Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਟਰੱਸਟ ਨੇ ਪਿਸ਼ਾਵਰ ਪ੍ਰਸ਼ਾਸਨ ਨੂੰ ਪੰਜ ਤੀਰਥਾਂ ਦਾ ਕੰਟਰੋਲ ਹੱਥਾਂ 'ਚ ਲੈਣ ਤੋਂ ਰੋਕਿਆ

January 16, 2019 08:19 AM

ਪਿਸ਼ਾਵਰ, 15 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਇਵੈਕੁਈ ਪ੍ਰਾਪਰਟੀ ਟਰੱਸਟ ਬੋਰਡ, ਜਿਹੜਾ ਹਿੰਦੂਆਂ ਤੇ ਸਿੱਖਾਂ ਦੇ ਧਾਰਮਿਕ ਸਥਾਨਾਂ ਦੀ ਦੇਖ ਰੇਖ ਕਰਦਾ ਹੈ, ਨੇ ਪਿਸ਼ਾਵਰ ਦੇ ਜ਼ਿਲਾ ਪ੍ਰਸ਼ਾਸਨ ਨੂੰ ਪੰਜ ਤੀਰਥ ਵਿੱਚ ਮੰਦਰਾਂ ਦਾ ਕੰਟਰੋਲ ਹੱਥਾਂ ਵਿੱਚ ਲੈਣ ਤੋਂ ਰੋਕ ਦਿੱਤਾ ਹੈ। ਪੰਜ ਤੀਰਥ ਇਕ ਹਿੰਦੂ ਤੀਰਥ ਸਥਾਨ ਹੈ, ਜਿਸ ਨੂੰ ਕੌਮੀ ਵਿਰਾਸਤ ਐਲਾਨਿਆ ਗਿਆ ਸੀ ਤੇ ਉਸ ਉੱਤੇ ਪ੍ਰਸ਼ਾਸਨ ਦੀ ਨਜ਼ਰ ਹੈ।
ਟਰੱਸਟ ਬੋਰਡ ਨੇ ਕਿਹਾ ਕਿ ਜਦੋਂ ਤੱਕ ਪਿਸ਼ਾਵਰ ਹਾਈ ਕੋਰਟ ਵਿੱਚ ਸੁਣਵਾਈ ਹੇਠ ਦੋ ਕੇਸਾਂ ਦਾ ਫੈਸਲਾ ਨਹੀਂ ਹੋ ਜਾਂਦਾ, ਉਦੋਂ ਤੱਕ ਕੋਈ ਵੀ ਪੰਜ ਤੀਰਥ ਵਿੱਚ ਮੰਦਰਾਂ ਦਾ ਕੰਟਰੋਲ ਆਪਣੇ ਹੱਥ ਨਹੀਂ ਲੈ ਸਕਦਾ। ਪਿਸ਼ਾਵਰ ਵਿੱਚ ਇਵੈਕੁਈ ਪ੍ਰਾਪਟੀ ਟਰੱਸਟ ਬੋਰਡ ਦੇ ਡਿਪਟੀ ਡਾਇਰੈਕਟਰ ਨੇ ਡਿਪਟੀ ਕਮਿਸ਼ਨਰ ਨੂੰ ਭੇਜੇ ਇੱਕ ਸੰਦੇਸ਼ ਵਿੱਚ ਕਿਹਾ ਕਿ ਖੈਬਰ ਪਖਤੂਨਖਵਾ ਪੁਰਾਤੱਤਵ ਵਿਭਾਗ ਨੇ ਪੰਜ ਤੀਰਥ ਵਿੱਚ ਮੰਦਰਾਂ ਨੂੰ ਕੌਮੀ ਵਿਰਾਸਤ ਐਲਾਨਿਆ ਹੈ, ਪਰ ਬੋਰਡ ਨੂੰ ਅੱਜ ਦੀ ਤਾਰੀਕ ਤੱਕ ਇਸ ਬਾਰੇ ਕੋਈ ਲਿਖਤੀ ਜਾਣਕਾਰੀ ਨਹੀਂ ਦਿੱਤੀ ਗਈ। ਇਸ ਦਾ ਕਹਿਣਾ ਹੈ ਕਿ ਮੰਦਰ, ਟਰੱਸਟ ਬੋਰਡ ਦੀ ਜਾਇਦਾਦ ਹੈ ਅਤੇ ਟਰੱਸਟ ਬੋਰਡ ਨੂੰ ਭਰੋਸੇ ਵਿੱਚ ਲਏ ਬਿਨਾਂ ਮੰਦਰਾਂ ਨੂੰ ਕੌਮੀ ਵਿਰਾਸਤ ਐਲਾਨਣਾ ਕਿਸੇ ਤਰਕ ਤੋਂ ਦੂਰ ਦੀ ਗੱਲ ਹੈ। ਟਰੱਸਟ ਬੋਰਡ ਫੈਡਰਲ ਵਿਭਾਗ ਹੈ, ਜਿਸ ਦੇ ਆਪਣੇ ਕਾਇਦੇ ਕਾਨੂੰਨ ਹਨ ਅਤੇ ਕੋਈ ਵੀ ਸੂਬਾ ਸਰਕਾਰ ਇਹ ਸਾਬਤ ਨਹੀਂ ਕਰ ਸਕਦੀ ਕਿ ਉਸ ਦੇ ਕਾਨੂੰਨ ਫੈਡਰਲ ਸਰਕਾਰ ਦੇ ਕਾਨੂੰਨਾਂ ਤੋਂ ਉਪਰ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ