Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਸੀਂ ਬਿਨਾਂ ਦੇਰ ਸ਼ਾਂਤੀ ਚਾਹੁੰਦੇ ਹਾਂ : ਜ਼ੈਲੈਂਸਕੀ

March 28, 2022 06:23 PM

ਲਵੀਵ, ਯੂਕਰੇਨ, 28 ਮਾਰਚ (ਪੋਸਟ ਬਿਊਰੋ) : ਯੂਕਰੇਨ ਤੇ ਰੂਸ ਦਰਮਿਆਨ ਗੱਲਬਾਤ ਦੇ ਇੱਕ ਹੋਰ ਗੇੜ ਦੀ ਸੰਭਾਵਨਾ ਦੇ ਮੱਦੇਨਜ਼ਰ ਰਾਸ਼ਟਰਪਤੀ ਵੋਲੋਦੀਮੀਰ ਜੈ਼ਲੈਂਸਕੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਹੈ ਕਿ ਸ਼ਾਂਤੀ ਬਹਾਲ ਕਰਨ ਲਈ ਯੂਕਰੇਨ ਰੂਸ ਨੂੰ ਸਕਿਊਰਿਟੀ ਦੀ ਗਾਰੰਟੀ ਦਿੰਦਾ ਹੈ।ਉਨ੍ਹਾਂ ਇਹ ਵੀ ਆਖਿਆ ਕਿ ਰੂਸੀ ਆਗੂ ਨਾਲ ਆਹਮੋ ਸਾਹਮਣੀ ਗੱਲਬਾਤ ਹੀ ਇਸ ਜੰਗ ਨੂੰ ਖ਼ਤਮ ਕਰ ਸਕਦੀ ਹੈ।
ਆਜ਼ਾਦਾਨਾ ਰੂਸੀ ਮੀਡੀਆ ਆਊਟਲੈੱਟਸ ਨਾਲ ਇੱਕ ਇੰਟਰਵਿਊ ਵਿੱਚ ਜ਼ੈਲੈਂਸਕੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਯੂਕਰੇਨ ਦੀ ਤਰਜੀਹ ਆਪਣੀ ਖੁਦਮੁਖ਼ਤਿਆਰੀ ਨੂੰ ਬਰਕਰਾਰ ਰੱਖਣਾ ਹੈ।ਇਸ ਵਾਰੀ ਜ਼ੈਲੈਂਸਕੀ ਨੇ ਪੂਰੇ ਵਜ਼ਨਦਾਰ ਤਰੀਕੇ ਨਾਲ ਆਪਣਾ ਪੱਖ ਰੱਖਿਆ।ਜਿ਼ਕਰਯੋਗ ਹੈ ਕਿ ਰੂਸ ਨੇ ਬਹੁਤ ਪਹਿਲਾਂ ਇਹ ਮੰਗ ਕੀਤੀ ਸੀ ਕਿ ਯੂਕਰੇਨ ਪੱਛਮੀ ਨਾਟੋ ਗੱਠਜੋੜ ਵਿੱਚ ਸ਼ਮੂਲੀਅਤ ਕਰਨ ਦੀ ਆਸ ਛੱਡ ਦੇਵੇ ਕਿਉ਼ਂਕਿ ਮਾਸਕੋ ਨੂੰ ਇਹ ਸੱਭ ਧਮਕੀ ਵਾਂਗ ਲੱਗ ਰਿਹਾ ਸੀ।
ਇਸ ਉੱਤੇ ਜ਼ੈਲੈਂਸਕੀ ਨੇ ਆਖਿਆ ਕਿ ਨਿਰਪੱਖ ਰਹਿਣ ਤੇ ਨਾਟੋ ਜਾਂ ਕਿਸੇ ਵੀ ਤਰ੍ਹਾਂ ਦੇ ਮਿਲਟਰੀ ਗੱਠਜੋੜ ਦਾ ਹਿੱਸਾ ਨਾ ਬਣਨ ਸਬੰਧੀ ਫੈਸਲਾ ਰੂਸੀ ਫੌਜਾਂ ਦੇ ਯੂਕਰੇਨ ਵਿੱਚੋਂ ਬਾਹਰ ਨਿਕਲਣ ਤੋਂ ਬਾਅਦ ਯੂਕਰੇਨੀ ਵੋਟਰਾਂ ਦੀ ਰਾਇਸ਼ੁਮਾਰੀ ਲਈ ਪੇਸ਼ ਕੀਤਾ ਜਾਵੇਗਾ। ਜ਼ੈਲੈਂਸਕੀ ਨੇ ਇਹ ਵੀ ਆਖਿਆ ਕਿ ਇਸ ਲਈ ਪੁਤਿਨ ਨੂੰ ਵੀ ਆਪ ਉਨ੍ਹਾਂ ਨਾਲ ਮੁਲਾਕਾਤ ਲਈ ਆਉਣਾ ਹੋਵੇਗਾ। ਦੇਸ਼ ਦੇ ਨਾਂ ਸੰਬੋਧਨ ਵਿੱਚ ਜਾਰੀ ਕੀਤੇ ਵੀਡੀਓ ਵਿੱਚ ਜ਼ੈਲੈਂਸਕੀ ਨੇ ਆਖਿਆ ਕਿ ਇਸ ਹਫਤੇ ਤੁਰਕੀ ਵਿੱਚ ਹੋਣ ਵਾਲੀ ਗੱਲਬਾਤ ਵਿੱਚ ਯੂਕਰੇਨ ਬਿਨਾਂ ਕਿਸੇ ਦੇਰ ਦੇ ਸ਼ਾਂਤੀ ਚਾਹੁੰਦਾ ਹੈ।
ਇਹ ਗੱਲਬਾਤ ਇਸਤਾਨਬੁਲ ਵਿੱਚ ਹੋ ਸਕਦੀ ਹੈ। ਤੁਰਕੀ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਦੋਵਾਂ ਟੀਮਾਂ ਦੇ ਸੋਮਵਾਰ ਦੁਪਹਿਰ ਨੂੰ ਇੱਥੇ ਪਹੁੰਚਣ ਦੀ ਸੰਭਾਵਨਾ ਹੈ ਤੇ ਇਸ ਸਬੰਧੀ ਗੱਲਬਾਤ ਮੰਗਲਵਾਰ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ