Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਨੀਤੀਘਾੜਿਆਂ ਨੇ ਮੂਲੋਂ ਨਕਾਰਿਆ ਮੇਅ ਦਾ ਬ੍ਰੈਗਜਿ਼ਟ ਪਲੈਨ

January 16, 2019 07:29 AM

ਮੇਅ ਨੂੰ ਬੇਭਰੋਸਗੀ ਮਤੇ ਦਾ ਕਰਨਾ ਪਵੇਗਾ ਸਾਹਮਣਾ

ਲੰਡਨ, 15 ਜਨਵਰੀ (ਪੋਸਟ ਬਿਊਰੋ) : ਬ੍ਰਿਟਿਸ਼ ਨੀਤੀਘਾੜਿਆਂ ਨੇ ਪ੍ਰਧਾਨ ਮੰਤਰੀ ਥੈਰੇਸਾ ਮੇਅ ਵੱਲੋਂ ਯੂਰਪੀਅਨ ਯੂਨੀਅਨ ਨਾਲੋਂ ਤੋੜ ਵਿਛੋੜੇ ਲਈ ਲਿਆਂਦੀ ਡੀਲ ਨੂੰ ਮੂਲੋਂ ਨਕਾਰ ਦਿੱਤਾ। ਇਸ ਨਾਲ ਬ੍ਰੈਗਜਿ਼ਟ ਪ੍ਰਕਿਰਿਆ ਤਾਂ ਧਰੀ ਧਰਾਈ ਰਹਿ ਹੀ ਗਈ ਉਲਟਾ ਮੇਅ ਸਰਕਾਰ ਨੂੰ ਬੇਭਰੋਸਗੀ ਮਤੇ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਇਸ ਹਾਰ ਦੀਆਂ ਕਿਆਸਅਰਾਈਆਂ ਤਾਂ ਪਹਿਲਾਂ ਹੀ ਲਾਈਆਂ ਜਾ ਰਹੀਆਂ ਸਨ। ਪਰ ਜਿਸ ਪੱਧਰ ਉੱਤੇ ਮੇਅ ਨੂੰ ਹਾਰ ਮਿਲੀ ਉਸ ਨਾਲ ਉਨ੍ਹਾਂ ਦੀ ਕਮਜ਼ੋਰ ਲੀਡਰਸਿ਼ਪ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਮੁੱਦੇ ਦੇ ਪੱਖ ਵਿੱਚ ਜਿੱਥੇ 202 ਵੋਟਾਂ ਪਈਆਂ ਉੱਥੇ ਹੀ ਇਸ ਦੇ ਖਿਲਾਫ 432 ਵੋਟਾਂ ਪਈਆਂ। ਇੱਥੇ ਦੱਸਣਾ ਬਣਦਾ ਹੈ ਕਿ ਬ੍ਰੈਗਜਿ਼ਟ ਡੀਲ ਨੂੰ ਸਿਰੇ ਚੜ੍ਹਾਉਣ ਲਈ ਮੇਅ ਨੇ ਇੱਕ ਪਾਸੇ ਆਪਣਾ ਸਿਆਸੀ ਕਰੀਅਰ ਦਾਅ ਉੱਤੇ ਲਾਇਆ ਤੇ ਦੂਜੇ ਪਾਸੇ ਦੋ ਸਾਲ ਗਾਲਣ ਦੇ ਬਾਵਜੂਦ ਉਨ੍ਹਾਂ ਦੇ ਹੱਥ ਕੁੱਝ ਨਹੀਂ ਲੱਗਿਆ। ਬ੍ਰਿਟੇਨ ਦੇ ਇਤਿਹਾਸ ਵਿੱਚ ਹਾਊਸ ਆਫ ਕਾਮਨਜ਼ ਵਿੱਚ ਸਰਕਾਰ ਨੂੰ ਮਿਲੀ ਇਹ ਵੱਡੀ ਹਾਰ ਹੈ।
ਸਪੀਕਰ ਜੌਹਨ ਬਰਕੋਅ ਨੇ ਇਸ ਸਬੰਧੀ ਨਤੀਜਿਆਂ ਦਾ ਐਲਾਨ ਕੀਤਾ। ਹੁਣ ਨੀਤੀਘਾੜੇ ਬੁੱਧਵਾਰ ਨੂੰ ਬੇਭਰੋਸਗੀ ਮਤੇ ਦੇ ਸਬੰਧ ਵਿੱਚ ਵੋਟ ਪਾਉਣਗੇ। ਜੇ ਸਰਕਾਰ ਹਾਰ ਜਾਂਦੀ ਹੈ ਤਾਂ ਨਤੀਜਿਆਂ ਨੂੰ ਪਲਟਾਉਣ ਲਈ ਉਨ੍ਹਾਂ ਕੋਲ 14 ਦਿਨ ਦਾ ਸਮਾਂ ਹੋਵੇਗਾ ਤੇ ਜਾਂ ਫਿਰ ਨੈਸ਼ਨਲ ਚੋਣਾਂ ਹੋਣਗੀਆਂ।
ਹਾਲਾਂਕਿ ਪਾਰਲੀਆਮੈਂਟ ਵਿੱਚ ਮੇਅ ਕੋਲ ਬਹੁਗਿਣਤੀ ਦਾ ਸਾਥ ਨਹੀਂ ਹੈ ਪਰ ਫਿਰ ਵੀ ਉਹ ਇਸ ਵੋਟ ਤੋਂ ਬਾਅਦ ਬਚ ਸਕਦੀ ਹੈ ਬਸ਼ਰਤੇ ਉਸ ਦੀ ਆਪਣੀ ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਉਸ ਦੇ ਉਲਟ ਨਾ ਹੋਣ। ਇੱਥੇ ਦੱਸਣਾ ਬਣਦਾ ਹੈ ਕਿ ਨੌਰਦਰਨ ਆਇਰਲੈਂਡ ਡੈਮੋਕ੍ਰੈਟਿਕ ਯੂਨੀਅਨਿਸਟ ਪਾਰਟੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਮੇਅ ਦਾ ਸਾਥ ਦੇਣਗੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ