Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਤਰਸ ਦੇ ਆਧਾਰ ਉੱਤੇ ਕੀਤੀ ਭਰਤੀ ਬਾਰੇ ਪੰਜਾਬ ਪੁਲਸ ਨੇ ਚੁੱਪ ਧਾਰੀ

January 10, 2019 07:48 AM

ਚੰਡੀਗੜ੍ਹ, 9 ਜਨਵਰੀ (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਅਧਿਕਾਰੀ ਵਿਸ਼ੇਸ਼ ਕੇਸ ਤਹਿਤ ਜਾਂ ਤਰਸ ਦੇ ਆਧਾਰ ਉੱਤੇ ਕੀਤੀ ਭਰਤੀ ਦੇ ਮਾਮਲੇ 'ਤੇ ਜਾਣਕਾਰੀ ਦੇਣ ਤੋਂ ਕੰਨੀ ਕਤਰਾ ਰਹੇ ਹਨ। ਇਸ ਜਾਣਕਾਰੀ ਨੂੰ ਸੂਚਨਾ ਅਧਿਕਾਰ ਕਾਨੂੰਨ ਦੇ ਦਾਇਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
ਬਰਨਾਲਾ ਜ਼ਿਲੇ ਨਾਲ ਸਬੰਧਤ ਆਰ ਟੀ ਆਈ ਕਾਰਕੁੰਨ ਅਮ੍ਰਿਤਪਾਲ ਸਿੰਘ ਧਾਲੀਵਾਲ ਨੇ ਪਿਛਲੇ ਸਮੇਂ ਦੌਰਾਨ ਕੀਤੀ ਗਈ ਭਰਤੀ ਸਬੰਧੀ ਜਾਣਕਾਰੀ ਮੰਗੀ ਸੀ, ਜਿਸ ਨੂੰ ਦੇਣ ਤੋਂ ਅਧਿਕਾਰੀਆਂ ਨੇ ਕੋਰੀ ਨਾਂਹ ਕਰ ਦਿੱਤੀ ਹੈ। ਆਰ ਟੀ ਆਈ ਕਾਰਕੁਨ ਨੇ ਡੀ ਜੀ ਪੀ ਦਫਤਰ ਅਤੇ ਗ੍ਰਹਿ ਵਿਭਾਗ ਦੋਵਾਂ ਤੋਂ ਜਾਣਕਾਰੀ ਮੰਗੀ ਸੀ ਕਿ ਪਹਿਲੀ ਜਨਵਰੀ 2007 ਤੋਂ 31 ਮਾਰਚ 2018 ਤੱਕ ਤਰਸ ਦੇ ਆਧਾਰ 'ਤੇ ਜਾਂ ਵਿਸ਼ੇਸ਼ ਕੇਸ ਵਜੋਂ ਡੀ ਐਸ ਪੀ, ਇੰਸਪੈਕਟਰ, ਸਬ ਇੰਸਪੈਕਟਰ, ਏ ਐਸ ਆਈ ਜਾਂ ਸਿਪਾਹੀ ਦੇ ਅਹੁਦਿਆਂ 'ਤੇ ਕਿੰਨੇ ਨੌਜਵਾਨਾਂ ਨੂੰ ਭਰਤੀ ਕੀਤਾ ਗਿਆ। ਭਰਤੀ ਕੀਤੇ ਗਏ ਨੌਜਵਾਨਾਂ ਦੀ ਰਿਹਾਇਸ਼ ਦੇ ਨਾਲ-ਨਾਲ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰਾਂ ਦੀਆਂ ਕਾਪੀਆਂ ਵੀ ਮੰਗੀਆਂ ਗਈਆਂ ਸਨ। ਜ਼ਿਕਰ ਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਦ ਤਰਸ ਦੇ ਆਧਾਰ 'ਤੇ ਪਹਿਲੀ ਨਿਯੁਕਤੀ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਇਕਬਾਲ ਸਿੰਘ ਦੀ ਕੀਤੀ ਗਈ ਸੀ। ਇਸੇ ਤਰ੍ਹਾਂ ਸਬ ਇੰਸਪੈਕਟਰ ਵਜੋਂ ਵੀ ਸੀਨੀਅਰ ਪੁਲਸ ਅਧਿਕਾਰੀਆਂ ਦੇ ਕਈ ਨੇੜਲੇ ਪਰਵਾਰਾਂ ਦੇ ਮੈਂਬਰਾਂ ਨੂੰ ਵਿਸ਼ੇਸ਼ ਕੇਸ ਵਜੋਂ ਭਰਤੀ ਕੀਤਾ ਗਿਆ ਅਤੇ ਇਹ ਰੁਝਾਨ ਲਗਾਤਾਰ ਜਾਰੀ ਹੈ।
ਗ੍ਰਹਿ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਸ ਵਿੱਚ ਵਿਸ਼ੇਸ਼ ਕੇਸ ਵਜੋਂ ਜਾਂ ਤਰਸ ਦੇ ਆਧਾਰ 'ਤੇ ਨੌਕਰੀ ਕਰਨ ਦੇ ਕੇਸ ਵਿੱਚ ਨਿਯਮਾਂ ਦੀ ਕੋਈ ਪਰਵਾਹ ਨਹੀਂ ਕੀਤੀ ਜਾਂਦੀ। ਪੁਲਸ ਅਧਿਕਾਰੀਆਂ ਵੱਲੋਂ ਆਪਣੇ ਚਹੇਤਿਆਂ ਨੂੰ ਨੌਕਰੀਆਂ ਦੇ ਗੱਫੇ ਦਿੱਤੇ ਜਾ ਰਹੇ ਹਨ। ਪੁਲਸ ਅਧਿਕਾਰੀਆਂ ਦੇ ਇਸ ਆਪ ਮੁਹਾਰੇਪਣ ਅੱਗੇ ਗ੍ਰਹਿ ਵਿਭਾਗ ਨੇ ਵੀ ਗੋਡੇ ਟੇਕ ਦਿੱਤੇ ਹਨ। ਗ੍ਰਹਿ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਪਿਛਲੇ ਕੁਝ ਸਾਲਾਂ ਦੌਰਾਨ ਸਬ ਇੰਸਪੈਕਟਰ ਵਜੋਂ ਕਈ ਅਜਿਹੇ ਨੌਜਵਾਨਾਂ ਨੂੰ ਭਰਤੀ ਕੀਤਾ ਗਿਆ, ਜਿਨ੍ਹਾਂ ਦੀ ਕੋਈ ਖਾਸ ਯੋਗਤਾ ਜਾਂ ਸਮਾਜ ਨੂੰ ਦੇਣ ਨਹੀਂ ਸੀ, ਬਸ ਕੁਝ ਪੁਲਸ ਅਫਸਰਾਂ ਦੇ ਨਜ਼ਦੀਕੀ ਹੋਣ ਦਾ ਲਾਭ ਮਿਲਿਆ। ਭਰਤੀ ਨਾਲ ਸਬੰਧਤ ਜਾਣਕਾਰੀ ਸੂਚਨਾ ਦੇ ਅਧਿਕਾਰ ਕਾਨੂੰਨ ਦੇ ਦਾਇਰੇ ਹੇਠ ਆਉਂਦੀ ਹੈ ਤੇ ਕੋਈ ਵੀ ਵਿਭਾਗ ਭਰਤੀ ਦੇ ਮਾਮਲੇ ਵਿੱਚ ਜਾਣਕਾਰੀ 'ਤੇ ਪਰਦਾ ਪਾ ਕੇ ਨਹੀਂ ਰੱਖ ਸਕਦਾ, ਪਰ ਪੰਜਾਬ ਪੁਲਸ ਦਾ ਇਸ ਮਾਮਲੇ 'ਚ ਰੱਬ ਹੀ ਰਾਖਾ ਹੈ।
ਤਾਜ਼ਾ ਕੇਸ ਵਿੱਚ ਪੰਜਾਬ ਪੁਲਸ ਦੀ ਸਹਾਇਕ ਇੰਸਪੈਕਟਰ ਜਨਰਲ (ਪਰਸੌਨਲ-2) ਕਮ ਲੋਕ ਸੂਚਨ ਅਧਿਕਾਰੀ ਅਮਨੀਤ ਕੌਰ ਕੌਂਡਲ ਵੱਲੋਂ ਭੇਜੇ ਪੱਤਰ ਵਿੱਚ ਪ੍ਰਾਰਥੀ ਨੂੰ ਸੂਚਨਾ ਦੇਣ ਤੋਂ ਇਨਕਾਰ ਕੀਤਾ ਗਿਆ ਅਤੇ ਮੰਗੀ ਗਈ ਸੂਚਨਾ ਕਵਰ ਕੀਤੀ ਗਈ ਛੋਟ ਦੀ ਸ਼੍ਰੇਣੀ ਵਿੱਚ ਆਉਣ ਦੀ ਗੱਲ ਕਹੀ ਗਈ ਹੈ। ਦੱਸਣ ਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਤਰਸ ਦੇ ਆਧਾਰ 'ਤੇ ਨੌਕਰੀ ਦੇ ਕੇਸ ਵਿੱਚ ਵੀ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ, ਪਰ ਪੰਜਾਬ ਪੁਲਸ ਵੱਲੋਂ ਇਨ੍ਹਾਂ ਹਦਾਇਤਾਂ ਨੂੰ ਛਿੱਕੇ ਟੰਗ ਕੇ ਭਰਤੀ ਕੀਤੀ ਜਾਂਦੀ ਹੈ। ਪੰਜਾਬ ਪੁਲਸ ਵਿੱਚ ਤਰਸ ਦੇ ਆਧਾਰ 'ਤੇ ਹੀ ਇਕ ਨੌਕਰੀ ਦੀ ਥਾਂ ਪਰਵਾਰ ਦੇ ਕਈ-ਕਈ ਮੈਂਬਰਾਂ ਨੂੰ ਨੌਕਰੀਆਂ ਦਿੱਤੇ ਹੋਣ ਦੇ ਸਪੱਸ਼ਟ ਸਬੂਤ ਹਨ। ਸੀਨੀਅਰ ਪੁਲਸ ਅਧਿਕਾਰੀਆਂ ਵੱਲੋਂ ਇਸ ਸਾਰੇ ਮਾਮਲੇ 'ਤੇ ਪਰਦਾ ਪਾਇਆ ਜਾ ਰਿਹਾ ਹੈ। ਪੰਜਾਬ ਪੁਲਸ ਵਿੱਚ ਖੇਡ ਕੋਟੇ ਤਹਿਤ ਹੋਣ ਵਾਲੀ ਭਰਤੀ 'ਤੇ ਵੀ ਸਵਾਲ ਉਠਣ ਲੱਗਿਆ ਹੈ। ਸਿਵਲ ਤੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਜੋ ਲੋਕਾਂ ਦੀ ਜਾਨ ਮਾਲ ਨਾਲ ਜੁੜਿਆ ਵਿਭਾਗ ਹੈ, ਵਿੱਚ ਖੇਡ ਕੋਟੇ ਤਹਿਤ ਭਰਤੀ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ