Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਪਾਕਿਸਤਾਨ ਚੈਨਲਾਂ ਉੱਤੇ ਭਾਰਤੀ ਪ੍ਰੋਗਰਾਮ ਨਹੀਂ ਵਿਖਾਏ ਜਾਣਗੇ

January 10, 2019 08:19 AM

ਇਸਲਾਮਾਬਾਦ, 9 ਜਨਵਰੀ, (ਪੋਸਟ ਬਿਊਰੋ)- ਪਾਕਿਸਤਾਨ ਦੇ ਚੀਫ ਜਸਟਿਸ ਸਾਕਿਬ ਨਿਸਾਰ ਨੇ ਅੱਨ ਬੁੱਧਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਪਾਕਿਸਤਾਨੀ ਟੀ ਵੀ ਚੈਨਲਾਂ ਨੂੰ ਭਾਰਤ ਦੇ ਪ੍ਰੋਗਰਾਮ ਦਿਖਾਉਣ ਦੀ ਆਗਿਆ ਨਹੀਂ ਦੇਵੇਗੀ, ਕਿਉਂਕਿ ਇਹ ਸਾਡੇ ਸੱਭਿਆਚਾਰ ਨੂੰ ਨੁਕਸਾਨ ਪੁਚਾਉਣ ਵਾਲੇ ਸਾਬਤ ਹੁੰਦੇ ਹਨ।
ਅਖਬਾਰ ਡਾਨ ਦੀ ਖਬਰ ਮੁਤਾਬਕ ਚੀਫ ਜਸਟਿਸ ਸਾਕਿਬ ਨਿਸਾਰ ਨੇ ਪਾਕਿਸਤਾਨੀ ਟੀ ਵੀ ਚੈਨਲਾਂ `ਤੇ ਭਾਰਤੀ ਪ੍ਰੋਗਰਾਮਾਂ ਦੇ ਪ੍ਰਸਾਰਨ ਬਾਰੇ ਪਾਬੰਦੀ ਦੇ ਹਾਈ ਕੋਰਟ ਵੱਲੋਂ ਦਿੱਤੇ ਫੈਸਲੇ ਖਿਲਾਫ ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਐਥਾਰਟੀ ਦੀ ਅਪੀਲ ਉੱਤੇ ਸੁਣਵਾਈ ਕਰਦੇ ਹੋਏ ਇਹ ਟਿੱਪਣੀਆਂ ਕੀਤੀਆਂ ਹਨ। ਇਸ ਅਖਬਾਰ ਮੁਤਾਬਕ ਰੈਗੂਲੇਟਰੀ ਦੇ ਮੁਖੀ ਸਲੀਮ ਬੇਗ ਨੇ ਅਦਾਲਤ ਨੂੰ ਕਿਹਾ ਕਿ ਫਿਲਮ ਚੈਨਲਾਂ ਉੱਤੇ ਦਿਖਾਏ ਜਾਂਦੇ 65 ਫੀਸਦੀ ਪ੍ਰੋਗਰਾਮ ਵਿਦੇਸ਼ੀ ਹਨ ਅਤੇ ਕਈ ਵਾਰ ਇਹ ਅੰਕੜਾ 80 ਫੀਸਦੀ ਤੱਕ ਚਲਾ ਜਾਂਦਾ ਹੈ। ਇਸ ਉੱਤੇ ਚੀਫ ਜਸਟਿਸ ਨੇ ਕਿਹਾ ਕਿ ਅਸੀੰ ਪਾਕਿਸਤਾਨ ਵਿੱਚ ਚੈਨਲਾਂ ਉਤੇ ਭਾਰਤੀ ਪ੍ਰੋਗਰਾਮਾਂ ਦੀ ਆਗਿਆ ਨਹੀਂ ਦੇਵਾਂਗੇ। ਰੈਗੂਲੇਟਰੀ ਦੇ ਵਕੀਲ ਨੇ ਚੀਫ ਜਸਟਿਸ ਨੂੰ ਕਿਹਾ ਕਿ ਫਿਲਮਾਂ ਵਾਲੇ ਚੈਨਲ ਕੋਈ ਸਮਾਚਾਰ ਚੈਨਲ ਨਹੀਂ ਹਨ, ਇਹ ਮਨੋਰੰਜਨ ਚੈਨਲ ਹਨ, ਇਹ ਕੋਈ ਗਲਤ ਪ੍ਰਚਾਰ ਨਹੀਂ ਕਰਦੇ। ਚੀਫ ਜਸਟਿਸ ਨੇ ਜਵਾਬ ਦਿੱਤਾ ਕਿ ਇਹ ਸਾਡੇ ਸੱਭਿਆਚਾਰ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਇਸ ਕੇਸ ਦੀ ਸੁਣਵਾਈ ਨੂੰ ਫਰਵਰੀ ਦੇ ਪਹਿਲੇ ਹਫਤੇ ਤੱਕ ਟਾਲ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਸਾਲ 2016 ਵਿੱਚ ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਐਥਾਰਟੀ ਨੇ ਓਥੋਂ ਦੇ ਟੀ ਵੀ ਅਤੇ ਐਫ ਐਮ ਚੈਨਲਾਂ ਉੱਤੇ ਭਾਰਤੀ ਸਮਗਰੀ ਉੱਤੇ ਰੋਕ ਲਾ ਦਿਤੀ ਸੀ, ਪਰ 2017 ਵਿੱਚ ਲਾਹੌਰ ਹਾਈ ਕੋਰਟ ਨੇ ਇਹ ਰੋਕ ਹਟਾ ਦਿਤੀ ਸੀ। ਅਕਤੂਬਰ 2018 ਵਿੱਚ ਸੁਪ੍ਰੀਮ ਕੋਰਟ ਨੇ ਫਿਰ ਇਹ ਰੋਕ ਲਾਗੂ ਕਰ ਦਿਤੀ ਸੀ

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ