Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਰੱਦ ਕਰਨ ਲਈ ਸਪੀਕਰ ਨੂੰ ਸ਼ਿਕਾਇਤ

January 11, 2019 07:01 AM

ਚੰਡੀਗੜ੍ਹ, 10 ਜਨਵਰੀ (ਪੋਸਟ ਬਿਊਰੋ)- ਨਵ ਗਠਿਤ ‘ਪੰਜਾਬੀ ਏਕਤਾ ਪਾਰਟੀ` ਦੇ ਮੁਖੀ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕ ਵਜੋਂ ਮੈਂਬਰੀ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅੱਜ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਉੱਤੇ ਅਜੇ ਕਾਰਵਾਈ ਸ਼ੁਰੂ ਨਹੀਂ ਹੋਈ।
ਮਿਲੀ ਜਾਣਕਾਰੀ ਅਨੁਸਾਰ ਭੁਲੱਥ ਵਿਧਾਨ ਸਭਾ ਹਲਕੇ ਦੇ ਪਿੰਡ ਮੇਟਲਾ ਦੇ ਹਰਸਿਮਰਨ ਸਿੰਘ ਪੁੱਤਰ ਰਣਜੀਤ ਸਿੰਘ ਨੇ ਦਲ-ਬਦਲ ਕਾਨੂੰਨ, ਭਾਰਤੀ ਸੰਵਿਧਾਨ ਅਤੇ ਸੁਪਰੀਮ ਕੋਰਟ ਦੀ ਸਾਲ 2013 ਦੀ ਇਕ ਜੱਜਮੈਂਟ ਦਾ ਹਵਾਲਾ ਦਿੰਦੇ ਹੋਏ ਇਹ ਮੰਗ ਕੀਤੀ ਹੈ। ਖਹਿਰਾ ਵਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਅਤੇ ਨਵੀਂ ਪਾਰਟੀ ਬਣਾਉਣ ਦੀਆਂ ਖ਼ਬਰਾਂ ਦੀਆਂ ਕਤਰਨਾਂ ਇਸ ਪਟੀਸ਼ਨ ਨਾਲ ਨੱਥੀ ਕਰ ਕੇ ਦੋਸ਼ ਲਾਇਆ ਗਿਆ ਕਿ ਦਲ ਬਦਲ ਕਾਨੂੰਨ ਹੇਠ ਕੋਈ ਮੈਂਬਰ ਦੂਸਰੀ ਪਾਰਟੀ ਨਹੀਂ ਬਣਾ ਸਕਦਾ ਜਾਂ ਕਿਸੇ ਹੋਰ ਪਾਰਟੀ ਵਿਚ ਨਹੀਂ ਜਾ ਸਕਦਾ। ਇਸ ਵਿੱਚ ਪਟੀਸ਼ਨਰ ਨੇ ਸੁਪਰੀਮ ਕੋਰਟ ਦੀ ਸਾਲ 2013 ਵਿਚ ‘ਉੜੀਸਾ ਵਿਧਾਨ ਸਭਾ ਬਨਾਮ ਉਤਕਲ ਕੇਸਰੀ` ਜੱਜਮੈਂਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਫੈਸਲੇ ਦੇ ‘ਪੈਰਾ ਨੰਬਰ-ਛੇ ਦੇ ਦਸਵੇਂ ਸ਼ਡਿਊਲਡ` ਮੁਤਾਬਕ ਸਪੀਕਰ ਕੋਲ ਮੈਂਬਰਸ਼ਿਪ ਰੱਦ ਕਰਨ ਦੇ ਅਧਿਕਾਰ ਹਨ। ਉਸ ਨੇ ਕਿਹਾ ਕਿ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਉੱਤੇ 2017 ਵਿੱਚ ਭੁਲੱਥ ਹਲਕੇ ਤੋਂ ਚੋਣ ਜਿੱਤੀ ਸੀ, ਪਰ ਪਿਛਲੇ ਦਿਨੀਂ ਖਹਿਰਾ ਨੇ ਆਮ ਆਦਮੀ ਪਾਰਟੀ ਹੀ ਛੱਡ ਦਿਤੀ ਹੋਣ ਕਾਰਨ ਉਸ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ