Welcome to Canadian Punjabi Post
Follow us on

29

March 2024
 
ਪੰਜਾਬ

ਗੁਰਦੁਆਰਾ ਚੋਣ ਕਮਿਸ਼ਨਰ ਲਈ ਹਾਈ ਕੋਰਟ ਨੇ ਕੇਂਦਰ ਨੂੰ ਨਾਂਵਾਂ ਦਾ ਪੈਨਲ ਭੇਜਿਆ

January 11, 2019 07:02 AM

ਚੰਡੀਗੜ੍ਹ, 10 ਜਨਵਰੀ (ਪੋਸਟ ਬਿਊਰੋ)- ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਦੀਆਂ ਚੋਣਾਂ ਲਈ ਸਰਗਰਮੀ ਸ਼ੁਰੂ ਹੋੲ ਪਈ ਨਜ਼ਰ ਆਉਣ ਲੱਗ ਪਈ ਹੈ। ਇਸ ਬਾਰੇ ਕੇਂਦਰ ਸਰਕਾਰ ਦੀ ਮੰਗ ਅਨੁਸਾਰ ਪੰਜਾਬ ਹਰਿਆਣਾ ਹਾਈ ਕੋਰਟ ਨੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਨਾਂਵਾਂ ਬਾਰੇ ਪੈਨਲ ਭੇਜਿਆ ਹੈ, ਜਿਸ ਦੀ ਮੁੱਖ ਜ਼ਿੰਮੇਵਾਰੀ ਕਮੇਟੀ ਦੀਆਂ ਚੋਣਾਂ ਨਾਲ ਹੀ ਸੰਬੰਧਤ ਹੋਵੇਗੀ। ਹਾਈ ਕੋਰਟ ਦੇ ਪੈਨਲ ਵਿੱਚ 11 ਸਾਬਕਾ ਜੱਜਾਂ ਦੇ ਨਾਮ ਸ਼ਾਮਲ ਹਨ। ਇਨ੍ਹਾਂ 'ਚ ਰਿਟਾਇਰਡ ਜਸਟਿਸ ਐਸ ਐਸ ਸਾਰੋਂ, ਜਸਵੀਰ ਸਿੰਘ, ਏ ਐਨ ਜਿੰਦਲ, ਆਰ ਕੇ ਗਰਗ, ਐਮ ਐਸ ਬੇਦੀ, ਐਮ ਐਸ ਸੁਲਰ, ਮਹਾਂਬੀਰ ਸਿੰਘ ਚੌਹਾਨ, ਜਸਪਾਲ ਸਿੰਘ, ਜੋਰਾ ਸਿੰਘ ਨਵਿਤਾ ਸਿੰਘ ਅਤੇ ਗੁਰਦੇਵ ਸਿੰਘ ਦੇ ਨਾਮ ਸ਼ਾਮਲ ਕੀਤੇ ਜਾਣ ਦਾ ਪਤਾ ਲੱਗਾ ਹਨ।
ਵਰਨਣ ਯੋਗ ਹੈ ਕਿ ਜਸਟਿਸ ਜੋਰਾ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ ਤੇ ਜਸਟਿਸ ਸਾਰੋਂ ਪੰਜਾਬ ਰੈਵੇਨਿਊ ਕਮਿਸ਼ਨ ਦੇ ਚੇਅਰਮੈਨ ਬਣਾਏ ਗਏ ਹਨ। ਰਿਟਾਇਰਡ ਜਸਟਿਸ ਐਚ ਐਸ ਬਰਾੜ ਨੇ ਪਿਛਲੀਆਂ ਚੋਣਾਂ ਦਾ ਕੰਮ ਮੁਕੰਮਲ ਕਰਨ ਪਿੱਛੋਂ ਅਹੁਦਾ ਛੱਡ ਦਿੱਤਾ ਸੀ ਤੇ 30 ਸਤੰਬਰ 2015 ਦੇ ਬਾਅਦ ਗੁਰਦੁਆਰਾ ਕਮਿਸ਼ਨਰ ਦਾ ਅਹੁਦਾ ਖਾਲੀ ਹੈ। ਕੇਂਦਰ ਸਰਕਾਰ ਵੱਲੋਂ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਿਯੁਕਤੀ ਮਗਰੋਂ ਐਸ ਜੀ ਪੀ ਸੀ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਸਕਦਾ ਹੈ। ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਵਿੱਚ ਸੋਧ ਤੇ ਪਿਛਲੇ ਸਮੇਂ ਵਿੱਚ ਉਚ ਅਦਾਲਤਾਂ ਵਿੱਚ ਸਹਿਜਧਾਰੀ ਸਿੱਖਾਂ ਦੇ ਵਿਵਾਦ ਕਾਰਨ ਹੋਏ ਫੈਸਲਿਆਂ ਦੇ ਸੰਬੰਧ ਵਿੱਚ ਨਵੀਆਂ ਵੋਟਾਂ ਬਣਾਉਣ ਵਾਲਾ ਕੰਮ ਵੀ ਕਰਨਾ ਪਵੇਗਾ। ਇਸ ਦੀ ਸ਼ੁਰੂਆਤ ਕਮਿਸ਼ਨਰ ਦੀ ਨਿਯੁਕਤੀ ਦੀ ਤਰ੍ਹਾਂ ਹੀ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ