Welcome to Canadian Punjabi Post
Follow us on

24

March 2019
ਪੰਜਾਬ

ਸਿੱਧੂ ਲਈ ਕੇਂਦਰੀ ਆਰਮਡ ਪੁਲਸ ਫੋਰਸ ਦੀ ਸੁਰੱਖਿਆ ਲਾਉਣ ਦੀ ਸਿਫਾਰਸ਼

January 11, 2019 07:01 AM

* ਪੰਜਾਬ ਸਰਕਾਰ ਵੱਲੋਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ 

ਚੰਡੀਗੜ੍ਹ, 10 ਜਨਵਰੀ (ਪੋਸਟ ਬਿਊਰੋ)- ਪੰਜਾਬ ਸਰਕਾਰ ਦੇ ਐਡੀਸ਼ਨਲ ਚੀਫ ਸੈਕਟਰੀ (ਹੋਮ) ਡਾ. ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਹੋਮ ਸੈਕਟਰੀ ਰਾਜੀਵ ਗਾਬਾ ਨੂੰ ਇਕ ਡੀ ਓ ਪੱਤਰ ਲਿਖ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਸਿਆਸੀ ਤੇ ਮੀਡੀਆ ਸ਼ਖਸੀਅਤ ਨਵਜੋਤ ਸਿੰਘ ਸਿੱਧੂ ਨੂੰ ਕੇਂਦਰੀ ਆਰਮਡ ਫੋਰਸ ਦੀ ਸੁਰੱਖਿਆ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿੱਚ ਜ਼ੈਡ ਪਲੱਸ ਸੁਰੱਖਿਆ ਦਿੱਤੀ ਹੋਈ ਹੈ, ਕਿਉਂਕਿ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਕੁਝ ਫਿਰਕੂ ਸੰਗਠਨਾਂ ਵੱਲੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।
ਨਿਰਮਲਜੀਤ ਸਿੰਘ ਕਲਸੀ ਮੁਤਾਬਕ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਵੇਲੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੇ ਫੈਸਲੇ ਦੇ ਐਲਾਨ ਪਿੱਛੋਂ ਪਾਕਿਸਤਾਨੀ ਫੌਜ ਦੇ ਮੁਖੀ ਨੂੰ ਪਾਈ ਜੱਫੀ ਤੋਂ ਬਾਅਦ ਉਤਰ ਪ੍ਰਦੇਸ਼ ਦੇ ਹਿੰਦੂ ਯੁਵਾ ਵਾਹਨੀ ਸੰਗਠਨ ਨੇ ਉਨ੍ਹਾਂ ਦੇ ਸਿਰ ਦਾ ਇਕ ਕਰੋੜ ਰੁਪਏ ਦਾ ਇਨਾਮ ਐਲਾਨਿਆ ਤੇ ਆਗਰਾ ਹਿੰਦੂ ਯੁਵਾ ਵਾਹਨੀ ਦੇ ਮੁਖੀ ਤਰੁਣ ਸਿੰਘ ਨੇ ਜਨਤਕ ਬਿਆਨ ਵਿੱਚ ਕਿਹਾ ਸੀ ਕਿ ਜੇ ਉਹ ਆਗਰਾ ਆਏ ਤਾਂ ਉਹ ਉਨ੍ਹਾਂ ਦਾ ਸਿਰ ਕਲਮ ਕਰਨਗੇ। ਅਜਿਹੇ ਕੁਝ ਸੰਗਠਨਾਂ ਵੱਲੋਂ ਸਿੱਧੂ ਦੇ ਵਿਰੁੱਧ ਭੜਕਾਊ ਬਿਆਨ ਵੀ ਦਿੱਤੇ ਗਏ ਸਨ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਨਵਜੋਤ ਸਿੰਘ ਸਿੱਧੂ 2004, 2009 ਅਤੇ 2014 ਵਿੱਚ ਪਾਰਲੀਮੈਂਟ ਮੈਂਬਰ ਬਣਨ ਦੇ ਨਾਲ ਇਸ ਵਾਰ ਵਿਧਾਇਕ ਚੁਣੇ ਜਾਣ ਪਿੱਛੋਂ ਪੰਜਾਬ ਦੇ ਕੈਬਨਿਟ ਮੰਤਰੀ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਬਾਦਲ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਤਿੱਖੇ ਸੰਘਰਸ਼ ਅਤੇ ਮਾਫੀਆ ਅਤੇ ਗੈਂਗਸਟਰਾਂ ਤੇ ਡਰੱਗ ਮਾਫੀਏ ਨਾਲ ਅਕਾਲੀ ਆਗੂਆਂ ਦੇ ਸਬੰਧਾਂ ਦੇ ਕੀਤੇ ਤਿੱਖੇ ਵਿਰੋਧ ਕਾਰਨ ਅਜਿਹੇ ਅਨਸਰ ਉਨ੍ਹਾਂ ਦੇ ਵਿਰੁੱਧ ਹੋਏ ਹਨ। ਜੁਲਾਈ 2018 ਵਿੱਚ ਡੇਰਾ ਸਿਰਸਾ ਵੱਲੋਂ ਵੀ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ, ਜਿਨ੍ਹਾਂ ਪਿੱਛਲੇ ਦਿਨਾਂ ਦੌਰਾਨ ਕੁਝ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਸਾਰੇ ਰਾਜਾਂ ਵਿੱਚ ਪ੍ਰਚਾਰ ਕੀਤਾ ਸੀ, ਨੂੰ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਦੇਸ਼ ਦੇ ਕਈ ਰਾਜਾਂ ਵਿੱਚ ਪ੍ਰਚਾਰ ਲਈ ਜਾਣਾ ਪਵੇਗਾ, ਇਸ ਲਈ ਵਿਰੋਧੀ ਧਿਰ ਦੀ ਤਿੱਖੀ ਨੁਕਤਾਚੀਨੀ ਅਤੇ ਫਿਰਕੂ ਅਤੇ ਅਪਰਾਧਕ ਅਨਸਰਾਂ ਤੋਂ ਉਨ੍ਹਾਂ ਲਈ ਵੱਡੇ ਖਤਰੇ ਨੂੰ ਮੁੱਖ ਰੱਖ ਕੇ ਉਨ੍ਹਾਂ ਲਈ ਲੋੜੀਂਦੀ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਣਾ ਜ਼ਰੂਰੀ ਹੈ।
ਇਸ ਬਾਰੇ ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਹੋਮ ਸੈਕਟਰੀ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵਜੋਤ ਸਿੰਘ ਸਿੱਧੂ ਲਈ ਕੇਂਦਰੀ ਆਰਮਡ ਪੁਲਸ ਫੋਰਸ ਦੀ ਸੁਰੱਖਿਆ ਛਤਰੀ ਦੀ ਸਿਫਾਰਸ਼ ਕੀਤੀ ਜਾਂਦੀ ਹੈ ਅਤੇ ਜੇ ਉਨ੍ਹਾਂ ਨੂੰ ਸੀ ਆਈ ਐਸ ਐਫ ਦੀ ਸੁਰੱਖਿਆ ਦਿੱਤੀ ਜਾਵੇ ਤਾਂ ਬਿਹਤਰ ਹੋਵੇਗਾ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਜਾਂ ਕਾਰਵਾਈ ਤੋਂ ਬਚਿਆ ਜਾ ਸਕੇ। ਵਰਨਣ ਯੋਗ ਹੈ ਕਿ ਕਾਂਗਰਸ ਹਾਈ ਕਮਾਂਡ ਨੇ ਵੀ ਵਿਧਾਨ ਸਭਾ ਚੋਣਾਂ ਮੌਕੇ ਕੇਂਦਰ ਸਰਕਾਰ ਨੂੰ ਵੱਖ-ਵੱਖ ਰਾਜਾਂ ਵਿੱਚ ਪ੍ਰਚਾਰ ਦੌਰਾਨ ਨਵਜੋਤ ਸਿੰਘ ਸਿੱਧੂ ਲਈ ਸੁਰੱਖਿਆ ਛਤਰੀ ਦੇਣ ਲਈ ਲਿਖਿਆ ਸੀ ਅਤੇ ਦੂਜੇ ਰਾਜਾਂ ਵੱਲੋਂ ਉਨ੍ਹਾਂ ਨੂੰ ਸਥਾਨਕ ਪੱਧਰ 'ਤੇ ਸੁਰੱਖਿਆ ਪ੍ਰਦਾਨ ਮਿਲਦੀ ਰਹੀ ਸੀ। ਪਤਾ ਲੱਗਾ ਹੈ ਕਿ ਪਾਰਟੀ ਹਾਈ ਕਮਾਂਡ ਵੱਲੋਂ ਪੰਜਾਬ ਨੂੰ ਵੀ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਸਿੱਧੂ ਦੀ ਸੁਰੱਖਿਆ ਦੇ ਵਿਸ਼ੇਸ਼ ਕਦਮ ਚੁੱਕਣ ਲਈ ਕਿਹਾ ਗਿਆ ਹੈ, ਜਿਸ ਨੂੰ ਮੁੱਖ ਰੱਖ ਕੇ ਰਾਜ ਦੇ ਗ੍ਰਹਿ ਵਿਭਾਗ ਵੱਲੋਂ ਉਕਤ ਕਾਰਵਾਈ ਕੀਤੀ ਗਈ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਅਪਰਾਧੀ ਰਿਕਾਰਡ ਵਾਲੇ ਉਮੀਦਵਾਰਾਂ ਨੂੰ ਅਖਬਾਰਾਂ ਤੇ ਚੈਨਲਾਂ 'ਚ ਖੁਦ ਇਸ਼ਤਿਹਾਰ ਦੇਣਾ ਪਵੇਗਾ
ਪੰਜਾਬ ਸਰਕਾਰ ਵੱਲੋਂ ਸਟੈਨੋ ਟਾਈਪਿਸਟਾਂ ਦੀ ਭਰਤੀ ਉੱਤੇ ਹਾਈ ਕੋਰਟ ਦੀ ਰੋਕ
ਹਾਈ ਕੋਰਟ ਨੇ ਪੁੱਛ ਲਿਆ: ਸਰਕਾਰੀ ਨੌਕਰੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਵਾਂਝਾ ਕਿਉਂ ਰੱਖਿਆ ਜਾ ਰਿਹੈ?
ਬਾਕੀ ਸਾਰੇ ਪਾਸੇ ਧੱਕੇ, ਸਿਰਫ ਇਕ ਜਥੇਦਾਰ ਨੇ ਹੋਲੇ-ਮਹੱਲੇ ਦੀ ਅਗਵਾਈ ਕੀਤੀ
ਧੀਰੋਆਣਾ ਸਾਹਿਬ ਸਪੋਰਟਸ ਕਲੱਬ ਦੇ ਫੁੱਟਬਾਲ ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਦਿੱਤੀਆਂ
ਦੋ ਡੱਬਿਆਂ ਤੇ ਟਿਫਨ ਵਿੱਚ ਛਿਪਾ ਕੇ 62.30 ਲੱਖ ਕੈਸ਼ ਲਿਜਾਂਦੇ ਛੇ ਜਣੇ ਗ੍ਰਿਫਤਾਰ
ਜਲੰਧਰ ਗੋਲੀ ਕਾਂਡ ਵਿੱਚ ਵਿਵੇਕ ਮਹਾਜਨ ਤੇ ਰਿਸ਼ੂ ਗ੍ਰਿਫਤਾਰ
ਪੈਪਸੂ ਦੀ ਬੱਸ ਵਿੱਚੋਂ ਚਾਂਦੀ ਦੇ ਬਿਸਕੁਟਾਂ ਦੀ ਵੱਡੀ ਖੇਪ ਫੜੀ
ਯੂਨੀਵਰਸਿਟੀ ਵੱਲੋਂ ‘ਸ਼ਬਦ’ ਦੀ ਥਾਂ ‘ਐਨਥਮ' ਵਜੋਂ ‘ਗੀਤ' ਲਾਗੂ ਕਰਨ ਦਾ ਮਾਮਲਾ ਭਖਿਆ!
ਜ਼ਾਬਤੇ ਦੀ ਉਲੰਘਣਾ ਕਾਰਨ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ