Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਖੁਦਕੁਸ਼ੀ ਕਾਂਡ ਵਿੱਚ ਨੌਂ ਪੁਲਸ ਵਾਲਿਆਂ ਵਿਰੁੱਧ ਕੇਸ ਹੋਵੇਗਾ

January 15, 2019 08:29 AM

ਬਠਿੰਡਾ, 14 ਜਨਵਰੀ (ਪੋਸਟ ਬਿਊਰੋ)- ਤਲਵੰਡੀ ਸਾਬੋ ਦੇ ਪਿੰਡ ਬਹਿਮਣ ਜੱਸਾ ਸਿੰਘ ਵਿੱਚ 29 ਸਤੰਬਰ 2007 ਨੂੰ ਹੋਏ ਸਮੂਹਿਕ ਆਤਮ ਹੱਤਿਆ ਕਾਂਡ ਦੇ ਪੀੜਤ ਪਰਵਾਰ ਨੂੰ 11 ਸਾਲ ਪਿੱਛੋਂ ਇਨਸਾਫ ਦੀ ਆਸ ਬੱਝੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦੋ ਪੁਲਸ ਇੰਸਪੈਕਟਰਾਂ ਸਮੇਤ ਨੌਂ ਪੁਲਸ ਮੁਲਾਜ਼ਮਾਂ ਦੇ ਖਿਲਾਫ ਖੁਦਕੁਸ਼ੀ ਦੇ ਲਈ ਮਜਬੂਰ ਕਰਨ, ਲਾਪਰਵਾਹੀ ਵਰਤਣ ਅਤੇ ਸਬੂਤ ਮਿਟਾਉਣ ਦਾ ਕੇਸ ਦਰਜ ਕਰਨ ਨੂੰ ਕਿਹਾ ਹੈ।
ਵਰਲਡ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਤੇ ਵਕੀਲ ਰੰਜਨ ਲਖਨਪਾਲ ਦੀ 'ਤੇ ਸ਼ੁੱਕਰਵਾਰ ਨੂੰ ਜਸਟਿਸ ਮਹੇਸ਼ ਗਰੋਵਰ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਇਸ ਬਾਰੇ ਹੁਕਮ ਦਿੱਤੇ ਹਨ। ਕੋਰਟ ਨੇ ਓਦੋਂ ਦੇ ਥਾਣਾ ਇੰਚਾਰਜ ਮਹਿੰਦਰਪਾਲ ਘਈ (ਅੱਜ ਕੱਲ੍ਹ ਸੇਵਾ ਮੁਕਤ), ਏ ਐੱਸ ਆਈ ਅੰਮ੍ਰਿਤਪਾਲ ਸਿੰਘ (ਸੀ ਆਈ ਏ ਇੰਚਾਰਜ), ਏ ਐੱਸ ਆਈ ਗੁਰਜੰਟ ਸਿੰਘ, ਹੈੱਡ ਕਾਂਸਟੇਬਲ ਮੰਦਰ ਸਿੰਘ ਅਤੇ ਮੇਜਰ ਸਿੰਘ, ਐੱਸ ਪੀ ਓ ਕਾਕਾ ਸਿੰਘ, ਹੋਮਗਾਰਡ ਜਵਾਨ ਅਮਰੀਕ ਸਿੰਘ ਤੇ ਮਹਿੰਦਰ ਸਿੰਘ ਦੇ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਬਾਰੇ ਅਦਾਲਤ ਨੇ ਕਿਹਾ ਕਿ ਪੁਲਸ ਮੁਲਾਜ਼ਮਾਂ ਨੂੰ ਭੱਜਣ ਦੀ ਥਾਂ ਅੱਗ ਵਿੱਚ ਝੁਲਸ ਰਹੇ ਲੋਕਾਂ ਨੂੰ ਬਚਾਉਣਾ ਚਾਹੀਦਾ ਸੀ। 11 ਸਾਲ ਪੁਰਾਣੀ ਘਟਨਾ ਵਿੱਚ ਚਾਰ ਜਣਿਆਂ ਦੀ ਸੜ ਕੇ ਮੌਤ ਹੋ ਗਈ ਸੀ।
ਵਰਨਣ ਯੋਗ ਹੈ ਕਿ 29 ਦਸੰਬਰ 2007 ਨੂੰ ਪਿੰਡ ਦੇ ਕਿਸਾਨ ਗੁਰਜੰਟ ਸਿੰਘ, ਉਸ ਦੀ ਪਤਨੀ ਜਸਵੀਰ ਕੌਰ ਤੇ ਦੋ ਧੀਆਂ ਬੇਅੰਤ ਕੌਰ ਅਤੇ ਵੀਰਪਾਲ ਕੌਰ ਦੀ ਸੜ ਕੇ ਮੌਤ ਹੋ ਗਈ ਸੀ ਅਤੇ ਦੋ ਧੀਆਂ ਸੁਖਪਾਲ ਕੌਰ ਅਤੇ ਹਰਦੀਪ ਕੌਰ ਝੁਲਸ ਗਈਆਂ ਸਨ। ਇਸ ਘਟਨਾ ਵਿੱਚ ਜਿੰਦਾ ਬਚੀਆਂ ਬੇਟੀਆਂ ਨੇ ਦੋਸ਼ ਲਾਇਆ ਸੀ ਕਿ ਥਾਣਾ ਤਲਵੰਡੀ ਦੇ ਓਦੋਂ ਦੇ ਥਾਣਾ ਇੰਚਾਰਜ ਮਹਿੰਦਰਪਾਲ ਘਈ, ਏ ਐੱਸ ਆਈ ਅੰਮ੍ਰਿਤਪਾਲ ਸਮੇਤ ਹੋਰ ਪੁਲਸ ਵਾਲੇ ਛਾਪੇਮਾਰੀ ਦੇ ਨਾਂਅ ਉਤੇ ਕੰਧ ਟੱਪ ਕੇ ਅੰਦਰ ਵੜੇ ਸਨ। ਪਰਵਾਰ 'ਤੇ ਜ਼ਮੀਨੀ ਝਗੜੇ ਦਾ ਪਰਚਾ ਦਰਜ ਕਰਵਾਉਣ ਵਾਲੇ ਪਿੰਡ ਦੇ ਗੁਰਤੇਜ ਅਤੇ ਬੂਟਾ ਸਿੰਘ ਵੀ ਨਾਲ ਸਨ। ਉਨ੍ਹਾਂ ਦੇ ਘਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ ਅਤੇ ਪੁਲਸ ਨੇ ਪਰਵਾਰ 'ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਾ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ