਂ ਦੂਰੀ 'ਤੇ ਕੀਤੀਆਂ ਜਾਣ। ਇਸ ਨਾਲ ਕਰਤਾਰਪੁਰ ਸਾਹਿਬ ਨੇੜਲੀ ਖੇਤੀ ਵਾਲੀ ਜ਼ਮੀਨ, ਕੁਦਰਤੀ ਇਲਾਕਾ ਜੋ ਕਰੀਬ 100 ਏਕੜ ਵਿੱਚ ਫੈਲਿਆ ਹੋਇਆ ਹੈ, ਮੂਲ ਰੂਪ ਵਿੱਚ ਬਚਿਆ ਰਹਿ ਸਕੇਗਾ। ਅਮਰੀਕੀ ਸਿੱਖਾਂ ਦਾ ਕਹਿਣਾ ਹੈ ਕਿ ਇਹ ਇਲਾਕਾ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ ਤੇ ਸ਼ਰਧਾਲੂਆਂ ਦੀ ਅਥਾਹ ਸ਼ਰਧਾ ਜੁੜੀ ਹੋਈ ਹੈ। ਉਨ੍ਹਾਂ ਰਾਵੀ ਦਰਿਆ ਨਾਲ ਲੱਗਦੇ ਜੰਗਲੀ ਇਲਾਕੇ ਨੂੰ ਵੀ ਜਿੰਨਾ ਹੋ ਸਕੇ, ਸੁਰੱਖਿਅਤ ਰੱਖਣ ਦੀ ਬੇਨਤੀ ਕੀਤੀ ਹੈ। ਏ ਐਸ ਸੀ ਦੇ ਪ੍ਰਧਾਨ ਡਾ. ਗੁਰਦਾਸ ਸਿੰਘ ਤੇ ਐਸ ਆਈ ਏ ਦੇ ਪ੍ਰਧਾਨ ਗੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਭਾਈਚਾਰੇ ਨੂੰ ਖਦਸ਼ਾ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਨਵਾਂ ਢਾਂਚਾ ਵਿਕਸਿਤ ਕਰਨ ਵੇਲੇ ਠੇਕੇਦਾਰ ਮੁੱਢਲੇ ਢਾਂਚੇ ਦੀ ਅਹਿਮੀਅਤ ਨੂੰ ਅਣਗੌਲਿਆ ਕਰ ਸਕਦੇ ਹਨ। ਇਸ ਲਈ ਖਾਸ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਔਕਾਫ ਵਿਭਾਗ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਭਾਈਚਾਰੇ ਦੇ ਫਿਕਰ ਵੱਲ ਵਿਸ਼ੇਸ਼ ਧਿਆਨ ਦੇਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ