Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਫਗਾਨਿਸਤਾਨ 'ਚ ਵੱਖ-ਵੱਖ ਹਮਲਿਆਂ ਵਿੱਚ 22 ਮੌਤਾਂ

January 15, 2019 08:19 AM

ਹੇਰਾਤ, 14 ਜਨਵਰੀ (ਪੋਸਟ ਬਿਊਰੋ)- ਅਫਗਾਨਿਸਤਾਨ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਏ ਹਮਲਿਆਂ ਵਿੱਚ 22 ਮੌਤਾਂ ਹੋਣ ਦੀ ਖਬਰ ਹੈ। ਇਸ ਨਾਲ ਸਨਸਨੀ ਫੈਲੀ ਹੋਈ ਹੈ।
ਪਹਿਲੀ ਘਟਨਾ ਹੇਰਾਤ ਇਲਾਕੇ ਵਿੱਚ ਕੱਲ੍ਹ ਰਾਤ ਨੂੰ ਓਦੋਂ ਹੋਈ ਜਦੋਂ ਤਾਲਿਬਾਨ ਹਥਿਆਰਬੰਦਾਂ ਨੇ ਇਕ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਮਲੇ ਵਿੱਚ ਛੇ ਲੋਕਾਂ ਨੂੰ ਮਾਰ ਦਿੱਤਾ। ਮ੍ਰਿਤਕਾਂ ਵਿੱਚ ਤਿੰਨ ਪੁਲਸ ਕਰਮੀ, ਇਕ ਬੱਚੇ ਸਮੇਤ ਦੋ ਆਮ ਨਾਗਰਿਕ ਅਤੇ ਇਕ ਹਮਲਾਵਰ ਵੀ ਸ਼ਾਮਲ ਹੈ। ਇਹ ਹਮਲਾ ਦੇਰ ਰਾਤ ਤਾਲਿਬਾਨ ਦੇ ਹਮਲਾਵਰਾਂ ਵੱਲੋਂ ਕੀਤਾ ਗਿਆ। ਇਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਹਮਲਾਵਰਾਂ ਵੱਲੋਂ ਛੱਡੇ ਗਏ ਇਕ ਕਾਰ ਬੰਬ ਨੂੰ ਨਾਕਾਰਾ ਕੀਤਾ। ਇਸ ਹਮਲੇ ਵਿੱਚ ਤਿੰਨ ਹੋਰ ਪੁਲਸ ਕਰਮੀ ਵੀ ਜ਼ਖਮੀ ਹੋਏ। ਹਮਲੇ ਦੀ ਜ਼ਿੰਮੇਵਾਰੀ ਤਾਲਿਬਾਨ ਗਰੁੱਪ ਨੇ ਲਈ ਹੈ।
ਇਸ ਦੌਰਾਨ ਅਫਗਾਨਿਸਤਾਨ ਦੇ ਉਤਰੀ ਜਾਜ਼ਜਨ ਇਲਾਕੇ ਵਿੱਚ ਸੁਰੱਖਿਆ ਕਰਮੀਆਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ 16 ਮੌਤਾਂ ਹੋ ਗਈਆਂ। ਮ੍ਰਿਤਕਾਂ ਵਿੱਚ 9 ਅੱਤਵਾਦੀ ਤੇ ਸੱਤ ਸੁਰੱਖਿਆ ਵਾਲੇ ਸ਼ਾਮਲ ਹਨ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਸਵੇਰੇ ਉਸ ਸਮੇਂ ਸ਼ੁਰੂ ਹੋਇਆ ਜਦੋਂ ਅੱਤਵਾਦੀਆਂ ਨੇ ਇਕ ਸੁਰੱਖਿਆ ਚੌਕੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਇਕ ਪੁਲ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ। ਅਫਗਾਨਿਸਤਾਨ ਦੇ ਉਤਰੀ ਪ੍ਰਾਂਤ ਦੇ ਬਲਖ ਸ਼ੋਲਗਰਾ ਇਲਾਕੇ ਵਿੱਚ ਸੈਨਾ ਵੱਲੋਂ ਤਾਲਿਬਾਨ ਦੇ ਕਾਫਲੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਹਵਾਈ ਹਮਲੇ ਵਿੱਚ 12 ਅੱਤਵਾਦੀ ਮਾਰੇ ਗਏ। ਅਫਗਾਨਿਸਤਾਨ ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ ਵਿੱਚ ਜ਼ਿਲਾ ਗਵਰਨਰ ਕਾਰੀ ਕੁਦਰਾਤੁਲਾ ਸਮੇਤ 12 ਅੱਤਵਾਦੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲੇ ਸਮੇਂ ਸਾਰੇ ਅੱਤਵਾਦੀ ਮੋਟਰ ਸਾਈਕਲਾਂ 'ਤੇ ਜਾ ਰਹੇ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ