Welcome to Canadian Punjabi Post
Follow us on

29

March 2024
 
ਪੰਜਾਬ

ਮਹਿੰਦਰਪਾਲ ਬਿੱਟੂ ਸਣੇ ਚਾਰ ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਅਦਾਲਤ ਤੋਂ ਰੱਦ

January 11, 2019 07:07 AM

ਫਰੀਦਕੋਟ, 10 ਜਨਵਰੀ (ਪੋਸਟ ਬਿਊਰੋ)- ਮਈ 2015 ਵਿੱਚ ਪਿੰਡ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੇ ਸਤੰਬਰ 2015 'ਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸਾਂ ਦੀ ਜਾਂਚ ਆਈ ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਫੜੇ ਮਹਿੰਦਰਪਾਲ ਬਿੱਟੂ ਸਮੇਤ ਚਾਰ ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਸਥਾਨਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਏਕਤਾ ਉਪਲ ਨੇ ਰੱਦ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਬੇਅਦਬੀ ਦੇ ਕੇਸਾਂ ਦੀ ਜਾਂਚ ਦੌਰਾਨ ਮਹਿੰਦਰਪਾਲ ਬਿੱਟੂ ਦੇ ਘਰ ਪੜਤਾਲ ਦੌਰਾਨ ਇਤਰਾਜ਼ ਯੋਗ ਹਾਲਾਤ 'ਚ ਗੁਰੂ ਨਾਨਕ ਦੇਵ ਜੀ ਦੀ ਸਾਥਖ ਤੇ ਚੱਲੇ ਹੋਏ ਕਾਰਤੂਸ ਬਰਾਮਦ ਕੀਤੇ ਸਨ, ਜਿਸ ਉਤੇ ਸਿਟੀ ਪੁਲਸ ਕੋਟਕਪੂਰਾ ਨੇ 13 ਜੂਨ 2018 ਨੂੰ ਮਹਿੰਦਰਪਾਲ ਬਿੱਟੂ, ਮਹਿੰਦਰ ਕੁਮਾਰ, ਸ਼ਕਤੀ ਸਿੰਘ ਤੇ ਸੁਖਜਿੰਦਰ ਸਿੰਘ ਖਿਲਾਫ ਮੁਕੱਦਮਾ ਦਰਜ ਕੀਤਾ ਸੀ। ਪੁਲਸ ਨੇ ਮਹਿੰਦਰਪਾਲ ਸਿੰਘ ਬਿੱਟੂ ਨੂੰ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਚ ਵੀ ਦੋਸ਼ੀ ਨਾਮਜ਼ਦ ਕੀਤਾ ਸੀ ਅਤੇ ਮਹਿੰਦਰਪਾਲ ਦੇ ਨਾਲ ਡੇਰਾ ਪ੍ਰੇਮੀ ਮਹਿੰਦਰ ਕੁਮਾਰ, ਸ਼ਕਤੀ ਸਿੰਘ ਤੇ ਸੁਖਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਪੁਲਸ ਦਾ ਦਾਅਵਾ ਸੀ ਕਿ ਫੜੇ ਗਏ ਡੇਰਾ ਪ੍ਰੇਮੀਆਂ ਨੇ ਬੈਂਕ ਖਾਤਿਆਂ ਰਾਹੀਂ ਛੇ ਕਰੋੜ ਰੁਪਏ ਦਾ ਲੈਣ ਦੇਣ ਕੀਤਾ ਹੈ। ਇਨ੍ਹਾਂ ਪ੍ਰੇਮੀਆਂ ਵਿਰੁੱਧ ਅਜੇ ਤੱਕ ਜ਼ਿਲਾ ਪੁਲਸ ਨੇ ਅਦਾਲਤ 'ਚ ਦੋਸ਼ ਪੱਤਰ ਦਾਇਰ ਨਹੀਂ ਕੀਤੇ। ਪੁਲਸ ਨੇ ਅਦਾਲਤ ਨੂੰ ਜਾਣੂੰ ਕਰਵਾ ਦਿੱਤਾ ਹੈ ਕਿ ਚਲਾਨ ਪੇਸ਼ ਕਰਨ ਲਈ ਹੋਮ ਡਿਪਾਰਟਮੈਂਟ ਦੀ ਲਿਖਤੀ ਮਨਜ਼ੂਰੀ ਲੋੜੀਂਦੀ ਹੈ ਜੋ ਅਜੇ ਵੀ ਜ਼ਿਲਾ ਪੁਲਸ ਨੂੰ ਨਹੀਂ ਮਿਲੀ। ਅਦਾਲਤ ਨੇ ਮਨਜ਼ੂਰੀ ਲੈਣ ਲਈ ਪੁਲਸ ਨੂੰ 90 ਦਿਨ ਦਾ ਹੋਰ ਸਮਾਂ ਦੇ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ