Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਤਿੰਨ ਤਲਾਕ ਬਿੱਲ ਪਾਸ ਨਹੀਂ ਹੋ ਸਕਿਆ, ਜਨਵਰੀ ਦੇ ਅੰਤ ਵਿੱਚ ਰੱਦ ਹੋ ਸਕਦੈ

January 11, 2019 07:39 AM

ਨਵੀਂ ਦਿੱਲੀ, 10 ਜਨਵਰੀ, (ਪੋਸਟ ਬਿਊਰੋ)- ਮੁਸਲਿਮ ਔਰਤਾਂ ਦੇ ਭਲੇ ਲਈ ਦੱਸੇ ਜਾ ਰਹੇ ਤਿੰਨ ਤਲਾਕ ਆਰਡੀਨੈਂਸ ਦੀ ਮਿਆਦ ਇਕ ਮਹੀਨਾ ਵੀ ਨਹੀਂ ਰਹਿ ਗਈ, ਇਹ ਇਸ ਮਹੀਨੇ ਰੱਦ ਹੋ ਜਾਵੇਗਾ। ਇਸ ਦੇ ਰਾਜ ਸਭਾ ਵਿੱਚ ਲਟਕਣ ਨਾਲ ਇਸ ਬਿੱਲ ਦੇ ਕਾਨੂੰਨ ਬਣਨ ਵਿੱਚ ਮੁਸ਼ਕਲ ਆਈ ਹੈ। ਸਰਕਾਰੀ ਸੂਤਰਾਂ ਮੁਤਾਬਕ ਆਰਡੀਨੈਂਸ ਮੁੜ ਜਾਰੀ ਕੀਤਾ ਜਾਵੇਗਾ। ਇਸ ਨੂੰ ਫਿਰ ਕਦੋਂ ਲਿਆਂਦਾ ਜਾਵੇਗਾ, ਇਸ ਬਾਰੇ ਹਾਲੇ ਤੱਕ ਪੱਕਾ ਤੈਅ ਨਹੀਂ ਹੈ।
ਵਰਨਣ ਯੋਗ ਹੈ ਕਿ ਆਰਡੀਨੈਂਸ ਦੀ ਮਿਆਦ ਛੇ ਮਹੀਨੇ ਹੁੰਦੀ ਹੈ, ਪਰ ਪਾਰਲੀਮੈਂਟਰੀ ਸੈਸ਼ਨ ਆਰੰਭ ਹੁੰਦੇ ਸਾਰ ਉਸ ਨੂੰ ਛੇ ਹਫ਼ਤਿਆਂ ਵਿੱਚ ਪਾਰਲੀਮੈਂਟ ਤੋਂ ਪਾਸ ਕਰਵਾ ਕੇ ਬਿੱਲ ਦਾ ਰੂਪ ਦੇਣਾ ਹੁੰਦਾ ਹੈ। ਏਦਾਂ ਨਹੀਂ ਕੀਤਾ ਜਾਂਦਾ ਤਾਂ ਆਪਣੇ ਆਪ ਰੱਦ ਹੋ ਜਾਂਦਾ ਹੈ। ਇਕੱਠੇ ਤਿੰਨ ਤਲਾਕ ਬਾਰੇ ਆਰਡੀਨੈਂਸ 22 ਜਨਵਰੀ ਨੂੰ ਖ਼ਤਮ ਹੋ ਜਾਵੇਗਾ। ਪਿਛਲੇ ਸਾਲ 11 ਦਸੰਬਰ ਨੂੰ ਇਹ ਸਰਦ ਰੁੱਤ ਸੈਸ਼ਨ ਵਿੱਚ ਪਾਰਲੀਮੈਂਟ ਵਿੱਚ ਪਾਸ ਹੋਣਾ ਚਾਹੀਦਾ ਸੀ, ਪਰ ਪਾਸ ਨਹੀਂ ਹੋ ਸਕਿਆ। ਸਰਕਾਰ ਨੂੰ ਇਹ ਅਧਿਕਾਰ ਹੈ ਕਿ ਉਹ ਆਰਡੀਨੈਂਸ ਮੁੜ ਕੇ ਜਾਰੀ ਕਰ ਸਕਦੀ ਹੈ।
ਇਸ ਤੋਂ ਬਾਅਦ 31 ਜਨਵਰੀ ਤੋਂ ਸ਼ੁਰੂ ਹੋ ਰਹੇ ਸੰਖੇਪ ਜਿਹੇ ਬਜਟ ਸੈਸ਼ਨ ਤੋਂ ਮਸਾਂ ਇਕ ਹਫ਼ਤਾ ਪਹਿਲਾਂ ਇਹ ਆਰਡੀਨੈਂਸ ਖਤਮ ਹੋਣ ਪਿੱਛੋਂ ਸਰਕਾਰ ਫਿਰ ਇਸ ਨੂੰ ਸਦਨ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਉਂਜ ਇਹ ਬਿੱਲ ਦੇ ਰੂਪ ਵਿੱਚ ਬਜਟ ਸੈਸ਼ਨ ਮੌਕੇ ਫਰਵਰੀ ਵਿੱਚ ਪੇਸ਼ ਹੋ ਸਕਦਾ ਹੈ। ਮੁਸਲਿਮ ਔਰਤਾਂ ਨੂੰ ਤਿੰਨ ਤਲਾਕ ਦੀ ਮਾਰ ਤੋਂ ਬਚਾਉਣ ਲਈ ਨਵਾਂ ਬਿੱਲ ਪਿਛਲੇ ਸਾਲ 17 ਦਸੰਬਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਇਹ ਬਿੱਲ ਸਤੰਬਰ ਦੇ ਆਰਡੀਨੈਂਸ ਦੀ ਥਾਂ ਲਿਆਂਦਾ ਗਿਆ ਸੀ। ਲੋਕ ਸਭਾ ਵਿੱਚ ਪਾਸ ਹੋਣ ਪਿੱਛੋਂ ਰਾਜ ਸਭਾ ਵਿੱਚ ਇਸ ਦੇ ਵਿਰੋਧ ਕਾਰਨ ਇਸ ਨੂੰ ਵਿਚਾਰ ਲਈ ਪੇਸ਼ ਨਹੀਂ ਸੀ ਕੀਤਾ ਜਾ ਸਕਿਆ। ਇਸ ਪਿੱਛੋਂ ਇਹ ਮਨਜ਼ੂਰੀ ਲਈ ਪੈਂਡਿੰਗ ਪਿਆ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼