Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਡਰਾਈਵਰ ਦੀ ਅੱਖ ਲੱਗੀ, ਇਨੋਵਾ ਵਿੱਚ ਕਾਰ ਵੱਜੀ, ਇੱਕ ਜਣੇ ਦੀ ਮੌਤ

January 15, 2019 08:30 AM

ਅਲਾਵਲਪੁਰ, 14 ਜਨਵਰੀ (ਪੋਸਟ ਬਿਊਰੋ)- ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਦੇ ਗੁਰਦੁਆਰਾ ਬਾਬੇ ਸ਼ਹੀਦਾਂ ਦੇ ਪੁਲ ਉੱਤੇ ਸਵੇਰੇ ਕਰੀਬ ਨੌਂ ਵਜੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਥਾਣਾ ਮਕਸੂਦਾਂ ਦੇ ਏ ਐੱਸ ਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਸਵੇਰੇ ਨੌਂ ਵਜੇ ਹੋਏ ਹਾਦਸੇ ਵਿੱਚ ਮਾਰੂਤੀ ਕਾਰ ਡਰਾਈਵਰ ਦੀ ਮੌਤ ਹੋ ਗਈ, ਜਦ ਕਿ ਉਸ ਦੀ ਪਤਨੀ, ਬੇਟੀ ਅਤੇ ਭਤੀਜੀ ਗੰਭੀਰ ਜ਼ਖਮੀ ਹੋ ਗਈਆਂ। ਮਾਰੂਤੀ ਕਾਰ ਡਰਾਈਵਰ ਚਰਨਦੇਵ ਸਿੰਘ ਵਾਸੀ ਟਟੋਲੀ ਜੰਮੂ ਆਪਣੀ ਪਤਨੀ ਅਨੀਤਾ ਦੇਵੀ, ਬੇਟੀ ਨੀਤੀ ਤੇ ਭਤੀਜੀ ਰੂਬੀ ਦੇ ਨਾਲ ਜੰਮੂ ਤੋਂ ਲੁਧਿਆਣਾ ਕਿਸੇ ਹਸਪਤਾਲ ਵਿੱਚ ਚੈਕਅਪ ਲਈ ਆ ਰਹੇ ਸਨ। ਪਿੰਡ ਸਰਮਸਤਪੁਰ ਦੇ ਗੁਰਦੁਆਰਾ ਬਾਬੇ ਸ਼ਹੀਦਾਂ ਦੇ ਪੁਲ ਦੇ ਨੇੜੇ ਡਰਾਈਵਰ ਦੀ ਅੱਖ ਲੱਗ ਗਈ। ਮਾਰੂਤੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਕਰਾਸ ਕਰ ਕੇ ਦੂਸਰੀ ਸਾਈਡ ਜਲੰਧਰ ਤੋਂ ਕਿਸ਼ਨਗੜ੍ਹ ਵੱਲ ਜਾਂਦੀ ਇਨੋਵਾ ਵਿੱਚ ਸਾਹਮਣੇ ਤੋਂ ਜਾ ਵੱਜੀ। ਇਸ ਨਾਲ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਡਰਾਈਵਰ ਚਰਨਦੇਵ ਸਿੰਘ ਕਾਰ ਵਿੱਚ ਫਸ ਗਿਆ। ਲੋਕਾਂ ਨੇ ਬੜੀ ਮੁਸ਼ਕਲ ਨਾਲ ਉਸ ਨੂੰ ਬਾਹਰ ਕੱਢ ਕੇ ਕੈਪੀਟੋਲ ਹਸਪਤਾਲ ਭੇਜਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਨੋਵਾ ਡਰਾਈਵਰ ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਦੀਆਂ, ਗੁਰਦਾਸਪੁਰ ਦਿੱਲੀ ਤੋਂ ਸਵਾਰੀਆਂ ਲੈ ਕੇ ਧਾਰੀਵਾਲ ਜਾ ਰਿਹਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ