Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਟਰੂਡੋ ਨੇ ਤਿੰਨ ਮੰਤਰੀਆਂ ਦੇ ਅਹੁਦਿਆਂ ਵਿੱਚ ਕੀਤਾ ਫੇਰਬਦਲ, ਦੋ ਨਵੇਂ ਮੰਤਰੀ ਕੈਬਨਿਟ ਵਿੱਚ ਕੀਤੇ ਸ਼ਾਮਲ

January 15, 2019 08:02 AM

ਓਟਵਾ, 14 ਜਨਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਤਿੰਨ ਮੰਤਰੀਆਂ ਦੇ ਅਹੁਦਿਆਂ ਵਿੱਚ ਫੇਰਬਦਲ ਕੀਤਾ ਹੈ ਤੇ ਦੋ ਨਵੇਂ ਮੰਤਰੀਆਂ ਨੂੰ ਨਿਯੁਕਤ ਕੀਤਾ ਹੈ। ਮੰਤਰੀ ਮੰਡਲ ਵਿੱਚ ਟਰੂਡੋ ਵੱਲੋਂ ਸ਼ਾਮਲ ਕੀਤੇ ਗਏ ਦੋ ਨਵੇਂ ਚਿਹਰੇ ਹਨ ਡੇਵਿਡ ਲੈਮੇਟੀ ਤੇ ਬਰਨਾਡੈੱਟ ਜੌਰਡਨ।
ਆਪਣੇ ਕੈਬਨਿਟ ਵਿੱਚ ਫੇਰਬਦਲ ਕਰਨ ਤੋਂ ਬਾਅਦ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਸੀਂ ਦਮਦਾਰ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਨੂੰ ਅਹਿਮ ਅਹੁਦੇ ਦਿੱਤੇ ਹਨ ਤੇ ਅਸੀਂ ਕੈਨੇਡੀਅਨਾਂ ਦੀਆਂ ਤਰਜੀਹਾਂ ਦੇ ਆਧਾਰ ਉੱਤੇ ਆਪਣੀ ਸਮਰੱਥਾ ਦਾ ਮੁਜ਼ਾਹਰਾ ਕਰਦੇ ਰਹਾਂਗੇ। ਇਸ ਫੇਰਬਦਲ ਨਾਲ ਫੈਡਰਲ ਕੈਬਨਿਟ ਦਾ ਆਕਾਰ 36 ਮੈਂਬਰਾਂ ਦਾ ਹੋ ਗਿਆ ਹੈ ਤੇ ਇਸ ਵਿੱਚ ਪ੍ਰਧਾਨ ਮੰਤਰੀ ਵੀ ਸ਼ਾਮਲ ਹਨ। ਮੌਜੂਦਾ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਤੋਂ ਲੈ ਕੇ ਹੁਣ ਤੱਕ ਮੈਂਬਰਾਂ ਦੀ ਇਹ ਸੱਭ ਤੋਂ ਵੱਧ ਗਿਣਤੀ ਹੈ। ਤਬਦੀਲੀਆਂ ਦੇ ਬਾਵਜੂਦ ਕੈਬਨਿਟ ਵਿੱਚ ਲਿੰਗਕ ਸੰਤੁਲਨ ਬਰਕਰਾਰ ਰੱਖਿਆ ਗਿਆ ਹੈ।
ਟਰੂਡੋ ਨੇ ਜੇਨ ਫਿਲਪੌਟ ਨੂੰ ਖਜ਼ਾਨਾ ਬੋਰਡ ਦਾ ਪ੍ਰੈਜ਼ੀਡੈਂਟ ਅਤੇ ਡਿਜੀਟਲ ਗਵਰਮੈਂਟ ਦਾ ਮੰਤਰੀ ਬਣਾਇਆ ਹੈ। ਇਹ ਅਹੁਦਾ ਪਿਛਲੇ ਹਫਤੇ ਲੰਮੇਂ ਸਮੇਂ ਤੋਂ ਐਮਪੀ ਚੱਲੇ ਆ ਰਹੇ ਸਕੌਟ ਬ੍ਰਿਸਨ ਦੇ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਇਆ ਸੀ। ਓਨਟਾਰੀਓ ਤੋਂ ਐਮਪੀ ਫਿਲਪੌਟ ਇਸ ਅਹੁਦੇ ਲਈ ਸੱਭ ਤੋਂ ਵਧੀਆ ਬਦਲ ਸੀ। ਉਨ੍ਹਾਂ ਦੇ ਤਜ਼ਰਬੇ ਦੇ ਹਿਸਾਬ ਨਾਲ ਅਤੇ ਖਜ਼ਾਨਾ ਬੋਰਡ ਦੀ ਕੈਬਨਿਟ ਕਮੇਟੀ ਦੀ ਵਾਈਸ ਪ੍ਰੈਜ਼ੀਡੈਂਟ ਹੋਣ ਨਾਤੇ ਵੀ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਜਾਣਾ ਸੁਭਾਵਕ ਹੀ ਸੀ।
ਫਿਲਪੌਟ ਨੂੰ ਨਵਾਂ ਅਹੁਦਾ ਦਿੱਤੇ ਜਾਣ ਤੋਂ ਬਾਅਦ ਖਾਲੀ ਹੋਏ ਇੰਡੀਜੀਨਸ ਸਰਵਿਸਿਜ਼ ਮੰਤਰਾਲੇ ਨੂੰ ਨਿਊਫਾਊਂਡਲੈਂਡ ਦੇ ਐਮਪੀ ਸੀਮਸ ਓਰੀਗਨ ਨੂੰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਕੋਲ ਵੈਟਰਨਜ਼ ਅਫੇਅਰਜ਼ ਮੰਤਰਾਲਾ ਸੀ। ਉਹ ਫਰਸਟ ਨੇਸ਼ਨਜ਼, ਇਨੁਇਟ ਤੇ ਮੈਟਿਸ ਲੋਕਾਂ ਨੂੰ ਪ੍ਰੋਗਰਾਮ ਮੁਹੱਈਆ ਕਰਵਾਉਂਦੇ ਰਹਿਣਗੇ ਤੇ ਉਨ੍ਹਾਂ ਲਈ ਕੰਮ ਕਰਦੇ ਰਹਿਣਗੇ।
ਇਸ ਦੌਰਾਨ ਜੋਡੀ ਵਿਲਸਨ ਰੇਅਬੋਲਡ ਤੋਂ ਨਿਆਂ ਮੰਤਰਾਲਾ ਵਾਪਿਸ ਲੈ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਵੈਟਰਨ ਅਫੇਅਰਜ਼ ਦਾ ਕੰਮ ਸੌਂਪ ਦਿੱਤਾ ਗਿਆ ਹੈ। ਬ੍ਰਿਟਿਸ਼ ਕੋਲੰਬੀਆ ਤੋਂ ਐਮਪੀ ਰੇਅਬੋਲਡ ਨੂੰ ਪਹਿਲਾਂ ਦੇ ਮੁਕਾਬਲੇ ਘੱਟ ਅਹਿਮੀਅਤ ਵਾਲਾ ਮੰਤਰਾਲਾ ਦਿੱਤੇ ਜਾਣ ਉੱਤੇ ਟਰੂਡੋ ਨੇ ਆਖਿਆ ਕਿ ਇਹ ਕੋਈ ਡੀਮੋਸ਼ਨ ਨਹੀਂ ਹੈ ਸਗੋਂ ਉਨ੍ਹਾਂ ਦੀ ਕਮਾਲ ਦੀ ਸਮਰੱਥਾ ਕਾਰਨ ਹੀ ਉਨ੍ਹਾਂ ਨੂੰ ਇਹ ਨਵਾਂ ਮੰਤਰਾਲਾ ਸੌਂਪਿਆ ਗਿਆ ਹੈ।
ਇਸ ਸਾਰੀ ਫੇਰਬਦਲ ਵਿੱਚ ਕੈਨੇਡਾ ਦੇ ਨਵੇਂ ਨਿਆਂ ਮੰਤਰੀ ਦਾ ਅਹੁਦਾ ਕਿਊਬਿਕ ਤੋਂ ਐਮਪੀ ਡੇਵਿਡ ਲੈਮੇਟੀ ਨੂੰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਉਹ ਇਨੋਵੇਸ਼ਨ ਲਈ ਪਾਰਲੀਮਾਨੀ ਸਕੱਤਰ ਦੀ ਭੂਮਿਕਾ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਖੇਤਰੀ ਨੁਮਾਇੰਦਗੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਟਰੂਡੋ ਨੇ ਨੋਵਾ ਸਕੋਸ਼ੀਆ ਤੋਂ ਐਮਪੀ ਬਰਨਾਡੈੱਟ ਜੌਰਡਨ ਨੂੰ ਪੇਂਡੂ ਆਰਥਿਕ ਵਿਕਾਸ ਮੰਤਰੀ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਡੈਮੋਕ੍ਰੈਟਿਕ ਇੰਸਟੀਚਿਊਸ਼ਨਜ਼ ਲਈ ਪਾਰਲੀਮਾਨੀ ਸਕੱਤਰ ਦੀ ਭੂਮਿਕਾ ਨਿਭਾਅ ਰਹੀ ਸੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼