Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਰੂਸ ਦਾ ਦੋ ਟੁੱਕ ਐਲਾਨ ਭਾਰਤ ਦੀ ਵਿਦੇਸ਼ ਨੀਤੀ ਆਜ਼ਾਦ ਹੈ, ਅਸੀਂ ਹਰ ਸਪਲਾਈ ਦੇਣ ਲਈ ਤਿਆਰ ਹਾਂ

April 03, 2022 03:13 AM

* ਰੂਸ-ਭਾਰਤ ਸਬੰਧਾਂ ਵਿੱਚ ਕੋਈ ਦਬਾਅ ਨਹੀਂ ਆਵੇਗਾ

ਨਵੀਂ ਦਿੱਲੀ, 1 ਅਪਰੈਲ, (ਪੋਸਟ ਬਿਊਰੋ)- ਭਾਰਤ ਦੇ ਦੋ ਦਿਨਾਂ ਦੌਰੇ ਉੱਤੇ ਆਏ ਹੋਏ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਅੱਜ ਸ਼ੁੱਕਰਵਾਰ ਨੂੰ ਕਿਹਾ ਕਿ ਅਮਰੀਕਾ ਹੋਰਨਾਂ ਨੂੰ ਆਪਣੀ ਕੂਟਨੀਤੀ ਉੱਤੇ ਚੱਲਣਨੂੰ ਮਜਬੂਰ ਕਰ ਰਿਹਾ ਹੈ, ਪਰ ਮੇਰੀ ਰਾਏ ਹੈ ਕਿ ਇਸ ਦਬਾਅ ਨਾਲ ਭਾਰਤ ਤੇ ਰੂਸ ਦੀ ਸਾਂਝ ਉੱਤੇ ਅਸਰ ਨਹੀਂ ਪਵੇਗਾ। ਭਾਰਤ ਦੀ ਵਿਦੇਸ਼ ਨੀਤੀ ਇਸਦੇਸ਼ ਦੇ ਹਿੱਤਾਂ ਉੱਤੇ ਆਧਾਰਤ ਹੈ, ਇਹ ਚੰਗੇ ਤੇ ਵਫ਼ਾਦਾਰ ਦੋਸਤ ਬਣਾਉਂਦਾ ਹੈ।ਰੂਸ ਤੇ ਭਾਰਤ ਦੇ ਬਹੁਤ ਚੰਗੇ ਸਬੰਧ ਹਨ, ਭਾਰਤ ਸਾਡੇ ਤੋਂ ਜੋ ਵੀ ਖਰੀਦਣਾ ਚਾਹੇ, ਅਸੀਂ ਦੇਣ ਨੂੰ ਤਿਆਰ ਹਾਂ।
ਇਸ ਵਕਤ ਜਦੋਂ ਦੁਨੀਆ ਭਰਨੂੰ ਤੇਲ ਦੀਆਂ ਕੀਮਤਾਂ ਨੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ,ਰੂਸੀ ਵਿਦੇਸ਼ ਮੰਤਰੀ ਲਾਵਰੋਵ ਦਾ ਇਹ ਐਲਾਨ ਭਾਰਤ ਲਈ ਬਹੁਤ ਮਹੱਤਵਪੂਰਨ ਹੈ। ਸਰਗੇਈ ਲਾਵਰੋਵ ਨੇ ਅਸਿੱਧੇ ਤੌਰ ਉੱਤੇ ਅਮਰੀਕਾ ਉੱਤੇ ਵਾਰ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਉਸ ਸਿਸਟਮਦਾ ਵਿਸ਼ਵਾਸ ਨਹੀਂ ਕਰਨਾ ਚਾਹੀਦਾ, ਜਿਸ ਦੇ ਆਗੂ ਰਾਤੋ-ਰਾਤ ਤੁਹਾਡਾ ਪੈਸਾ ਚੋਰੀ ਕਰ ਲੈਂਦੇ ਹਨ।ਰੂਸ-ਯੂਕਰੇਨਜੰਗ ਰੋਕਣ ਲਈ ਭਾਰਤ ਦੇ ਵਿਚੋਲੇ ਬਣਨ ਦੀ ਸੰਭਾਵਨਾਦੇ ਬਾਰੇਰੂਸੀ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਮਹੱਤਵਪੂਰਨ ਦੇਸ਼ ਹੈ, ਉਹ ਏਦਾਂ ਕਰ ਸਕਦਾ ਹੈ।
ਯੂਕਰੇਨ ਸੰਕਟ ਦੌਰਾਨ ਭਾਰਤ ਨੂੰ ਤੇਲ ਸਪਲਾਈ ਅਤੇ ਭੁਗਤਾਨ ਬਾਰੇ ਪੁੱਛੇ ਜਾਣ ਉੱਤੇਰੂਸੀ ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਸਾਡੇ ਤੋਂ ਕੁਝ ਵੀ ਖਰੀਦਣਾ ਚਾਹੁੰਦਾ ਹੈ ਤਾਂ ਅਸੀਂ ਗੱਲਬਾਤ ਕਰਨ ਅਤੇ ਮੰਨਣਯੋਗ ਸਹਿਯੋਗ ਲਈ ਤਿਆਰ ਹਾਂ। ਵਿਦੇਸ਼ ਨੀਤੀਬਾਰੇ ਸਰਗੇਈ ਲਾਵਰੋਵ ਨੇ ਕਿਹਾ ਕਿ ਭਾਰਤ ਕਿਸੇ ਦਬਾਅ ਹੇਠ ਫੈਸਲੇ ਨਹੀਂ ਲੈਂਦਾ, ਇਸ ਦੀ ਵਿਦੇਸ਼ ਨੀਤੀ ਸਿਧਾਂਤਾਂ ਉੱਤੇ ਆਧਾਰਤ ਹੋਣ ਕਾਰਨ ਭਾਰਤ ਅਤੇ ਰੂਸ ਦੇ ਦੋਸਤਾਨਾ ਸਬੰਧ ਅਤੇ ਦੋਵਾਂ ਦੀ ਚੰਗੀ ਰਣਨੀਤਕ ਸਾਂਝ ਹੈ, ਜਿਸ ਨਾਲ ਦੋਵੇਂ ਇਕ ਦੂਜੇ ਦੀ ਮਦਦ ਕਰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ