Welcome to Canadian Punjabi Post
Follow us on

29

March 2024
 
ਪੰਜਾਬ

ਹਰਸਿਮਰਤ ਕੌਰ ਬਾਦਲ ਨੂੰ ਕੈਪਟਨ ਦਾ ਜਵਾਬ: ‘ਮੈਂ ਪਾਰਟੀ ਦਾ ਵਫ਼ਾਦਾਰ ਹਾਂ ਤੇ ਤੁਸੀਂ ਨਿੱਜੀ ਹਿੱਤਾਂ ਦੇ`

January 11, 2019 07:36 AM

ਚੰਡੀਗੜ੍ਹ, 10 ਜਨਵਰੀ, (ਪੋਸਟ ਬਿਊਰੋ)- ਅਕਾਲੀ ਨੇਤਾ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਵਫ਼ਾਦਾਰੀ ਉੱਤੇ ਸਵਾਲ ਕੀਤੇ ਜਾਣ ਦੀ ਆਲੋਚਨਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਰਾਜ ਤੇ ਆਪਣੀ ਪਾਰਟੀ ਲਈ ਵਫ਼ਾਦਾਰ ਹਨ, ਪਰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸਾਰਾ ਬਾਦਲ ਪਰਿਵਾਰ ਨਿੱਜੀ ਹਿੱਤਾਂ ਨੂੰ ਸਮੱਰਪਿਤ ਹੋਇਆ ਪਿਆ ਹੈ।
ਅੱਜ ਏਥੇ ਅਕਾਲੀ ਲੀਡਰਸ਼ਿਪ ਉੱਤੇ ਵਰ੍ਹਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਅਤੇ ਬਾਦਲਾਂ ਦੇ ਸਾਰੇ ਟੱਬਰ ਲਈ ਨਾ ਪੰਜਾਬ, ਨਾ ਲੋਕ ਅਤੇ ਨਾ ਸਿੱਖ ਪੰਥ ਦਾ ਕੋਈ ਮਹੱਤਵ ਹੈ, ਅਕਾਲੀ ਆਗੂ ਅਕਸਰ ਇਨ੍ਹਾਂ ਦੀ ਨਿੱਜੀ ਵਫਾਦਾਰੀ ਦਾ ਢੰਡੋਰਾ ਪਿੱਟਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਸਿਰਫ ਆਪਣੇ ਨਿੱਜੀ ਹਿੱਤਾਂ ਦੀ ਵਫ਼ਾਦਾਰੀ ਨਿਭਾਉਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਕੌਰ ਵੀ ਟੱਬਰ ਦੇ ਹੋਰ ਲੋਕਾਂ ਵਾਂਗ ਧੋਖੇ-ਫਰੇਬ ਦੀ ਕਲਾ ਦੀ ਉਸਤਾਦ ਹੈ ਅਤੇ ਪੰਜਾਬ ਦੇ ਲੋਕਾਂ ਵੱਲੋਂ ਉਸ ਦੀ ਪਾਰਟੀ ਅਤੇ ਸਿਆਸਤ ਨੂੰ ਮੂਧੇ ਮੂੰਹ ਸੁੱਟਣ ਪਿੱਛੋਂ ਵੀ ਉਸ ਨੇ ਝੂਠੀਆਂ ਤੇ ਮਨਘੜਤ ਗੱਲਾਂ ਕਹਿਣੀਆਂ ਜਾਰੀ ਰੱਖੀਆਂ ਹਨ। ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਲੈ ਕੇ ਪੰਜਾਬ ਵਿੱਚ ਕਾਂਗਰਸ ਦੀਆਂ ਲਗਾਤਾਰ ਸ਼ਾਨਦਾਰ ਜਿੱਤਾਂ ਦਾ ਜ਼ਿਕਰ ਕਰਦੇ ਹੋਏ ਅਮਰਿੰਦਰ ਸਿੰਘ ਨੇ ਕਿਹਾ, ‘ਬਾਦਲਾਂ ਨੂੰ ਇਹ ਅਹਿਸਾਸ ਨਹੀਂ ਕਿ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਕੇ ਉਹ ਖ਼ੁਦ ਮਜ਼ਾਕ ਦੇ ਪਾਤਰ ਬਣ ਰਹੇ ਹਨ।’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਕੌਰ ਨੇ ਬਿਆਨ ਵਿੱਚ ਅਣਜਾਣੇ ਹੀ ਇਹ ਵੀ ਮੰਨ ਲਿਆ ਹੈ ਕਿ ਕੇਂਦਰ ਸਰਕਾਰ ਕਰਤਾਰਪੁਰ ਲਾਂਘੇ ਦੇ ਵਿਕਾਸ ਦੇ ਫੰਡ ਦੇਣ ਤੋਂ ਨਾਕਾਮ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਪ੍ਰਾਜੈਕਟ ਹੈ, ਪਰ ਪੰਜਾਬ ਸਰਕਾਰ ਇਸ ਦੀ ਸਿਰਫ਼ ਓਦੋਂ ਜ਼ਮੀਨ ਹਾਸਲ ਕਰ ਸਕਦੀ ਹੈ, ਜਦੋਂ ਕੇਂਦਰ ਸਰਕਾਰ ਇਸ ਦੀ ਸ਼ਨਾਖ਼ਤ ਕਰੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ