Welcome to Canadian Punjabi Post
Follow us on

19

April 2019
ਪੰਜਾਬ

ਘਰ ਜਾਣ ਜੋਗਾ ਰਸਤਾ ਮੰਗਣ ਉੱਤੇ ਨੌਜਵਾਨ ਦਾ ਕਤਲ

January 16, 2019 08:36 AM

ਅੰਮ੍ਰਿਤਸਰ, 15 ਜਨਵਰੀ (ਪੋਸਟ ਬਿਊਰੋ)- ਰਸਤੇ 'ਚ ਭੁੱਗਾ ਬਾਲ ਕੇ ਲੋਹੜੀ ਮਨਾ ਰਹੇ ਨੌਜਵਾਨਾਂ ਨੇ ਇਕ ਨੌਜਵਾਨ ਫੋਟੋਗ੍ਰਾਫਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਇਹ ਕਤਲ ਕੇਵਲ ਇਸ ਲਈ ਕੀਤਾ ਗਿਆ ਕਿ ਮੋਟਰ ਸਾਈਕਲ ਸਵਾਰ ਫੋਟੋਗ੍ਰਾਫਰ ਆਪਣੇ ਘਰ ਜਾਣ ਲਈ ਉਨ੍ਹਾਂ ਕੋਲੋਂ ਰਸਤਾ ਮੰਗ ਰਿਹਾ ਸੀ।
ਕੱਲ੍ਹ ਰਾਤ ਦੀ ਇਸ ਘਟਨਾ 'ਚ ਪੁਲਸ ਵੱਲੋਂ ਕਾਤਲਾਂ ਨੂੰ ਫੜਨ 'ਚ ਕੀਤੀ ਦੇਰੀ ਕਾਰਨ ਮ੍ਰਿਤਕ ਦੇ ਵਾਰਸਾਂ ਵੱਲੋਂ ਕੱਲ੍ਹ ਇਥੇ ਥਾਣਾ ਬੀ ਡਵੀਜ਼ਨ ਦੇ ਬਾਹਰ ਲਾਸ਼ ਰੱਖ ਕੇ ਪੁਲਸ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ। ਮ੍ਰਿਤਕ ਦੀ ਪਛਾਣ ਕੰਵਲਜੀਤ ਸਿੰਘ (25) ਪੁੱਤਰ ਮਨਜੀਤ ਸਿੰਘ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਫੋਟੋਗ੍ਰਾਫਰ ਦਾ ਕੰਮ ਕਰਦਾ ਸੀ, ਜਿਸ ਦਾ ਹਾਲੇ ਅੱਠ ਨੌ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਉਹ ਕੱਲ੍ਹ ਰਾਤ ਕਰੀਬ ਸਾਢੇ ਦਸ ਵਜੇ ਜਦੋਂ ਆਪਣੇ ਘਰ ਜਾਣ ਲਈ ਆਪਣੇ ਦੋਸਤ ਨਾਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਲੱਕੜਾਂ ਦਾ ਭੁੱਗਾ ਬਾਲ ਕੇ ਕੁਝ ਲੋਕ ਭੰਗੜਾ ਪਾ ਕੇ ਲੋਹੜੀ ਮਨਾ ਰਹੇ ਸਨ। ਨੌਜਵਾਨ ਨੇ ਆਪਣੇ ਘਰ ਜਾਣ ਲਈ ਉਨ੍ਹਾਂ ਕੋਲੋਂ ਰਾਹ ਮੰਗਿਆ ਤਾਂ ਉਸ 'ਚ ਸ਼ਾਮਲ ਨੌਜਵਾਨਾਂ ਨੇ ਰਾਹ ਦੇਣ ਦੀ ਥਾਂ ਉਸ ਨਾਲ ਝਗੜਾ ਸ਼ੁਰੂ ਕਰ ਦਿੱਤਾ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਫੋਟੋਗ੍ਰਾਫਰ ਦਾ ਦੋਸਤ ਭੱਜ ਨਿਕਲਿਆ, ਪਰ ਨੌਜਵਾਨ ਫੋਟੋਗ੍ਰਾਫਰ ਦਾ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਵੱਲੋਂ ਇਸ ਬਾਰੇ ਵਿਖਾਈ ਢਿੱਲਮੱਠ ਬਾਰੇ ਮ੍ਰਿਤਕ ਦੇ ਵਾਰਸਾਂ ਤੇ ਇਲਾਕਾ ਵਾਸੀਆਂ ਨੇ ਲਾਸ਼ ਇਥੇ ਸੁਲਤਾਨਵਿੰਡ ਚੌਕ ਦੇ ਥਾਣਾ ਬੀ ਡਵੀਜ਼ਨ ਦੇ ਬਾਹਰ ਰੱਖ ਕੇ ਪੁਲਸ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ। ਏ ਡੀ ਸੀ ਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਮਾਮਲੇ 'ਚ ਪੁਲਸ ਵੱਲੋਂ ਰਿੰਕੂ ਤੇ ਗੋਲਡੀ ਵਾਸੀਆਂ ਤੇਜ ਨਗਰ ਸੁਲਤਾਨਵਿੰਡ ਤੇ ਤਿੰਨ ਚਾਰ ਹੋਰ ਅਣਪਛਾਤੇ ਲੋਕਾਂ ਖਿਲਾਫ ਕਤਲ ਦਾ ਪਰਚਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Have something to say? Post your comment
ਹੋਰ ਪੰਜਾਬ ਖ਼ਬਰਾਂ
ਸਸਤੇ ਵਿਦੇਸ਼ੀ ਹੀਰੇ ਦੇ ਚੱਕਰ ਵਿੱਚ ਸੁਨਿਆਰੇ ਨਾਲ 22 ਕਰੋੜ 80 ਲੱਖ ਦੀ ਠੱਗੀ
ਜਲੰਧਰ ਵਿੱਚ ਕਿਰਾਏ ਉਤੇ ਕਮਰਾ ਲੈ ਕੇ ਬੁਕੀ ਦਾ ਧੰਦਾ ਕਰਦਾ ਸੀ ਮੁਕੇਸ਼ ਸੇਠੀ
ਨਵੀਂ ਫਿਲਮ ਲਈ ਗਾਮੇ ਦਾ ਗੀਤ ਚੋਰੀ ਕਰਨ ਦਾ ਦੋਸ਼
ਪੰਜਾਬ ਐਨ ਆਰ ਆਈ ਤਾਂ ਲੱਖਾਂ ਵਿੱਚ, ਪਰ ਵੋਟਾਂ ਸਿਰਫ 393
ਬਰਗਾੜੀ ਮੋਰਚੇ ਦੇ ਦੂਸਰੇ ਪੜਾਅ ਲਈ ਬਹਿਬਲ ਕਲਾਂ ਤੱਕ ਰੋਸ ਮਾਰਚ ਕੱਢਿਆ ਗਿਆ
ਵੱਡੇ ਬਾਦਲ ਨੇ ਲੋਕਾਂ ਨੂੰ ਕਿਹਾ, ‘ਵੋਟ ਨਹੀਂ ਪਾਉਣੀ, ਨਾ ਪਾਓ, ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ'
ਬਾਹਰੀ ਹੋਣ ਦਾ ਠੱਪਾ ਮਿਟਾਉਣ ਲਈ ਜਾਖੜ ਨੇ ਪਠਾਨਕੋਟ ਵਿੱਚ ਕੋਠੀ ਖਰੀਦੀ
ਜੈਸ਼-ਏ-ਮੁਹੰਮਦ ਦੇ ਪੱਤਰ ਨੇ ਪੰਜਾਬ ਪੁਲਸ ਦੀ ਨੀਂਦ ਉਡਾਈ
ਚੋਣ ਜ਼ਾਬਤੇ ਦੀ ਉਲੰਘਣਾ ਲਈ ਬਲਜਿੰਦਰ ਕੌਰ ਤੇ ਹਲਕਾ ਲੰਬੀ ਦੀ ਕਾਂਗਰਸ ਕਮੇਟੀ ਨੂੰ ਨੋਟਿਸ
ਕਰਤਾਰਪੁਰ ਸਾਹਿਬ ਲਈ ਰਾਵੀ ਉੱਤੇ 100 ਮੀਟਰ ਲੰਬਾ ਤੇ 5.5 ਮੀਟਰ ਉਚਾ ਪੁਲ ਬਣੇਗਾ