Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਡਿਟਰੌਇਟ ਵਿੱਚ ਜੀਐਮ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਫੋਰਡ

January 14, 2019 10:10 PM

ਡਿਟਰੌਇਟ, 14 ਜਨਵਰੀ (ਪੋੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦੀ ਤਰਜ਼ਮਾਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਡਿਟਰੌਇਟ ਵਿੱਚ ਹੋਣ ਵਾਲੇ ਆਟੋ ਸੋਅ ਲਈ ਕੀਤੇ ਜਾਣ ਵਾਲੇ ਦੌਰੇ ਦੌਰਾਨ ਪ੍ਰੀਮੀਅਰ ਜਨਰਲ ਮੋਟਰਜ਼ ਤੇ ਕਈ ਹੋਰਨਾਂ ਆਟੋਨਿਰਮਾਤਾਵਾਂ ਨਾਲ ਵੀ ਮੁਲਾਕਾਤ ਕਰਨਗੇ।
ਇਵਾਨਾ ਯੈਲਿਚ ਨੇ ਦੱਸਿਆ ਕਿ ਫੋਰਡ ਜਦੋਂ ਨੌਰਥ ਅਮੈਰੀਕਨ ਇੰਟਰਨੈਸ਼ਨਲ ਆਟੋ ਸੋ਼ਅ ਵਿੱਚ ਜੀਐਮ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਤਾਂ ਉਹ ਉਨ੍ਹਾਂ ਨੂੰ ਇਸ ਸਾਲ ਦੇ ਅੰਤ ਵਿੱਚ ਓਸ਼ਵਾ ਵਾਲੇ ਪਲਾਂਟ ਨੂੰ ਬੰਦ ਕਰਨ ਦੀ ਯੋਜਨਾ ਉੱਤੇ ਮੁੜ ਵਿਚਾਰ ਕਰਨ ਲਈ ਨਹੀਂ ਆਖਣਗੇ ਤੇ ਨਾ ਹੀ ਇਸ ਲਈ ਉਨ੍ਹਾਂ ਉੱਤੇ ਕੋਈ ਦਬਾਅ ਹੀ ਪਾਉਣਗੇ। ਉਨ੍ਹਾਂ ਦੱਸਿਆ ਕਿ ਕੰਪਨੀ ਪ੍ਰੀਮੀਅਰ ਨੂੰ ਪਹਿਲਾਂ ਹੀ ਇਹ ਸਪਸ਼ਟ ਕਰ ਚੁੱਕੀ ਹੈ ਕਿ ਉਨ੍ਹਾਂ ਦਾ ਇਸ ਸਬੰਧੀ ਫੈਸਲਾ ਅਟਲ ਹੈ। ਇਸ ਲਈ ਇਸ ਪਲਾਂਟ ਦੇ ਬੰਦ ਹੋ ਜਾਣ ਕਾਰਨ ਵਿਹਲੇ ਹੋਣ ਵਾਲੇ ਵਰਕਰਜ਼ ਦੀ ਮਦਦ ਲਈ ਨਵੇਂ ਮੌਕੇ ਤਲਾਸ਼ਣ ਲਈ ਫੋਰਡ ਉੱਥੇ ਗੱਲਬਾਤ ਜ਼ਰੂਰ ਕਰਨਗੇ।
ਜਿ਼ਕਰਯੋਗ ਹੈ ਕਿ ਦਸੰਬਰ ਵਿੱਚ ਜੀਐਮ ਨੇ ਇਹ ਐਲਾਨ ਕੀਤਾ ਸੀ ਕਿ ਉਹ 2019 ਦੇ ਅੰਤ ਤੱਕ ਆਪਣੇ ਓਸ਼ਵਾ ਵਾਲੇ ਪਲਾਂਟ ਨੂੰ ੁਬੰਦ ਕਰ ਦੇਵੇਗੀ। ਇਸ ਨਾਲ ਉੱਥੇ ਕੰਮ ਕਰਨ ਵਾਲੇ 2600 ਕਾਮੇ ਵਿਹਲੇ ਹੋ ਜਾਣਗੇ। ਇੱਕ ਸਰੋਤ ਦਾ ਕਹਿਣਾ ਹੈ ਕਿ ਪ੍ਰੀਮੀਅਰ ਵਰਕਰਜ਼ ਯੂਨੀਅਨ ਯੂਨੀਫੌਰ ਦੇ ਪ੍ਰੈਜ਼ੀਡੈਂਟ ਨਾਲ ਅੱਜ ਵੀ ਮੁਲਾਕਾਤ ਕਰਨਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼