Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਕੈਨੇਡੀਅਨ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਬਾਰੇ ਟਰੂਡੋ ਦੀ ਟਿੱਪਣੀ ਨੂੰ ਚੀਨ ਨੇ ਦੱਸਿਆ ਗੈਰਜਿ਼ੰਮੇਵਰਾਨਾ

January 15, 2019 10:23 PM

ਬੀਜਿੰਗ, 15 ਜਨਵਰੀ (ਪੋਸਟ ਬਿਊਰੋ) : ਕੈਨੇਡੀਅਨ ਵਿਅਕਤੀ ਨੂੰ ਡਰੱਗ ਸਮਗਲਿੰਗ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਚੀਨ ਉੱਤੇ ਆਪਹੁਦਰੇ ਢੰਗ ਨਾਲ ਫੈਸਲੇ ਲੈਣ ਦਾ ਦੋਸ਼ ਲਾਏ ਜਾਣ ਨੂੰ ਚੀਨ ਨੇ ਕਾਫੀ ਗੈਰਜਿੰ਼ਮੇਵਰਾਨਾ ਟਿੱਪਣੀ ਦੱਸਿਆ।
ਜਿ਼ਕਰਯੋਗ ਹੈ ਕਿ ਬੀਜਿੰਗ ਤੇ ਓਟਵਾ ਦਸੰਬਰ ਦੇ ਸ਼ੁਰੂ ਤੋਂ ਹੀ ਅਜੀਬ ਕਸ਼ਮਕਸ਼ ਵਿੱਚ ਉਲਝੇ ਹੋਏ ਹਨ। ਮਾਮਲਾ ਇੰਜ ਹੈ ਕਿ ਕੈਨੇਡੀਅਨ ਪੁਲਿਸ ਵੰਲੋਂ ਹੁਆਵੇਈ ਟੈਕਨਾਲੋਜੀਜ਼ ਕਾਰਪੋਰੇਸ਼ਨ ਲਿਮਟਿਡ ਦੀ ਚੀਫ ਫਾਇਨਾਂਸੀਅਲ ਆਫੀਸਰ ਮੈਂਗ ਵਾਨਜੋਊ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕੁੱਝ ਦਿਨ ਬਾਅਦ ਹੀ ਚੀਨ ਨੇ ਦੇਸ ਦੀ ਸਕਿਊਰਿਟੀ ਨੂੰ ਖਤਰੇ ਦੱਸ ਕੇ ਦੋ ਕੈਨੇਡੀਅਨਾਂ ਨੂੰ ਸੱਕ ਦੇ ਆਧਾਰ ਉੱਤੇ ਨਜਰਬੰਦ ਕਰ ਲਿਆ। ਇਨ੍ਹਾਂ ਨਜਰਬੰਦ ਕੀਤੇ ਗਏ ਕੈਨੇਡੀਅਨਾਂ ਵਿੱਚੋਂ ਇੱਕ ਹਨ ਸਾਬਕਾ ਡਿਪਲੋਮੈਟ ਮਾਈਕਲ ਕੋਵਰਿਗ ਤੇ ਕਾਰੋਬਾਰੀ ਸਲਾਹਕਾਰ ਮਾਈਕਲ ਸਪੈਵਰ।
ਇਸ ਤੋਂ ਇਲਾਵਾ ਸੋਮਵਾਰ ਨੂੰ ਇੱਕ ਹੋਰ ਮਾਮਲੇ ਵਿੱਚ ਚੀਨ ਦੀ ਅਦਾਲਤ ਨੇ ਕੈਨੇਡੀਅਨ ਰੌਬਰਟ ਲੌਇਡ ਸੈਲਨਬਰਗ ਨੂੰ ਕਥਿਤ ਤੌਰ ਉੱਤੇ 222 ਕਿੱਲੋ ਮੈਥਾਮਫੈਟਾਮਾਈਨਜ ਦੀ ਸਮਗਲਿੰਗ ਕਰਨ ਦੇ ਸਬੰਧ ਵਿੱਚ ਮੌਤ ਦੀ ਸਜਾ ਸੁਣਾ ਦਿੱਤੀ। ਇਸ ਨਾਲ ਦੋਵਾਂ ਮੁਲਕਾਂ ਦੇ ਸਬੰਧਾਂ ਵਿੱਚ ਖਟਾਸ ਹੋਰ ਵੱਧ ਗਈ ਹੈ। ਟਰੂਡੋ ਨੇ ਆਖਿਆ ਕਿ ਇਹ ਕੈਨੇਡਾ ਲਈ ਤੇ ਸਾਡੇ ਭਾਈਵਾਲਾਂ ਤੇ ਦੋਸਤਾਂ ਲਈ ਬਹੁਤ ਹੀ ਚਿੰਤਾ ਦਾ ਵਿਸਾ ਹੈ ਕਿ ਕੈਨੇਡੀਅਨ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਮੌਤ ਦੀ ਸਜਾ ਸੁਣਾ ਕੇ ਆਪਹੁਦਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਉੱਤੇ ਚੀਨ ਦੇ ਵਿਦੇਸ ਮੰਤਰਾਲੇ ਦੇ ਬੁਲਾਰੇ ਹੁਆ ਚੁਨਿਯਿੰਗ ਨੇ ਅਸੰਤੁਸਟੀ ਪ੍ਰਗਟਾਈ ਹੈ। ਹੁਆ ਨੇ ਆਖਿਆ ਕਿ ਕੈਨੇਡਾ ਦੇ ਉੱਘੇ ਅਧਿਕਾਰੀ ਵੱਲੋਂ ਇਸ ਤਰ੍ਹਾਂ ਦੀ ਬਿਆਨਬਾਜੀ ਸੋਭਦੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕੈਨੇਡਾ ਵੱਲੋਂ ਆਪਣੇ ਨਾਗਰਿਕਾਂ ਨੂੰ ਚੀਨ ਦੇ ਦੌਰੇ ਲਈ ਚੇਤਾਵਨੀ ਜਾਰੀ ਕਰਨ ਦਾ ਵੀ ਚੀਨੀ ਅਧਿਕਾਰੀਆਂ ਵੱਲੋਂ ਸਖਤ ਨੋਟਿਸ ਲਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਸ ਦੇ ਉਲਟ ਕੈਨੇਡਾ ਨੂੰ ਆਪਣੇ ਨਾਗਰਿਕਾਂ ਨੂੰ ਨਸਿਆਂ ਦੀ ਸਮਗਲਿੰਗ ਕਰਨ ਤੋਂ ਰੋਕਣ ਦੀ ਸਲਾਹ ਦੇਣੀ ਚਾਹੀਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ