Welcome to Canadian Punjabi Post
Follow us on

16

June 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਭਾਰਤ

ਨਾਗਰਿਕਤਾ ਸੋਧ ਬਿੱਲ ਲੋਕ ਸਭਾ ਵੱਲੋਂ ਪਾਸ

January 10, 2019 07:50 AM

* ਉਤਰ ਪੂਰਬੀ ਭਾਰਤ ਦੇ ਕਈ ਇਲਾਕਿਆਂ 'ਚ ਵਿਰੋਧ

ਨਵੀਂ ਦਿੱਲੀ, 9 ਜਨਵਰੀ (ਪੋਸਟ ਬਿਊਰੋ)- ਬੰਗਲਾ ਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਗੈਰ ਮੁਸਲਿਮ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਵਾਲੇ ਬਿੱਲ ਨੂੰ ਲੋਕ ਸਭਾ ਨੇ ਕੱਲ੍ਹ ਪਾਸ ਕਰ ਦਿੱਤਾ ਹੈ। ਇਸ ਵਿਵਾਦਤ ਨਾਗਰਿਕਤਾ ਸੋਧ ਬਿੱਲ 2019 ਦਾ ਬਚਾਅ ਕਰਦਿਆਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਦੱਸਿਆ ਕਿ ਇਹ ਬਿੱਲ ਸੰਵਿਧਾਨ ਦੀਆਂ ਵਿਵਸਥਾਵਾਂ ਖਿਲਾਫ ਨਹੀਂ ਹੈ ਤੇ ਇਸ ਨਾਲ ਤਿੰਨਾਂ ਗੁਆਂਢੀ ਦੇਸ਼ਾਂ ਦੇ ਘੱਟ-ਗਿਣਤੀ ਲੋਕਾਂ ਨੂੰ ਸਹਾਰਾ ਮਿਲੇਗਾ।
ਇਹ ਬਿੱਲ ਪਾਕਿਸਤਾਨ, ਬੰਗਲਾ ਦੇਸ਼ ਅਤੇ ਅਫਗਾਨਿਸਤਾਨ ਦੇ ਸਿੱਖ, ਹਿੰਦੂ, ਜੈਨ, ਇਸਾਈ, ਬੋਧੀ ਅਤੇ ਪਾਰਸੀ ਭਾਈਚਾਰੇ ਦੇ ਲੋਕਾਂ ਨੂੰ ਭਾਰਤ 'ਚ 12 ਸਾਲ ਦੀ ਬਜਾਏ ਛੇ ਸਾਲ ਗੁਜ਼ਾਰਨ ਤੋਂ ਬਾਅਦ ਬਿਨਾਂ ਕਿਸੇ ਦਸਤਾਵੇਜ਼ ਦੇ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਕੋਲ ਰਹਿਣ ਲਈ ਭਾਰਤ ਤੋਂ ਇਲਾਵਾ ਕੋਈ ਹੋਰ ਜਗ੍ਹਾ ਨਹੀਂ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਸਮੇਤ ਕਈ ਨੇਤਾ ਗੁਆਂਢੀ ਦੇਸ਼ਾਂ ਦੇ ਰਾਜਨੀਤਕ ਸ਼ਰਨ ਪ੍ਰਾਪਤ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਣ ਦੇ ਹੱਕ 'ਚ ਸਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਭਾਰਤ ਦੇ ਕਈ ਨੇਤਾਵਾਂ ਨੇ ਪਾਕਿਸਤਾਨ ਤੇ ਬੰਗਲਾ ਦੇਸ਼ ਦੇ ਨੇਤਾਵਾਂ ਨਾਲ ਸਮਝੌਤਾ ਕੀਤਾ ਸੀ, ਪਰ ਬਦਕਿਸਮਤੀ ਨਾਲ ਇਹ ਹੋ ਨਹੀਂ ਸਕਿਆ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਬੋਲਦਿਆਂ ਉਸ ਵੇਲੇ ਦੀ ਭਾਜਪਾ ਸਰਕਾਰ ਨੂੰ ਬੰਗਲਾ ਦੇਸ਼ ਦੇ ਰਾਜਨੀਤਕ ਸ਼ਰਨ ਪ੍ਰਾਪਤ ਲੋਕਾਂ ਦੇ ਮਸਲੇ ਨਾਲ ਨਜਿੱਠਣ ਲਈ ਵਧੇਰੇ ਉਦਾਰਵਾਦੀ ਹੋਣ ਲਈ ਕਿਹਾ ਸੀ।
ਧਰਮ ਦੇ ਆਧਾਰ 'ਤੇ ਲੋਕਾਂ ਨਾਲ ਭੇਦਭਾਵ ਵਾਲੇ ਬਿੱਲ ਤੋਂ ਇਨਕਾਰ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਜੋ ਵੀ ਵਿਅਕਤੀ ਕਾਨੂੰਨ ਦੀਆਂ ਵਿਵਸਥਾ ਅਨੁਸਾਰ ਯੋਗ ਹੋਵੇਗਾ, ਉਸ ਨੂੰ ਨਾਗਰਿਕਤਾ ਮਿਲੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਛਾਣਬੀਣ ਤੇ ਸਿਫਾਰਸ਼ ਕਰਨ ਤੋਂ ਬਾਅਦ ਹੀ ਨਾਗਰਿਕਤਾ ਮਿਲ ਸਕੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਬਿੱਲ ਪੱਛਮੀ ਸਰਹੱਦ ਰਾਹੀਂ ਗੁਜਰਾਤ, ਰਾਜਸਥਾਨ, ਦਿੱਲੀ, ਮੱਧ ਪ੍ਰਦੇਸ਼ ਤੇ ਹੋਰ ਰਾਜਾਂ 'ਚ ਆਉਣ ਵਾਲੇ ਪ੍ਰਵਾਸੀਆਂ ਨੂੰ ਵੀ ਰਾਹਤ ਪ੍ਰਦਾਨ ਕਰਨ ਦੀ ਮੰਗ ਕਰੇਗਾ। ਉਨ੍ਹਾਂ ਕਿਹਾ ਕਿ ਇਹ ਬਿੱਲ ਦੇਸ਼ ਦੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਲਾਗੂ ਹੋਵੇਗਾ ਤੇ ਨਾਗਰਿਕਤਾ ਸੋਧ ਬਿੱਲ ਦੇ ਲਾਭਪਾਤਰੀ ਦੇਸ਼ ਦੇ ਕਿਸੇ ਵੀ ਰਾਜ 'ਚ ਰਹਿਣ ਦੇ ਯੋਗ ਹੋਣਗੇ।
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਨੂੰ ਦੱਸਿਆ ਕਿ ਆਸਾਮ ਦੇ ਛੇ ਭਾਈਚਾਰਿਆਂ ਨੂੰ ਅਨੁਸੂਚਿਤ ਕਬੀਲੇ (ਐਸ ਟੀ) ਐਲਾਨਣ ਲਈ ਇਕ ਬਿੱਲ ਸੰਸਦ 'ਚ ਜਲਦ ਪੇਸ਼ ਕੀਤਾ ਜਾਵੇਗਾ। ਨਾਗਰਿਕਤਾ ਸੋਧ ਬਿੱਲ 'ਤੇ ਬੋਲਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰੀ ਕੈਬਨਿਟ ਨੇ ਇਸ ਸਬੰਧੀ ਪ੍ਰਸਤਾਵ ਮਨਜ਼ੂਰ ਕਰ ਲਿਆ ਹੈ ਤੇ ਇਸ ਸਬੰਧੀ ਬਿੱਲ ਜਲਦ ਲਿਆਂਦਾ ਜਾਵੇਗਾ। ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਬਿੱਲ 'ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਰਾਜਾਂ ਨੇ ਬਿੱਲ ਦਾ ਵਿਰੋਧ ਕੀਤਾ ਹੈ ਤੇ ਇਸ ਨੂੰ ਚੋਣ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ। ਹਾਲਾਂਕਿ ਸਰਕਾਰ ਨੇ ਇਸ 'ਤੇ ਬਹੁਤੀ ਤਵੱਜੋ ਨਹੀਂ ਦਿੱਤੀ ਤੇ ਕਾਂਗਰਸ ਨੇ ਬਿੱਲ ਦੇ ਵਿਰੋਧ 'ਚ ਵਾਕਆਊਟ ਕੀਤਾ। ਟੀ ਐਮ ਸੀ ਦੇ ਸੰਸਜ ਮੈਂਬਰ ਸੌਗਾਤਾ ਰਾਓ ਨੇ ਬਿੱਲ ਨੂੰ ਵੰਡ ਪਾਊ ਤੇ ਅੱਤਿਆਚਾਰੀ ਦੱਸਦਿਆਂ ਕਿਹਾ ਕਿ ਇਹ ਸੰਵਿਧਾਨ ਦੇ ਮੂਲ ਸਿਧਾਂਤਾਂ ਖਿਲਾਫ ਹੈ। ਇਸ ਤੋਂ ਇਲਾਵਾ ਆਰ ਜੇ ਡੀ, ਏ ਆਈ ਐਮ ਆਈ ਐਮ, ਬੀ ਜੇ ਡੀ, ਸ਼ਿਵ ਸੈਨਾ, ਸੀ ਪੀ ਆਈ (ਐਮ) ਸਮੇਤ ਹੋਰ ਪਾਰਟੀਆਂ ਨੇ ਵੀ ਵਿਰੋਧ ਕੀਤਾ। ਉਤਰ ਪੂਰਬੀ ਭਾਰਤ ਦੇ ਕਈ ਇਲਾਕਿਆਂ 'ਚ ਇਸ ਬਿੱਲ ਦੇ ਪਾਸ ਹੋਣ ਦਾ ਵਿਰੋਧ ਕੀਤਾ ਗਿਆ। ਗੁਹਾਟੀ ਅਤੇ ਤਿ੍ਰਪੁਰਾ 'ਚ ਕਈ ਥਾਈਂ ਹਿੰਸਕ ਘਟਨਾਵਾਂ ਵੀ ਵਾਪਰੀਆਂ।

Have something to say? Post your comment
ਹੋਰ ਭਾਰਤ ਖ਼ਬਰਾਂ
ਸਿਰਫ 35 ਫੀਸਦੀ ਲੋਕਾਂ ਨੂੰ ਬਜ਼ੁਰਗਾਂ ਦੀ ਸੇਵਾ ਤੋਂ ਹੁੰਦੀ ਹੈ ਖੁਸ਼ੀ
ਕਮਾਂਡੋ ਜਵਾਨਾਂ ਨੇ ਸ਼ਹੀਦ ਸਾਥੀ ਦੀ ਭੈਣ ਦੇ ਪੈਰ ਭੁੰਜੇ ਨਹੀਂ ਪੈਣ ਦਿੱਤੇ
ਗੂਗਲ ਤੇ ਐਮਾਜ਼ੋਨ ਵਰਗੀਆਂ ਕੰਪਨੀਆਂ ਦਾ ਗਲਬਾ ਖ਼ਤਮ ਕਰਨ ਦੀ ਮੁਹਿੰਮ ਤੇਜ਼
ਹਵਾਈ ਫੌਜ ਦੇ ਤਬਾਹ ਹੋਏ ਜਹਾਜ਼ ਸਵਾਰਾਂ ਦੀਆਂ ਲਾਸ਼ਾਂ ਬਰਾਮਦ
ਲੋਕ ਸਭਾ ਚੋਣਾਂ ਵਿੱਚ ਹਾਰ ਪਿੱਛੋਂ ਕਾਂਗਰਸ ਦੀ ਕੋਰ ਕਮੇਟੀ ਭੰਗ
ਗ੍ਰਹਿ ਮੰਤਰੀ ਅਮਿਤ ਸ਼ਾਹ ਅਗਲੀਆਂ ਵਿਧਾਨ ਸਭਾ ਚੋਣਾਂ ਹੋਣ ਤਕ ਭਾਜਪਾ ਪ੍ਰਧਾਨ ਬਣੇ ਰਹਿਣਗੇ
ਅਮਰਨਾਥ ਯਾਤਰਾ ਤੋਂ ਪਹਿਲਾਂ ਵੱਡਾ ਹਮਲਾ, ਸੀ ਆਰ ਪੀ ਐੱਫ ਦੇ ਪੰਜ ਜਵਾਨ ਮਾਰੇ ਗਏ
ਉੱਤਰ ਪ੍ਰਦੇਸ਼ ਬਾਰ ਕੌਂਸਲ ਦੀ ਪਹਿਲੀ ਮਹਿਲਾ ਪ੍ਰਧਾਨ ਦਾ ਕਤਲ
ਵਟਸਐਪ ਵਿੱਚ ਗੜਬੜ ਲੱਭਣ ਵਾਲੇ ਭਾਰਤੀ ਗੱਭਰੂ ਨੂੰ 3.5 ਲੱਖ ਦਾ ਇਨਾਮ
ਜਹਾਜ਼ ਅਗਵਾ ਦੀ ਅਫਵਾਹ ਫੈਲਾਉਣ ਵਾਲੇ ਨੂੰ ਉਮਰ ਕੈਦ ਅਤੇ ਪੰਜ ਕਰੋੜ ਜੁਰਮਾਨਾ