Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਸੋਮਵਾਰ ਨੂੰ ਫੈਡਰਲ ਮੰਤਰੀ ਮੰਡਲ ਵਿੱਚ ਫੇਰਬਦਲ ਕਰਨਗੇ ਟਰੂਡੋ

January 11, 2019 07:25 AM

ਓਟਵਾ, 10 ਜਨਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਨਗੇ। ਇਹ ਫੇਰਬਦਲ ਫੈਡਰਲ ਕੈਬਨਿਟ ਰਟਰੀਟ ਤੋਂ ਪਹਿਲਾਂ ਅਤੇ ਲਿਬਰਲ ਐਮਪੀ ਸਕੌਟ ਬ੍ਰਿਸਨ ਵੱਲੋਂ ਅਸਤੀਫਾ ਦੇਣ ਦੇ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਕੀਤੀ ਜਾਵੇਗੀ।
ਕੈਮਾਲੂਪਸ, ਬੀਸੀ ਵਿੱਚ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਟਰੂਡੋ ਨੇ ਆਖਿਆ ਕਿ ਇਸ ਸੱਭ ਕਾਸੇ ਕਾਰਨ ਸਾਨੂੰ ਆਪਣੇ ਮੰਤਰੀ ਮੰਡਲ ਵਿੱਚ ਥੋੜ੍ਹੀ ਫੇਰਬਦਲ ਕਰਨੀ ਹੋਵੇਗੀ ਤੇ ਇਸ ਸਬੰਧੀ ਐਲਾਨ ਅਸੀਂ ਸੋਮਵਾਰ ਨੂੰ ਕਰਾਂਗੇ। ਇਸ ਫੇਰਬਦਲ ਦੇ ਸਬੰਧ ਵਿੱਚ ਹੋਰ ਜਾਣਕਾਰੀ ਦੇਣ ਤੋਂ ਟਰੂਡੋ ਨੇ ਇਨਕਾਰ ਕਰ ਦਿੱਤਾ। ਇਹ ਵੀ ਕਿਆਫੇ ਲਾਏ ਜਾ ਰਹੇ ਹਨ ਕਿ ਟਰੂਡੋ ਵੱਲੋਂ ਕੈਬਨਿਟ ਵਿੱਚ ਮਾਮੂਲੀ ਫੇਰਬਦਲ ਜਾਂ ਵੱਡੀ ਪੱਧਰ ਉੱਤੇ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਟਰੂਡੋ ਕੋਲ ਮੌਕਾ ਹੈ ਕਿ ਉਹ ਇਸ ਸਮੇਂ ਉਹ ਟੀਮ ਤਿਆਰ ਕਰ ਸਕਦੇ ਹਨ ਜਿਸਨੂੰ ਉਹ 2019 ਦੀਆਂ ਚੋਣਾਂ ਵਿੱਚ ਲਿਜਾਣਾ ਚਾਹੁੰਦੇ ਹੋਣ।
ਜਿ਼ਕਰਯੋਗ ਹੈ ਕਿ ਬ੍ਰਿਸਨ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਸੀ ਕਿ ਉਹ ਦੁਬਾਰਾ ਚੋਣਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੇ ਤੇ ਇਸ ਲਈ ਖਜ਼ਾਨਾ ਬੋਰਡ ਦੇ ਪ੍ਰੈਜ਼ੀਡੈਂਟ ਦੀ ਭੂਮਿਕਾ ਤੋਂ ਅਸਤੀਫਾ ਦੇ ਰਹੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਟਰੂਡੋ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਲੱਗਭਗ ਹਰ ਸਾਲ ਆਪਣੇ ਫਰੰਟ ਬੈਂਚ ਨੂੰ ਤਰਤੀਬ ਦਿੱਤੀ ਹੈ। ਪਿਛਲੀ ਵਾਰੀ ਉਨ੍ਹਾਂ ਜੁਲਾਈ ਵਿੱਚ ਅਜਿਹਾ ਕੀਤਾ ਸੀ ਜਦੋਂ ਉਨ੍ਹਾਂ ਆਪਣੇ ਮੰਤਰੀ ਮੰਡਲ ਦਾ ਪਸਾਰ ਕੀਤਾ ਸੀ ਤੇ ਪੰਜ ਐਮਪੀਜ਼ ਨੂੰ ਪ੍ਰਮੋਟ ਕਰਕੇ ਛੇ ਹੋਰਨਾਂ ਦੇ ਅਹੁਦੇ ਬਦਲੇ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼