Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਹਿੰਦੂ ਵੋਟਾਂ ਦੀ ਝਾਕ ਵਿੱਚ ਹਰਸਿਮਰਤ ਕੌਰ ਦੇ ਮੰਦਰਾਂ ਦੇ ਗੁਪਤ ਗੇੜੇ ਵਧੇ

January 15, 2019 08:58 AM

ਮੌੜ ਮੰਡੀ, 14 ਜਨਵਰੀ, (ਪੋਸਟ ਬਿਊਰੋ)- ਅਗਲੀਆਂ ਪਾਰਲੀਮੈਂਟ ਚੋਣਾਂ ਨੇੜੇ ਆਉਣ ਉੱਤੇ ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਵੱਲੋਂ ਉਮੀਦਵਾਰ ਮੰਨੇ ਜਾ ਰਹੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਹਿੰਦੂ ਵੋਟਾਂ ਦੀ ਝਾਕ ਵਿੱਚ ਹਿੰਦੂ ਧਾਰਮਿਕ ਸਥਾਨਾਂ ਦੇ ਮੁਖੀਆਂ ਨਾਲ ਅਚਾਨਕ ਗੁਪਤ ਮੀਟਿੰਗਾਂ ਕਰਨੀਆਂ ਸ਼ੁਰੂ ਹੋ ਗਈਆਂ ਹਨ।
ਮਿਲ ਸਕੀ ਜਾਣਕਾਰੀ ਅਨੁਸਾਰ ਇਸ ਐਤਵਾਰ ਰਾਤ ਬੀਬੀ ਹਰਸਿਮਰਤ ਕੌਰ ਬਾਦਲ ਏਥੇ ਇਸਤਰੀ ਸਤਿਸੰਗ ਭਵਨ ਪੁੱਜੇ ਅਤੇ ਮੰਦਰ ਦੇ ਦਰਸ਼ਨ ਕਰਨ ਪਿੱਛੋਂ ਮਾਤਾ ਭੋਲੀ ਨਾਲ ਕਰੀਬ 10 ਮਿੰਟ ਗੱਲਬਾਤ ਕੀਤੀ। ਏਦਾਂ ਦੀ ਮਿਲਣੀ ਨੂੰ ਹਰਸਿਮਰਤ ਕੌਰ ਬਾਦਲ ਨੇ ਪੂਰੀ ਤਰ੍ਹਾਂ ਗੁਪਤ ਰੱਖਿਆ ਅਤੇ ਮਾਨਸਾ ਜ਼ਿਲ੍ਹੇ ਦੇ ਕੁਝ ਧਾਰਮਿਕ ਸਥਾਨਾਂ ਉੱਤੇ ਵੀ ਮੱਥਾ ਟੇਕਣ ਪਿੱਛੋਂ ਦੇਰ ਰਾਤ ਮੌੜ ਮੰਡੀ ਪੁੱਜੇ ਸਨ। ਉਨ੍ਹਾਂ ਦੀ ਇਸ ਫੇਰੀ ਨਾਲ ਕਈ ਅਟਕਲਾਂ ਲਾਈਆਂ ਜਾ ਰਹੀਆਂ ਹਨ, ਪਰ ਬਹੁਤੀ ਚਰਚਾ ਹਿੰਦੂ ਵੋਟਾਂ ਵਾਲੀ ਝਾਕ ਦੀ ਦੱਸੀ ਜਾਂਦੀ ਹੈ।
ਅਕਾਲੀ ਦਲ ਦੇ ਸੂਤਰਾਂ ਅਨੁਸਾਰ ਹਰਸਿਮਰਤ ਕੌਰ ਬਾਦਲ ਦਾ ਬਠਿੰਡੇ ਵਿੱਚੋਂ ਪਾਰਲੀਮੈਂਟ ਚੋਣ ਲੜਨਾ ਲਗਪਗ ਤੈਅ ਹੈ। ਉਨ੍ਹਾਂ ਨੇ ਆਪਣਾ ਵੋਟ ਬੈਂਕ ਤਕੜਾ ਕਰਨ ਲਈ ਸਭ ਤੋਂ ਪਹਿਲਾਂ ਇਸ ਹਲਕੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਪ੍ਰੋਗਰਾਮ ਬਣਾਇਆ ਤੇ ਗੁਪਤ ਤੌਰ ਉੱਤੇ ਧਾਰਮਿਕ ਸਥਾਨਾਂ ਦੇ ਮੁਖੀਆਂ ਨਾਲ ਬੈਠਕਾਂ ਕੀਤੀਆਂ ਗਈਆਂ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪਿੱਛੋਂ ਪੰਜਾਬ ਦੀਆਂ ਕਈ ਸਿਆਸੀ ਧਿਰਾਂ ਨੇ ਅਕਾਲੀ ਦਲ ਤੋਂ ਪੰਥਕ ਮੁੱਦਾ ਖੋਹਣ ਲਈ ਵਿਧਾਨ ਸਭਾ ਸੈਸ਼ਨ ਮੌਕੇ ਇਸ ਪਾਰਟੀ ਅਤੇ ਬਾਦਲ ਪਰਿਵਾਰ ਦਾ ਪੂਰੇ ਜ਼ੋਰ ਨਾਲ ਗੁੱਡਾ ਬੰਨ੍ਹਿਆ ਸੀ, ਜਿਸ ਕਾਰਨ ਪੰਜਾਬ ਵਿੱਚ ਕਈ ਥਾਈਂ ਅਕਾਲੀ ਦਲ ਨੂੰ ਸੰਗਤਾਂ ਦਾ ਵਿਰੋਧ ਝੱਲਣਾ ਪਿਆ ਸੀ। ਹਿੰਦੂ ਮੰਦਰਾਂ ਵੱਲ ਬੀਬੀ ਬਾਦਲ ਦੀ ਇਸ ਫੇਰੀ ਨੂੰ ਹਲਕਾ ਇੰਚਾਰਜ ਜਨਮੇਜਾ ਸਿੰਘ ਸੇਖੋਂ ਤੇ ਅਕਾਲੀ ਦਲ ਦੀ ਲੋਕਲ ਲੀਡਰਸ਼ਿਪ ਤੋਂ ਵੀ ਲੁਕਾ ਕੇ ਰੱਖਿਆ ਗਿਆ ਸੀ, ਜਿਸ ਕਾਰਨ ਕੋਈ ਅਕਾਲੀ ਵਰਕਰ ਉਨ੍ਹਾਂ ਨਾਲ ਨਹੀਂ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ