Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਡਰੱਗ ਕੇਸ ਦੀ ਹਵਾਲਾ ਰਾਸ਼ੀ ਮਾਮਲੇ 'ਚ ਨਾਮਜ਼ਦ ਜਗਜੀਤ ਸਿੰਘ ਚਾਹਲ ਦੀ ਜ਼ਮਾਨਤ

January 10, 2019 07:48 AM

ਐਸ ਏ ਐਸ ਨਗਰ, 9 ਜਨਵਰੀ (ਪੋਸਟ ਬਿਊਰੋ)- ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਹਵਾਲਾ ਰਾਸ਼ੀ ਮਾਮਲੇ 'ਚ ਨਾਮਜ਼ਦ ਜਗਜੀਤ ਸਿੰਘ ਚਾਹਲ। ਜਿਸ ਸਬੰਧੀ ਮੁਹਾਲੀ ਵਿੱਚ ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ 'ਚ ਮਾਮਲਾ ਵਿਚਾਰ ਅਧੀਨ ਹੈ, ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ, ਪਰ ਕੇਸ ਹਾਲੇ ਚੱਲਦਾ ਰਹੇਗਾ।
ਇਸ ਸਬੰਧੀ ਜਗਜੀਤ ਸਿੰਘ ਚਾਹਲ ਦੇ ਵਕੀਲ ਪੀ ਐਸ ਵਾਲੀਆ ਨੇ ਚਾਹਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਗਜੀਤ ਚਾਹਲ ਜੇਲ੍ਹ 'ਚੋਂ ਬਾਹਰ ਆ ਜਾਣਗੇ। ਉਨ੍ਹਾਂ ਦੱਸਿਆ ਕਿ ਈ ਡੀ ਸਮੇਤ ਥਾਣਾ ਬਨੂੜ 'ਚ ਐਨ ਡੀ ਪੀ ਐਸ ਐਕਟ ਤਹਿਤ ਦਰਜ ਮਾਮਲੇ ਦੀ ਸੁਣਵਾਈ ਸੀ ਬੀ ਆਈ ਦੇ ਵਿਸ਼ੇਸ਼ ਜੱਜ ਐਨ ਐਸ ਗਿੱਲ ਦੀ ਅਦਾਲਤ 'ਚ ਚੱਲ ਰਹੀ ਹੈ। ਦੱਸਣ ਯੋਗ ਹੈ ਕਿ ਈ ਡੀ ਵੱਲੋਂ ਦੋ ਸਾਬਕਾ ਮੰਤਰੀਆਂ ਸਣੇ 12 ਮੁਲਜ਼ਮਾਂ ਤੇ ਉਨ੍ਹਾਂ ਦੀਆਂ ਵੱਖ-ਵੱਖ ਫਰਮਾਂ ਖਿਲਾਫ ਚਲਾਨ ਪੇਸ਼ ਕੀਤਾ ਗਿਆ ਸੀ। ਇਹ ਚਲਾਨ 211 ਸਫਿਆਂ ਦਾ ਹੈ। ਇਸ ਚਲਾਨ ਨਾਲ 8357 ਦੇ ਕਰੀਬ ਕਾਗਜ਼ਾਤ ਲਗਾਏ ਗਏ ਹਨ। ਈ ਡੀ ਵੱਲੋਂ ਪੇਸ਼ ਚਲਾਨ 'ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਸਾਬਕਾ ਮੰਤਰੀ ਅਵਿਨਾਸ਼ ਚੰਦਰ, ਸ੍ਰ. ਫਿਲੌਰ ਦੇ ਲੜਕੇ ਦਮਨਵੀਰ ਸਿੰਘ ਫਿਲੌਰ, ਜਗਜੀਤ ਸਿੰਘ ਚਾਹਲ, ਪਰਮਜੀਤ ਸਿੰਘ ਚਾਹਲ, ਜਗਜੀਤ ਸਿੰਘ ਚਾਹਲ ਦੀ ਪਤਨੀ ਇੰਦਰਜੀਤ ਕੌਰ, ਦਵਿੰਦਰ ਕਾਂਤ ਸ਼ਰਮਾ, ਜਸਵਿੰਦਰ ਸਿੰਘ, ਸਚਿਨ ਸਰਦਾਨਾ, ਸੁਸ਼ੀਲ ਕੁਮਾਰ ਸਰਦਾਨਾ, ਸ੍ਰੀਮਤੀ ਕੈਲਾਸ਼ ਸਰਦਾਨਾ, ਸ੍ਰੀਮਤੀ ਰਸ਼ਮੀ ਸਰਦਾਨਾ ਤੇ ਚਾਹਲ ਦੀਆਂ ਕਈ ਕੰਪਨੀਆਂ ਸ਼ਾਮਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ