Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਜੰਮੂ ਕਸ਼ਮੀਰ ਦੇ ਟਾਪਰ ਨੇ ਆਈ ਏ ਐੱਸ ਅਫਸਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ

January 11, 2019 07:16 AM

ਨਵੀਂ ਦਿੱਲੀ, 10 ਜਨਵਰੀ (ਪੋਸਟ ਬਿਊਰੋ)- ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚ 2010 ਵਿੱਚ ਦੇਸ਼ ਵਿੱਚ ਅੱਵਲ ਰਹੇ ਜੰਮੂ-ਕਸ਼ਮੀਰ ਦੇ ਆਈ ਏ ਐੱਸ ਅਧਿਕਾਰੀ ਸ਼ਾਹ ਫੈਸਲ ਨੇ ਕਸ਼ਮੀਰ ਵਿੱਚ ਮੌਤਾਂ ਅਤੇ ਕੇਂਦਰ ਵੱਲੋਂ ਗੰਭੀਰ ਯਤਨ ਨਾ ਕਰਨ ਦਾ ਦੋਸ਼ ਲਾਉਂਦਿਆਂ ਅਸਤੀਫਾ ਦੇ ਦਿੱਤਾ ਹੈ।
35 ਸਾਲਾ ਫੈਸਲ ਨੇ ਫੇਸਬੁਕ ਉਤੇ ਲਿਖਿਆ ਕਿ ਉਸ ਦਾ ਅਸਤੀਫਾ ‘ਹਿੰਦੂਵਾਦੀ ਤਾਕਤਾਂ ਦੁਆਰਾ ਕਰੀਬ 20 ਕਰੋੜ ਭਾਰਤੀ ਮੁਸਲਮਾਨਾਂ ਨੂੰ ਹਾਸ਼ੀਏ ਉੱਤੇ ਭੇਜ ਦਿੱਤੇ ਜਾਣ ਕਾਰਨ, ਜੰਮੂ ਕਸ਼ਮੀਰ ਰਾਜ ਦੀ ਵਿਸ਼ੇਸ਼ ਪਛਾਣ ਉੱਤੇ ਧੋਖੇ ਭਰੇ ਹਮਲਿਆਂ ਅਤੇ ਭਾਰਤ ਵਿੱਚ ਕੱਟੜਪੰਥੀ-ਰਾਸ਼ਟਰਵਾਦ ਦੇ ਨਾਂਅ ਉੱਤੇ ਅਸਹਿਣਸ਼ੀਲਤਾ ਅਤੇ ਨਫਰਤ ਦੇ ਵਧਦੇ ਸਭਿਆਚਾਰ ਵਿਰੁੱਧ ਹੈ। ਪਿੱਛੇ ਜਿਹੇ ਵਿਦੇਸ਼ ਤੋਂ ਸਿਖਲਾਈ ਲੈ ਕੇ ਮੁੜੇ ਅਤੇ ਤੈਨਾਤੀ ਦੀ ਉਡੀਕ ਕਰਦੇ ਫੈਸਲ ਨੇ ਕਿਹਾ ਕਿ ਉਸ ਨੂੰ ਕਸ਼ਮੀਰ ਵਿੱਚ ਲਗਾਤਾਰ ਕਤਲਾਂ ਦੇ ਕੇਸਾਂ ਅਤੇ ਇਨ੍ਹਾਂ ਨੂੰ ਰੋਕਣ ਲਈ ਕੇਂਦਰ ਵੱਲੋਂ ਗੰਭੀਰ ਯਤਨ ਨਾ ਕੀਤੇ ਜਾਣ ਦਾ ਦੁੱਖ ਹੈ ਜਿਸ ਕਾਰਨ ਉਸ ਨੇ ਸਿਵਲ ਸਰਵਿਸਿਜ਼ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।
ਜਾਣਕਾਰ ਸੂਤਰਾਂ ਮੁਤਾਬਕ ਉਹ ਨੈਸ਼ਨਲ ਕਾਨਫਰੰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ 2019 ਦੀ ਲੋਕ ਸਭਾ ਚੋਣ ਲੜਨਗੇ। ਫੈਸਲ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦਾ ਨਾਂਅ ਨਹੀਂ ਲਿਆ, ਪਰ ਅਸਿੱਧਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਆਰ ਬੀ ਆਈ, ਸੀ ਬੀ ਆਈ ਅਤੇ ਐੱਨ ਆਈ ਏ ਜਿਹੀਆਂ ਸਰਕਾਰੀ ਸੰਸਥਾਵਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਦੀ ਸੰਵਿਧਾਨਕ ਇਮਾਰਤ ਢਹਿ ਸਕਦੀ ਹੈ ਅਤੇ ਇਸ ਨੂੰ ਰੋਕਣਾ ਪਵੇਗਾ। ਉਸ ਨੇ ਕਿਹਾ ਕਿ ਮੈਂ ਦੁਹਰਾਉਣਾ ਚਾਹੁੰਦਾ ਹਾਂ ਕਿ ਇਸ ਦੇਸ਼ ਵਿੱਚ ਆਵਾਜ਼ਾਂ ਨੂੰ ਲੰਮੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ ਅਤੇ ਜੇ ਅਸੀਂ ਸੱਚੇ ਲੋਕਤੰਤਰ ਵਿੱਚ ਰਹਿਣਾ ਚਾਹੁੰਦੇ ਹਾਂ ਤਾਂ ਸਾਨੂੰ ਇਹ ਸਭ ਰੋਕਣਾ ਪਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼