Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਸੇਵਾ ਸਿੰਘ ਸੇਖਵਾਂ ਕਹਿੰਦੈ: ਆਲ ਇੰਡੀਆ ਗੁਰਦੁਆਰਾ ਐਕਟ ਬਾਦਲ ਨੇ ਨਹੀਂ ਬਣਨ ਦਿੱਤਾ

January 16, 2019 08:28 AM

ਚੰਡੀਗੜ੍ਹ, 15 ਜਨਵਰੀ (ਪੋਸਟ ਬਿਊਰੋ)- ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਜਿਹੜੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ)ਦੇ ਮੈਂਬਰ ਵੀ ਹਨ, ਨੇ ਆਲ ਇੰਡੀਆ ਗੁਰਦੁਆਰਾ ਐਕਟ ਅੱਜ ਤੱਕ ਨਾ ਬਣਨ ਬਾਰੇ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ਬਾਰੇ ਕੱਲ੍ਹ ਅਹਿਮ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਨੇ ਗੁਰਦੁਆਰਾ ਐਕਟ ਨਹੀਂ ਬਣਨ ਦਿੱਤਾ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਕੰਟਰੋਲ ਵਿੱਚੋਂ ਐੱਸ ਜੀ ਪੀ ਸੀ ਖੁੱਸ ਜਾਣ ਦਾ ਡਰ ਸੀ।
ਇਸ ਸੰਬੰਧ ਵਿੱਚ ਸੇਖਵਾਂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਮੈਂ ਇਹ ਮਾਮਲਾ ਉਨ੍ਹਾਂ ਕੋਲ ਪਾਰਟੀ ਵਿੱਚ ਕੰਮ ਕਰਦੇ ਉਠਾਉਂਦਾ ਰਿਹਾ ਹਾਂ। ਉਨ੍ਹਾਂ ਨੂੰ ਕਈ ਵਾਰ ਸੁਝਾਅ ਦਿੱਤਾ ਕਿ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ, ਜਿਸ ਨਾਲ ਪੂਰੇ ਦੇਸ਼ ਵਿੱਚ ਐੱਸ ਜੀ ਪੀ ਸੀ ਦੀ ਸ਼ਾਨ ਵਧੇਗੀ। ਸੇਖਵਾਂ ਨੇ ਕਿਹਾ ਕਿ ਇਸ ਨਾਲ ਪੂਰੇ ਦੇਸ਼ ਦੇ ਗੁਰਦੁਆਰਿਆਂ ਦਾ ਪ੍ਰਬੰਧ ਐੱਸ ਜੀ ਪੀ ਸੀ ਕੋਲ ਆ ਜਾਣਾ ਸੀ, ਕਿਉਂਕਿ ਪਟਨਾ ਸਾਹਿਬ ਅਤੇ ਹਜ਼ੂਰ ਸਾਹਿਬ ਵਰਗੇ ਇਤਿਹਾਸਕ ਗੁਰਧਾਮ ਕਮੇਟੀ ਦੇ ਘੇਰੇ ਵਿੱਚ ਨਹੀਂ ਹਨ। ਹਰਿਆਣਾ ਦੀ ਵੱਖਰੀ ਕਮੇਟੀ ਦੇ ਵਿਵਾਦ ਸਮੇਂ ਵੀ ਅਸੀਂ ਬਾਦਲ ਨੂੰ ਆਲ ਇੰਡੀਆ ਗੁਰਦੁਆਰਾ ਐਕਟ ਬਣਵਾਉਣ ਦਾ ਸੁਝਾਅ ਦਿੱਤਾ ਸੀ ਤਾਂ ਜੋ ਵੱਖ-ਵੱਖ ਰਾਜਾਂ ਦੇ ਸਿੱਖ ਭਾਈਚਾਰੇ ਵਿੱਚ ਐੱਸ ਜੀ ਪੀ ਸੀ ਰਾਹੀਂ ਭੇਦਭਾਵ ਦੇ ਦੋਸ਼ਾਂ ਦਾ ਸਥਾਈ ਹੱਲ ਹੋ ਸਕੇ। ਸੇਖਵਾਂ ਨੇ ਕਿਹਾ ਕਿ ਬਾਦਲ ਦਾ ਵਿਚਾਰ ਸੀ ਕਿ ਪੰਜਾਬ ਦੇ ਹੀ ਮੈਂਬਰ ਸਾਥੋਂ ਕੰਟਰੋਲ ਨਹੀਂ ਹੁੰਦੇ ਤੇ ਪੂਰੇ ਦੇਸ਼ ਦੇ ਮੈਂਬਰਾਂ ਨੂੰ ਕੰਟਰੋਲ ਕਰਨਾ ਆਸਾਨ ਨਹੀਂ ਹੋਣਾ, ਇਸ ਕਰ ਕੇ ਬਾਦਲ ਆਲ ਇੰਡੀਆ ਐਕਟ ਬਣਾਉਣ ਲਈ ਕਦੇ ਗੰਭੀਰ ਨਹੀਂ ਹੋਏ। ਸੇਖਵਾਂ ਨੇ ਕਿਹਾ ਕਿ ਅਸਲ ਵਿੱਚ ਬਾਹਰਲੇ ਰਾਜਾਂ ਦੇ ਸਿੱਖਾਂ ਦੇ ਰੁਖ਼ ਨੂੰ ਦੇਖਦਿਆਂ ਬਾਦਲ ਨੂੰ ਡਰ ਸੀ ਕਿ ਆਲ ਇੰਡੀਆ ਐਕਟ ਬਣਨ ਨਾਲ ਐੱਸ ਜੀ ਪੀ ਸੀ ਕਿਤੇ ਹੱਥੋਂ ਨਾ ਖੁੱਸ ਜਾਂਦੀ ਹੋਵੇ, ਜਿਸ 'ਤੇ ਉਨ੍ਹਾਂ ਦਾ ਕਬਜ਼ਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ