Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਪੁਲਸ ਅਫਸਰ ਰੋਨਿਲ ਸਿੰਘ ਨੂੰ ਅਮਰੀਕੀ ਨਾਇਕ ਕਿਹਾ

January 11, 2019 06:58 AM

ਵਾਸ਼ਿੰਗਟਨ, 10 ਜਨਵਰੀ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ 26 ਦਸੰਬਰ 2018 ਨੂੰ ਡਿਊਟੀ ਦੌਰਾਨ ਮਾਰੇ ਗਏ ਭਾਰਤੀ ਮੂਲ ਦੇ ਅਮਰੀਕੀ ਪੁਲਸ ਅਧਿਕਾਰੀ ਰੋਨਿਲ ਸਿੰਘ ਨੂੰ ਅਮਰੀਕਾ ਦਾ ਹੀਰੋ (ਨਾਇਕ) ਦੱਸਿਆ। ਉਨ੍ਹਾਂ ਕਿਹਾ ਕਿ ਕੈਲੀਫੋਰਨੀਆ ਵਿੱਚ 26 ਦਸੰਬਰ ਨੂੰ ਅਮਰੀਕਾ 'ਚ ਨਾਜਾਇਜ਼ ਰਹਿ ਰਹੇ ਪ੍ਰਵਾਸੀ ਨੇ ਰੋਨਿਲ ਸਿੰਘ ਦੀ ਹੱਤਿਆ ਕਰ ਦਿੱਤੀ ਸੀ ਅਤੇ ਇਸ ਤਰ੍ਹਾਂ ਦੇ ਲੋਕਾਂ ਨੂੰ ਦੇਸ਼ ਵਿੱਚ ਰਹਿਣ ਦਾ ਕੋਈ ਹੱਕ ਨਹੀਂ। ਟਰੰਪ ਨੇ ਕਿਹਾ ਕਿ ਕ੍ਰਿਸਮਸ ਤੋਂ ਅਗਲੀ ਸਵੇਰ ਨੂੰ ਪੂਰੇ ਅਮਰੀਕਾ ਦਾ ਦਿਲ ਉਸ ਸਮੇਂ ਟੁੱਟ ਗਿਆ ਜਦੋਂ ਇਕ ਨਾਜਾਇਜ਼ ਤਰੀਕੇ ਨਾਲ ਰਹਿ ਰਹੇ ਪ੍ਰਵਾਸੀ ਨੇ ਪੁਲਸ ਅਧਿਕਾਰੀ ਦੀ ਹੱਤਿਆ ਕਰ ਦਿੱਤੀ ਹੈ।
ਇਸ ਮੌਕੇ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਦੇ ਹੀਰੋ ਦਾ ਜੀਵਨ ਉਸ ਤੋਂ ਉਸ ਵਿਅਕਤੀ ਨੇ ਖੋਹ ਲਿਆ ਜਿਸ ਨੂੰ ਦੇਸ਼ ਵਿੱਚ ਰਹਿਣ ਦਾ ਕੋਈ ਹੱਕ ਨਹੀਂ। ਵਰਨਣ ਯੋਗ ਹੈ ਕਿ ਰੋਨਿਲ ਸਿੰਘ ਦੇ ਕਤਲ ਪਿੱਛੋਂ ਕੈਲੀਫੋਰਨੀਆ ਪੁਲਸ ਨੇ ਹੱਤਿਆ ਦੇ ਦੋਸ਼ੀ ਨੂੰ ਮੈਕਸੀਕੋ ਸਰਹੱਦ ਤੋਂ ਗ੍ਰਿਫਤਾਰ ਕੀਤਾ ਸੀ। ਉਸ ਦੀ ਪਛਾਣ ਗੁਸਤਾਵ ਪੇਰੇਜ ਅਰੀਆਗਾ (33) ਵਜੋਂ ਹੋਈ। ਟਰੰਪ ਆਪਣੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਅਮਰੀਕਾ ਮੈਕਸੀਕੋ ਸਰਹੱਦ ਉੱਤੇ ਕੰਧ ਦੀ ਜ਼ਰੂਰਤ ਬਾਰੇ ਦੱਸ ਰਹੇ ਸਨ। ਟਰੰਪ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਨਾਜਾਇਜ਼ ਪ੍ਰਵਾਸੀ ਲੋਕਾਂ ਨੇ ਬੇਸ਼ਕੀਮਤੀ ਜਾਨਾਂ ਲਈਆਂ ਹਨ ਅਤੇ ਇਸ ਤਰ੍ਹਾਂ ਦੇ ਲੋਕ ਸਰਹੱਦ ਟੱਪ ਕੇ ਆਉਂਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ