Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੋਨੀਆ ਅਤੇ ਰਾਹੁਲ ਨੂੰ ਇਨਕਮ ਟੈਕਸ ਵਿਭਾਗ ਦਾ ਸੌ ਕਰੋੜ ਦਾ ਨੋਟਿਸ

January 10, 2019 08:16 AM

ਨਵੀਂ ਦਿੱਲੀ, 9 ਜਨਵਰੀ, (ਪੋਸਟ ਬਿਊਰੋ)- ਨੈਸ਼ਨਲ ਹੇਰਾਲਡ ਕੇਸ ਦੇ ਲਈ ਯੂ ਪੀ ਏ ਗੱਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀਆਂ ਮੁਸੀਬਤਾਂ ਵਧਦੀਆਂ ਜਾਪ ਰਹੀਆਂ ਹਨ। ਟਾਈਮਸ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਇਨਕਮ ਟੈਕਸ ਵਿਭਾਗ ਨੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਐਸੋਸੀਏਟਿਡ ਜਰਨਲਸ ਲਿਮਟਿਡ ਦੇ ਕੇਸ ਵਿੱਚ 100 ਕਰੋੜ ਰੁਪਏ ਦਾ ਇਨਕਮ ਟੈਕਸ ਦਾ ਨੋਟਿਸ ਜਾਰੀ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਦੇ ਮੁਤਾਬਕ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਉੱਤੇ ਏ ਜੇ ਐੱਲ ਅਦਾਰੇ ਨਾਲ ਸਬੰਧਿਤ 100 ਕਰੋੜ ਰੁਪਏ ਦੀ ਦੇਣਦਾਰੀ ਨਿਕਲ ਰਹੀ ਹੈ। ਟਾਈਮਸ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਦੋਵਾਂ ਨੇਤਾਵਾਂ ਨੇ ਆਪਣੀ ਇਨਕਮ ਕਰੋੜਾਂ ਰੁਪਏ ਘੱਟ ਦੱਸੀ ਹੈ। ਨੈਸ਼ਨਲ ਹੈਰਾਲਡ ਕੇਸ ਵਿੱਚ ਸੁਪਰੀਮ ਕੋਰਟ ਨੇ ਸੋਨੀਆ ਗਾਂਧੀ ਅਤੇ ਰਾਹੁਲ ਨੂੰ ਐਫੀਡੇਵਿਟ ਦਾਖਲ ਕਰਨ ਨੂੰ ਕਿਹਾ ਹੈ। ਸਿੱਧੇ ਟੈਕਸਾਂ ਦੇ ਕੇਂਦਰੀ ਬੋਰਡ ਵੱਲੋਂ ਜਾਰੀ ਕੀਤੇ ਸਰਕੁਲਰ ਉੱਤੇ ਉਨ੍ਹਾਂ ਨੂੰ ਇਹ ਐਫੀਡੇਵਿਟ ਦੇਣਾ ਹੋਵੇਗਾ। ਕੇਸ ਦੀ ਅਗਲੀ ਸੁਣਵਾਈ 29 ਜਨਵਰੀ ਨੂੰ ਹੋਣੀ ਹੈ। ਐਫੀਡੇਵਿਟ ਦੇਣ ਲਈ ਕੋਰਟ ਨੇ ਉਨ੍ਹਾਂ ਨੂੰ ਇਕ ਹਫਤਾ ਸਮਾਂ ਦਿੱਤਾ ਹੈ। ਨੈਸ਼ਨਲ ਹੇਰਾਲਡ ਕੇਸ ਵਿੱਚ ਸੁਪਰੀਮ ਕੋਰਟ ਪਹਿਲਾਂ ਹੀ ਕਾਂਗਰਸ ਦੇ ਵੱਡੇ ਨੇਤਾਵਾਂ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਮਾਂ ਸੋਨੀਆ ਦੇ 2011-12 ਦੇ ਟੈਕਸ ਮੁਲੰਂਕਣ ਮਾਮਲੇ ਨੂੰ ਫਿਰ ਖੋਲ੍ਹਣ ਦੀ ਮਨਜ਼ੂਰੀ ਇਨਕਮ ਟੈਕਸ ਵਿਭਾਗ ਨੂੰ ਦੇ ਚੁੱਕੀ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
ਹੇਠਲੀ ਅਦਾਲਤ ਵਿੱਚ ਸਭ ਤੋਂ ਪਹਿਲਾਂ ਇਹ ਮੁੱਦਾ ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਨੇ ਚੁੱਕਿਆ ਸੀ ਅਤੇ ਰਾਹੁਲ ਗਾਂਧੀ ਅਤੇ ਸੋਨੀਆ ਨੂੰ ਹੇਠਲੀ ਅਦਾਲਤ ਨੇ 19 ਦਸੰਬਰ 2015 ਨੂੰ ਜ਼ਮਾਨਤ ਦੇ ਦਿੱਤੀ ਸੀ। ਸਵਾਮੀ ਨੇ ਹੇਠਲੀ ਅਦਾਲਤ ਵਿੱਚ ਦਾਇਰ ਅਰਜ਼ੀ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਨਾਂ ਉੱਤੇ ਯੰਗ ਇੰਡੀਆ ਕੰਪਨੀ ਨੂੰ ਸਿਰਫ 50 ਲੱਖ ਰੁਪਏ ਦਾ ਭੁਗਤਾਨ ਕਰ ਕੇ ਕਾਂਗਰਸ ਦੀ ਮਾਲਕੀ ਵਾਲੇ ਐਸੋਸੀਏਟਿਡ ਜਰਨਲਸ ਦੇ 90.25 ਕਰੋੜ ਰੁਪਏ ਲੈ ਜਾਣ ਦਾ ਅਧਿਕਾਰ ਹਾਸਲ ਕਰਨ ਤੇ ਧੋਖਾ ਕਰਨ ਦੀ ਸਾਜ਼ਿਸ਼ ਦਾ ਦੋਸ਼ ਲਾਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼