Welcome to Canadian Punjabi Post
Follow us on

21

May 2019
ਪੰਜਾਬ

ਪਤਨੀ ਤੇ ਦੋ ਬੱਚਿਆਂ ਦੇ ਕਤਲ ਮਗਰੋਂ ਕਿਸਾਨ ਫਰਾਰ

January 12, 2019 10:49 PM

ਫਿਰੋਜ਼ਪੁਰ, 12 ਜਨਵਰੀ (ਪੋਸਟ ਬਿਊਰੋ)- ਫਿਰੋਜ਼ਪੁਰ ਨੇੜੇ ਪਿੰਡ ਆਸਲ ਵਿੱਚ ਕਿਸਾਨ ਪਰਮਜੀਤ ਸਿੰਘ ਨੇ ਆਪਣੀ ਪਤਨੀ ਤੇ ਦੋ ਛੋਟੇ-ਛੋਟੇ ਬੱਚਿਆਂ ਦਾ ਕਤਲ ਕਰ ਦਿੱਤਾ ਤੇ ਫਰਾਰ ਹੋ ਗਿਆ। ਸੂਚਨਾ ਮਿਲਦੇ ਸਾਰ ਪੁਲਸ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚ ਗਏ। ਇਸ ਕੇਸ ਦੀ ਪੜਤਾਲ ਕੀਤੀ ਜਾ ਰਹੀ ਹੈ।
ਥਾਣਾ ਸਦਰ ਫਿਰੋਜ਼ਪੁਰ ਦੇ ਐਸ ਐਚ ਓ ਮੋਹਿਤ ਧਵਨ ਨੇ ਦੱਸਿਆ ਕਿ ਕਿਸਾਨ ਪਰਮਜੀਤ ਸਿੰਘ ਨੇ ਆਪਣੀ ਪਤਨੀ ਪਲਵਿੰਦਰ ਕੌਰ, ਬੇਟੀ ਮਨਕੀਰਤ ਕੌਰ (12) ਅਤੇ ਬੇਟੇ ਪ੍ਰਭਨੂਰ ਸਿੰਘ (8) ਦਾ ਕੱਲ੍ਹ ਘਰ ਵਿੱਚ ਹੀ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਲੱਗਦਾ ਹੈ ਕਿ ਉਸ ਨੇ ਪਲਵਿੰਦਰ ਕੌਰ ਦੇ ਗਲੇ ਉੱਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਅਤੇ ਬੱਚਿਆਂ ਦਾ ਗਲਾ ਘੁੱਟ ਕੇ ਕਤਲ ਕੀਤਾ ਹੈ। ਪੁਲਸ ਨੂੰ ਦੱਸਿਆ ਗਿਆ ਹੈ ਕਿ ਪਰਮਜੀਤ ਸਿੰਘ ਦਾ ਅੰਮ੍ਰਿਤਸਰ ਤੋਂ ਦਿਮਾਗੀ ਇਲਾਜ ਚੱਲ ਰਿਹਾ ਸੀ। ਉਸ ਦੇ ਸਿਰ ਕਰਜ਼ੇ ਬਾਰੇ ਮੁੱਢਲੀ ਜਾਂਚ ਵਿੱਚ ਕੋਈ ਗੱਲ ਪਤਾ ਨਹੀਂ ਲੱਗੀ। ਪਿੰਡ ਦੇ ਨੰਬਰਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪਹਿਲਾਂ ਪਰਮਜੀਤ ਸਿੰਘ ਨਸ਼ਾ ਕਰਦਾ ਸੀ ਤੇ ਕਰੀਬ ਦੋ ਸਾਲ ਤੋਂ ਉਸ ਨੇ ਇਲਾਜ ਕਰਵਾ ਕੇ ਨਸ਼ਾ ਛੱਡ ਦਿੱਤਾ ਸੀ, ਪਰ ਪ੍ਰੇਸ਼ਾਨ ਰਹਿੰਦਾ ਸੀ। ਨੰਬਰਦਾਰ ਨੇ ਦੱਸਿਆ ਕਿ ਪਰਮਜੀਤ ਉੱਤੇ ਕਰੀਬ 6-7 ਲੱਖ ਰੁਪਏ ਕਰਜ਼ਾ ਸੀ। ਮ੍ਰਿਤਕਾ ਦੇ ਭਰਾ ਗੁਰਵਿੰਦਰ ਸਿੰਘ ਪੁੱਤਰ ਮਨਜੀਤ ਵਾਸੀ ਕੜਮਾ ਦੇ ਬਿਆਨਾਂ ਉੱਤੇ ਪਰਮਜੀਤ ਸਿੰਘ, ਉਸ ਦੀ ਮਾਤਾ ਸੁਖਜੀਤ ਕੌਰ ਅਤੇ ਭਰਾ ਅਵਤਾਰ ਸਿੰਘ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤ ਕਰਤਾ ਦੇ ਅਨੁਸਾਰ ਪਰਮਜੀਤ ਸਿੰਘ ਜਦੋਂ ਆਪਣੀ ਪਤਨੀ ਨਾਲ ਲੜਾਈ ਕਰਦਾ ਸੀ, ਉਦੋਂ ਉਸ ਦੀ ਮਾਂ ਅਤੇ ਭਰਾ ਵੀ ਉਸ ਦਾ ਸਾਥ ਦਿੰਦੇ ਸਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਸੀ ਆਈ ਏ ਇੰਚਾਰਜ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ
ਲਾਈਵ ਵੋਟ ਪਾਉਣ ਵਾਲੇ ਦੋ ਜਣੇ ਗ੍ਰਿਫਤਾਰ
ਡੇਰਾ ਸਿਰਸਾ ਨੇ ਐਤਕੀਂ ਵੱਖੋ-ਵੱਖ ਥਾਈਂ ਚੋਗਾ ਵੰਡਵਾਂ ਪਾਇਆ
ਰਾਣਾ ਗੁਰਜੀਤ ਸਿੰਘ ਦੇ ਕੁੜਮ ਨੂੰ ਅਦਾਲਤ ਵੱਲੋਂ ਕੰਮ ਰੋਕਣ ਦਾ ਹੁਕਮ
ਪੰਜਾਬ ’ਚ 13 ਲੋਕ ਸਭਾ ਚੋਣ ਲਈ ਹੋਈ 62.07 ਫੀਸਦੀ ਵੋਟਿੰਗ, ਸੰਗਰੂਰ ’ਚ ਹੋਈ ਸਭ ਤੋਂ ਵੱਧ ਵੋਟਿੰਗ ਤੇ ਅੰਮਿ੍ਰਤਸਰ ਰਿਹਾ ਸਭ ਤੋਂ ਪਿੱਛੇ
ਪੰਜਾਬ 'ਚ 13 ਲੋਕਸਭਾ ਸੀਟਾਂ 'ਤੇ ਸ਼ਾਮ 6 ਵਜੇ ਤੱਕ ਪਈਆਂ 58.81 ਫੀਸਦੀ ਵੋਟਾਂ
ਅਟਾਰੀ ਬਾਰਡਰ ਚੈੱਕ ਪੋਸਟ ਉੱਤੇ ਕਰੋੜਾਂ ਦੇ ਅਮਰੀਕਨ ਅਖਰੋਟ ਜ਼ਬਤ
ਨਾਜਾਇਜ਼ ਉਸਾਰੀਆਂ ਦੇ ਮੁੱਦੇ ਤੋਂ ਅਧਿਕਾਰੀ ਅਦਾਲਤ ਵਿੱਚ ਪੇਸ਼
ਬੇਅਦਬੀਆਂ ਰੋਕਣ ਲਈ ਗੁਰਦੁਆਰਾ ਕਮੇਟੀਆਂ ਨੂੰ ਸੁਚੇਤ ਰਹਿਣ ਦੀ ਹਦਾਇਤ
ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਚੋਣ ਕਮਿਸ਼ਨ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ